ਮਹਿਰਾਜ, 28 ਫਰਵਰੀ (ਸੁਖਪਾਲ ਮਹਿਰਾਜ) - 'ਪੰਜਾਬ ਬਚਾਓ' ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਭਾਈਰੂਪਾ ਰੈਲੀ ਲਈ ਮਹਿਰਾਜ ਤੋਂ 4 ਬੱਸਾਂ ਅਤੇ 88 ਕਾਰਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ¢ ਇਸ ਮÏਕੇ ਹਲਕਾ ਇੰਚਾਰਜ ਹਰਿੰਦਰ ਮਹਿਰਾਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੈਲੀ ਲਈ ਪਾਰਟੀ ਵਰਕਰਾਂ ਦੇ ਨਾਲ-ਨਾਲ ਆਮ ਲੋਕਾਂ ਵਿੱਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ¢ ਉਨ੍ਹਾਂ ਦਾਅਵਾ ਕੀਤਾ ਕਿ ਭਾਈਰੂਪਾ ਰੈਲੀ ਵਿੱਚ ਹਲਕਾ ਰਾਮਪੁਰਾ ਫੂਲ ਵੱਲੋਂ ਹੋਣ ਵਾਲਾ ਵੱਡਾ ਇਕੱਠ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਦਾ ਸੰਕੇਤ ਹੈ ਅਤੇ ਇਸ ਵਾਰ ਰਿਕਾਰਡ ਲੀਡ ਦੇਖਣ ਨੂੰ ਮਿਲੇਗੀ¢ ਇਸ ਦÏਰਾਨ ਹਰਿੰਦਰ ਮਹਿਰਾਜ ਨੇ ਵਿਸ਼ਵਾਸ ਜਤਾਉਂਦਿਆਂ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਪੰਜਾਬ ਨੂੰ ਵਿਕਾਸ ਅਤੇ ਤਰੱਕੀ ਦੇ ਨਵੇਂ ਰਾਹ 'ਤੇ ਲਿਆਂਦਾ ਜਾਵੇਗਾ¢ ਉਨ੍ਹਾਂ ਕਿਹਾ ਕਿ ਕਈ ਦਿਨਾਂ ਤੋਂ ਕੀਤੀ ਜਾ ਰਹੀ ਮਿਹਨਤ ਸਦਕਾ ਮਹਿਰਾਜ ਤੋਂ ਰੈਲੀ ਲਈ ਭਾਰੀ ਗਿਣਤੀ ਵਿੱਚ ਕਾਫ਼ਲਾ ਰਵਾਨਾ ਹੋਇਆ ਹੈ, ਜੋ ਪਾਰਟੀ ਦੀ ਮਜ਼ਬੂਤੀ ਅਤੇ ਇਕਜੁਟਤਾ ਦਾ ਸਪੱਸ਼ਟ ਸੰਕੇਤ ਹੈ¢ਇਸ ਮੌਕੇ ਗੁਰਚੇਤ ਸਿੰਘ, ਜੱਸ ਪਿੱਪਲੀ, ਬਲਵੀਰ ਸਿੰਘ, ਬੂਟਾ ਸਿੰਘ ਨੰਬਰਦਾਰ, ਜਥੇਦਾਰ ਭਰਪੂਰ ਸਿੰਘ ਢਿੱਲੋਂ, ਹਰਭਜਨ ਸਿੰਘ, ਜੀਵਨ, ਲਵਲੀ, ਪਵਨਦੀਪ ਸਿੰਘ, ਕੁਲਵਿੰਦਰ ਸਿੰਘ , ਗਮਦੂਰ ਸਿੰਘ, ਭਾਣਾ ਮੱਲੂਆਣਾ, ਲਖਵਿੰਦਰ ਸਿੰਘ, ਬਿੱਟੂ ਸਿੰਘ, ਰਣਜੀਤ ਸਿੰਘ, ਬੇਅੰਤ ਸਿੰਘ, ਸੇਬੀ ਸਿੰਘ, ਨਿਰਮਲ ਸਿੰਘ, ਸੈਬਰ ਸਿੰਘ, ਦੀਸਾ ਸਿੰਘ, ਕੁਲਵੰਤ ਸਿੰਘ, ਡਾ ਬਲਵੀਰ ਸਿੰਘ, ਗੁਰਪ੍ਰੀਤ ਸਿੰਘ ਘੱਡਾਬੰਨਾ, ਤਰਸੇਮ ਸਿੰਘ ਆਦਿ ਹਾਜ਼ਰ ਸਨ¢