21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ

ਅਜੀਤ ਡੈਸਕ 01-03-2026
ਤਲਵੰਡੀ ਸਾਬੋ, 28 ਫਰਵਰੀ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਤੇ ਸੂਬੇ ਦੇ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸਵੇਰੇ ਸਿੱਖ ਕੌਮ ਦੇ ਚੌਥੇ ਤਖਤ,ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ | ਉਨ੍ਹਾਂ ਨੇ ਇਸ ਮੌਕੇ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨਾਲ ਵੀ ਮੁਲਾਕਾਤ ਕੀਤੀ | ਤਖਤ ਸਾਹਿਬ ਪੁੱਜਣ ਤੇ ਬਿਕਰਮ ਸਿੰਘ ਮਜੀਠੀਆ ਨੂੰ ਉਨਾਂ ਦੇ ਅਤਿ ਕਰੀਬੀਆਂ ਚ ਗਿਣੇ ਜਾਂਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਜੀ ਆਇਆਂ ਆਖਿਆ | ਮਜੀਠੀਆ ਨੇ ਤਖਤ ਸਾਹਿਬ ਮੱਥਾ ਟੇਕਿਆ ਅਤੇ ਕੁਝ ਕੁ ਸਮਾਂ ਕੀਰਤਨ ਸਰਵਣ ਕੀਤਾ | ਤਖਤ ਸਾਹਿਬ ਮੱਥਾ ਟੇਕਣ ਉਪਰੰਤ ਉਨਾਂ ਨੇ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨਾਲ ਉਨਾਂ ਦੀ ਰਿਹਾਇਸ਼ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ | ਸਿੰਘ ਸਾਹਿਬ ਵੱਲੋਂ ਮਜੀਠੀਆ ਅਤੇ ਰਵੀਪ੍ਰੀਤ ਸਿੱਧੂ ਨੰੂ ਸਿਰੋਪਾਉ ਦੀ ਬਖਸ਼ਿਸ ਕੀਤੀ ਗਈ | ਇਸ ਮੌਕੇ ਤਖਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਧਰਮ ਪ੍ਰਚਾਰ ਉੱਪ ਦਫਤਰ ਇੰਚਾਰਜ ਭਾਈ ਭੋਲਾ ਸਿੰਘ ਹੀਰੇਵਾਲਾ, ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਮੀਤ ਮੈਨੇਜਰ ਗੁਰਸੇਵਕ ਸਿੰਘ ਕਿੰਗਰਾ ਤੋਂ ਇਲਾਵਾ ਅਕਾਲੀ ਦਲ ਆਗੂ ਜਸਵਿੰਦਰ ਸਿੰਘ ਜ਼ੈਲਦਾਰ, ਹਰਤਾਬਲ ਸਿੰਘ ਸੁੱਖੀ ਨਿੱਜੀ ਸਹਾਇਕ, ਸੁਖਮੰਦਰ ਸਿੰਘ ਜਗਾ ਰਾਮ ਤੀਰਥ ਆਦਿ ਮੌਜੂਦ ਸਨ | ਉੱਧਰ ਗੱਲਬਾਤ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਇਕ ਨਿਮਾਣੇ ਸਿੱਖ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪੁੱਜੇ ਹਨ ਤੇ ਉਨਾਂ ਨੇ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ | ਉਨ੍ਹਾਂ ਨੇ ਇਸ ਮੌਕੇ ਕਿਸੇ ਕਿਸਮ ਦੀ ਸਿਆਸੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ |
ਪਿਛਲੀ ਖ਼ਬਰ ਗੈਂਗਸਟਰਾਂ ਦੀ ਦਹਿਸ਼ਤ ਕਾਰਨ ਵਪਾਰੀ ਆਮ ਫੋਨ ਸੁਣਨ ਤੋਂ ਵੀ ਡਰਨ ਲੱਗੇ- ਮੋਹਿਤ ਗੁਪਤਾ <br/> ਅਗਲੀ ਖ਼ਬਰ ਪਿੰਡ ਲਾਲੇਆਣਾ ਵਿਖੇ ਇਕੋਤਰੀ ਸਮਾਗਮ 5 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।