22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮੱਲਾਂ ਮਾਰੀਆਂ

ਅਜੀਤ ਡੈਸਕ 01-03-2026
ਕੋਟਫੱਤਾ, 28 ਫਰਵਰੀ (ਰਣਜੀਤ ਸਿੰਘ ਬੁੱਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਜੀ ਦੇ ਪ੍ਰਬੰਧ ਅਧੀਨ ਸਫ਼ਲਤਾ ਪੂਰਵਕ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਦੇ ਵਿਦਿਆਰਥੀਆਂ ਨੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਸਲਾਨਾ ਅਥਲੈਟਿਕ ਮੀਟ ਵਿਚ ਹਿੱਸਾ ਲੈਂਦਿਆਂ ਪੁਜੀਸ਼ਨਾਂ ਪ੍ਰਾਪਤ ਕੀਤੀਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ | 800 ਮੀਟਰ ਦੌੜ ਵਿਚ ਪਹਿਲਾ ਸਥਾਨ ਸੁਖਮਨ ਕੌਰ ਨੌਵੀਂ ਜਮਾਤ, ਦੂਜਾ ਸਥਾਨ ਗੁਰਸਿਫ਼ਤ ਕੌਰ ਨੌਵੀਂ ਜਮਾਤ ਅਤੇ ਪ੍ਰਦੀਪ ਕੌਰ ਨੌਵੀਂ ਜਮਾਤ ਨੇ 100 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਲ ਕੀਤਾ | ਸਕੂਲ ਪਿ੍ੰਸੀਪਲ ਡਾਕਟਰ ਮਨੋਰਮਾ ਸਮਾਗ ਦੁਆਰਾ ਵਿਦਿਆਰਥੀਆਂ ਤੇ ਉਨ੍ਹਾਂ ਦੇ ਕੋਚ ਡੀ ਪੀ ਈ ਗੁਰਦੀਪ ਸਿੰਘ ਭਾਗੂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਵੱਧ ਚੜ੍ਹ ਕੇ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ 1.095 ਕਿਲੋਗ੍ਰਾਮ ਅਫ਼ੀਮ ਸਮੇਤ ਇਕ ਕਾਬੂ ਅਗਲੀ ਖ਼ਬਰ ਇੱਕ ਔਰਤ ਸਮੇਤ 5 ਜਣੇ ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।