22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਦਿੱਲੀ ਦੇ ਜੰਤਰ ਮੰਤਰ ਤੇ ਸੱਚਾਈ ਦੀ ਜਿੱਤ ਰੈਲੀ ਅੱਜ- ਚੇਅਰਮੈਨ ਬੱਲੀ <br/>

ਅਜੀਤ ਡੈਸਕ 01-03-2026
ਬਠਿੰਡਾ, 28 ਫਰਵਰੀ (ਰੋਮਾਣਾ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਅਖੌਤੀ ਸ਼ਰਾਬ ਘੋਟਾਲੇ ਵਿਚੋਂ ਸੀਬੀਆਈ ਅਦਾਲਤ ਵਲੋਂ ਬਾਇੱਜ਼ਤ ਬਰੀ ਕਰ ਦਿੱਤਾ ਹੈ | ਮਾਰਕੀਟ ਕਮੇਟੀ ਦੇ ਚੇਅਰਮੈਨ ਬੱਲੀ ਬਲਜੀਤ ਸਿੰਘ ਨੇ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੋਈ ਹੈ | ਇਹ ਬੀਜੇਪੀ ਦਾ ਡਰ ਅਤੇ ਬੌਖਲਾਹਟ ਹੀ ਹੈ ਜੋ ਆਪਣੇ ਤੋਤਿਆਂ (ਈਡੀ ਸੀਬੀਆਈ) ਰਾਹੀਂ ਵਿਰੋਧੀ ਪਾਰਟੀਆਂ ਦੇ ਆਗੂਆਂ ਖ਼ਿਲਾਫ਼ ਝੂਠੇ ਮੁਕੱਦਮੇ ਬਣਾ ਜੇਲ੍ਹ ਵਿਚ ਡੱਕਣ ਦੀ ਗੰਦੀ ਸਿਆਸਤ ਕਰਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਦੇ ਲੋਕ ਹਿੱਤ ਕੰਮਾਂ ਅਤੇ ਵਿਰੋਧੀ ਧਿਰ ਵਜੋਂ ਮਜ਼ਬੂਤੀ ਨਾਲ ਉੱਭਰੇ ਅਰਵਿੰਦ ਕੇਜਰੀਵਾਲ ਵਰਗੇ ਚਿਹਰਿਆਂ ਨੂੰ ਰੋਕਣ ਦੀ ਕੋਸ਼ਿਸ਼ ਫ਼ੇਲ੍ਹ ਸਾਬਿਤ ਹੋਈ | ਉਨ੍ਹਾਂ ਕਿਹਾ ਕਿ ਇਹ ਪਾਰਟੀ ਵਲੰਟੀਅਰਜ਼ ਲਈ ਬਹੁਤ ਖ਼ੁਸ਼ੀ ਵਾਲਾ ਪਲ ਹੈ | ਇਸ ਜਿੱਤ ਵਜੋਂ ਅੱਜ 1 ਮਾਰਚ ਨੂੰ ਦਿੱਲੀ ਦੇ ਜੰਤਰ ਮੰਤਰ ਵਿਖੇ ਵਿਜੇ ਰੈਲੀ ਕੀਤੀ ਜਾ ਰਹੀ ਹੈ | ਜਿਸ ਵਿਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੋਂ ਇਲਾਵਾ ਸਾਰੇ ਅਹੁਦੇਦਾਰ ਭਾਗ ਲੈਣਗੇ |

ਪਿਛਲੀ ਖ਼ਬਰ ਦਿੱਲੀ ਦੇ ਜੰਤਰ ਮੰਤਰ ਤੇ ਸੱਚਾਈ ਦੀ ਜਿੱਤ ਰੈਲੀ ਅੱਜ- ਚੇਅਰਮੈਨ ਬੱਲੀ <br/> ਅਗਲੀ ਖ਼ਬਰ ਬਾਦਲ ਵਲੋਂ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਵਾਰ ਐਲਾਨੇ ਜਾਣ ਤੇ ਅਕਾਲੀ ਖੇਮੇ 'ਚ ਖੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।