22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਜੁਝਾਰੂ ਆਂਗਣਵਾੜੀ ਵਰਕਰਜ਼ ਯੂਨੀਅਨ ਵਲੋਂ ਵਿਧਾਇਕ ਜਗਰੂਪ ਗਿੱਲ ਦੇ ਘਰ ਮੂਹਰੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 01-03-2026
ਬਠਿੰਡਾ, 28 ਫਰਵਰੀ (ਸੱਤਪਾਲ ਸਿੰਘ ਸਿਵੀਆਂ)- ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਬਠਿੰਡਾ ਸ਼ਹਿਰੀ ਹਲਕੇ ਦੇ 'ਆਪ' ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਮੂਹਰੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਦੀ ਅਗਵਾਈ ਯੂਨੀਅਨ ਦੀ ਜ਼ਿਲ੍ਹਾ ਸਕੱਤਰ ਜਸਬੀਰ ਕੌਰ, ਬਲਾਕ ਪ੍ਰਧਾਨ ਸੋਮਾ ਰਾਣੀ ਤੇ ਸਰਕਲ ਪ੍ਰਧਾਨ ਗੁਰਚਰਨ ਕੌਰ ਨੇ ਕਿਹਾ ਕਿ ਸੱਤਾ 'ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਚੋਣਾਂ ਮੌਕੇ ਵਾਅਦਾ ਕੀਤਾ ਸੀ ਕਿ ਸੂਬੇ ਅੰਦਰ ਉਨ੍ਹਾਂ ਦੀ ਸਰਕਾਰ ਬਣਦਿਆਂ ਹੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਭੱਤੇ ਨੂੰ ਦੁੱਗਣਾ ਕੀਤਾ ਜਾਵੇਗਾ ਪਰ ਸਰਕਾਰ ਦੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ, ਸਗੋਂ ਉਨ੍ਹਾਂ ਨੂੰ ਮਿਲ ਰਿਹਾ ਨਿਗੂਣਾ ਮਾਣਭੱਤਾ ਵੀ ਸਮੇਂ ਸਿਰ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਸਮੂਹ ਆਂਗਣਵਾੜੀ ਵਰਕਰਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ ਹੈ | ਇਸ ਸਬੰਧੀ ਉਹ ਪੰਜਾਬ ਸਰਕਾਰ ਦੇ ਮੰਤਰੀਆਂ-ਵਿਧਾਇਕਾਂ ਨੂੰ ਮੰਗ-ਪੱਤਰ ਦੇਣ ਤੋਂ ਇਲਾਵਾ ਵਿਭਾਗ ਦੇ ਅਧਿਕਾਰੀਆਂ ਦੇ ਵੀ ਦਰਵਾਜੇ ਖੜਕਾ ਚੁੱਕੀਆਂ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ, ਜਿਸ ਦੇ ਰੋਸ ਵਜੋਂ ਮੁੜ ਆਪ ਦੇ ਵਿਧਾਇਕਾਂ/ਮੰਤਰੀਆਂ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ | ਉਨ੍ਹਾਂ ਨੇ ਚਾਈਲਡ ਵੈੱਲਫੇਅਰ ਕੌਂਸਲਾਂ ਦੇ ਅਧੀਨ ਆਉਂਦੇ ਬਠਿੰਡਾ ਬਲਾਕ ਦੀ ਫਾਈਲ ਨੂੰ ਮੇਨ ਵਿਭਾਗ ਵਿਚ ਤਬਦੀਲ ਕਰਨ ਤੇ ਆਗਾਮੀ ਬਜਟ 'ਚ ਉਨ੍ਹਾਂ ਦਾ ਮਾਣ ਭੱਤਾ ਵਧਾਉਣ ਦੀ ਮੰਗ ਕਰਦਿਆਂ ਐਲਾਨ ਕੀਤਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਵਿਭਾਗ ਦੇ ਮੰਤਰੀ ਬਲਜੀਤ ਕੌਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਹਰਬੰਸ ਕੌਰ, ਬਨਾਰਸੀ ਦੇਵੀ, ਬਲਜੀਤ ਕੌਰ, ਵੀਰਪਾਲ ਕੌਰ, ਗੁਰਜੀਤ ਕੌਰ, ਗੁਰਪ੍ਰੀਤ ਕੌਰ, ਰਾਣੀ ਦੇਵੀ, ਸਰੋਜ ਬਾਲਾ ਆਦਿ ਵਰਕਰਾਂ ਮੌਜੂਦ ਸਨ |
ਪਿਛਲੀ ਖ਼ਬਰ ਈ.ਟੀ.ਟੀ. ਅਧਿਆਪਕਾਂ ਵਲੋਂ ਤਨਖ਼ਾਹਾਂ ਤੈਅ ਕਰਵਾਉਣ ਲਈ ਡੀ.ਪੀ.ਆਈ. ਦਫਤਰ ਨੂੰ ਘੇਰਨ ਦਾ ਐਲਾਨ ਅਗਲੀ ਖ਼ਬਰ ਪੰਜਾਬ ਬਚਾਉਣ ਲਈ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੂੰ ਮਜ਼ਬੂਤ ਕਰਨ ਦੀ ਲੋੜ-ਲੱਖਾ ਸਿਧਾਣਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।