22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪੰਜਾਬ ਬਚਾਉਣ ਲਈ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੂੰ ਮਜ਼ਬੂਤ ਕਰਨ ਦੀ ਲੋੜ-ਲੱਖਾ ਸਿਧਾਣਾ <br/>

ਅਜੀਤ ਡੈਸਕ 01-03-2026
ਬਠਿੰਡਾ, 28 ਫਰਵਰੀ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਨੂੰ ਮੌਜੂਦਾ ਵਿਗੜ ਰਹੇ ਹਾਲਾਤਾਂ ਤੋਂ ਬਚਾਉਣ ਲਈ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਅਤੇ ਡਿਬਰੂਗੜ੍ਹ ਦੀ ਜੇਲ੍ਹ 'ਚ ਬੰਦ ਪਾਰਟੀ ਦੇ ਮੁਖੀ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੇ ਹੱਥ ਮਜ਼ਬੂਤ ਕਰਨ ਦੀ ਲੋੜ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਾਰਟੀ ਦੇ ਪੀ.ਏ.ਸੀ. ਮੈਂਬਰ ਲਖਬੀਰ ਸਿੰਘ ਲੱਖਾ ਸਿਧਾਣਾ ਅਤੇ ਡਾ. ਪ੍ਰਗਟ ਸਿੰਘ ਵਿਰਕ ਨੇ ਪਾਰਟੀ ਵਲੋਂ ਕੱਢੀ ਗਈ 'ਖ਼ਾਲਸਾ ਵਹੀਰ' ਦੀ ਸਫਲਤਾ ਲਈ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਕੀਤਾ | ਲੱਖਾ ਸਿਧਾਣਾ ਨੇ ਕਿਹਾ ਕਿ ਪੰਜਾਬ 'ਚ ਅਮਨ-ਕਾਨੂੰਨ ਦੀ ਵਿਗੜੀ ਸਥਿਤੀ ਅਤੇ ਸੂਬੇ ਨੂੰ ਪੁਲਿਸ ਰਾਜ ਬਣਾਉਣ ਵੱਲ ਨੂੰ ਧੱਕਣ ਤੋਂ ਸਾਫ਼ ਝਲਕਦਾ ਹੈ ਕਿ ਸੱਤਾਧਾਰੀ ਧਿਰ ਨੂੰ ਵੀ ਪਹਿਲਾਂ ਰਾਜ ਕਰਨ ਵਾਲੀਆਂ ਪਾਰਟੀਆਂ ਦੀ ਤਰ੍ਹਾਂ ਆਮ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਹੈ | ਜੇਕਰ ਕੋਈ ਆਮ ਬੰਦ ਸਰਕਾਰ ਦੀ ਧੱਕੇਸ਼ਾਹੀ ਦਾ ਵਿਰੋਧ ਕਰਦਾ ਹੈ ਤਾਂ ਡਰਾ-ਧਮਕਾ ਕੇ ਉਸ ਦੀ ਜੁਬਾਨਬੰਦ ਕਰਵਾ ਦਿੱਤੀ ਜਾਂਦੀ ਹੈ ਤੇ ਪੰਜਾਬ 'ਚ ਅਣਐਲਾਨੀ ਐਮਰਜੈਂਸੀ ਵਰਗੇ ਹਾਲਤ ਬਣੇ ਹੋਏ ਹਨ | ਉਨ੍ਹਾਂ ਕਿਹਾ ਕਿ ਸੂਬੇ ਦੀ ਭਲਾਈ ਲਈ ਪੰਜਾਬੀਆਂ ਨੂੰ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਖੜ੍ਹਨ ਦੀ ਲੋੜ ਹੈ |

ਪਿਛਲੀ ਖ਼ਬਰ ਜੁਝਾਰੂ ਆਂਗਣਵਾੜੀ ਵਰਕਰਜ਼ ਯੂਨੀਅਨ ਵਲੋਂ ਵਿਧਾਇਕ ਜਗਰੂਪ ਗਿੱਲ ਦੇ ਘਰ ਮੂਹਰੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੂਬੇ ਦੇ ਦਰਿਆਵਾਂ 'ਚ ਫ਼ੈਕਟਰੀਆਂ ਜਾਂ ਸੀਵਰੇਜ ਦਾ ਗੰਧਲਾ ਪਾਣੀ ਨਹੀਂ ਛੱਡਣ ਦੇਵਾਂਗੇ- ਸੁਖਬੀਰ ਸਿੰਘ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।