21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸੀਨੀਅਰ ਪੁਲਿਸ ਅਧਿਕਾਰੀਆਂ ਨੇ ਫ਼ਤਿਹ ਕਾਲਜ ਵਿਖੇ ਨਸ਼ਿਆਂ ਵਿਰੁੱਧ ਸਮਾਗਮ ਕਰਵਾਇਆ

ਅਜੀਤ ਡੈਸਕ 01-03-2026
ਰਾਮਪੁਰਾ ਫੂਲ, 28 ਫਰਵਰੀ (ਹੇਮੰਤ ਕੁਮਾਰ ਸ਼ਰਮਾ)- ਸੀਨੀਅਰ ਪੁਲਿਸ ਅਧਿਕਾਰੀਆਂ ਨੇ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਫਤਿਹ ਕਾਲਜ), ਰਾਮਪੁਰਾ ਫੂਲ ਵਿਖੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨਾਲ ਖੁੱਲ੍ਹੇ ਸੰਵਾਦ ਦਾ ਆਯੋਜਨ ਕੀਤਾ¢ ਸਮਾਗਮ ਵਿੱਚ ਵਿਸ਼ੇਸ਼ ਡੀਜੀਪੀ (ਸਪੈਸ਼ਲ) ਡਾ. ਜਤਿੰਦਰ ਕੁਮਾਰ ਜੈਨ, ਡੀਆਈਜੀ ਬਠਿੰਡਾ ਹਰਜੀਤ ਸਿੰਘ, ਐੱਸਐੱਸਪੀ ਡਾ. ਜਯੋਤੀ ਯਾਦਵ ਸਮੇਤ ਹੋਰ ਅਧਿਕਾਰੀ ਮÏਜੂਦ ਸਨ¢ ਅਧਿਕਾਰੀਆਂ ਨੇ ਨਸ਼ਿਆਂ ਦੇ ਖ਼ਤਰੇ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਰੱਖਣ ਦੀ ਪੂਰੀ ਖੁੱਲ੍ਹ ਦਿੱਤੀ¢ ਵਿਦਿਆਰਥੀਆਂ ਨੇ ਵੀ ਸਰਗਰਮੀ ਨਾਲ ਹਿੱਸਾ ਲਿਆ, ਸਵਾਲ ਕੀਤੇ ਅਤੇ ਨਸ਼ਿਆਂ ਦੇ ਨੁਕਸਾਨ ਬਾਰੇ ਭਾਸ਼ਣ ਦਿੱਤੇ¢ ਡਾ. ਜਤਿੰਦਰ ਕੁਮਾਰ ਜੈਨ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਸਰਕਾਰ ਨਸ਼ਿਆਂ ਨੂੰ ਜੜੋਂ੍ਹ ਖ਼ਤਮ ਕਰਨ ਲਈ ਪੂਰੀ ਤਾਕਤ ਨਾਲ ਲੱਗੇ ਹੋਏ ਹਨ¢ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਪਾਇਆ ਗਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਅਟੈਚ ਕੀਤੀਆਂ ਗਈਆਂ ਹਨ¢ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਨਸ਼ੇ ਦੇ ਸÏਦਾਗਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ¢ ਡੀਆਈਜੀ ਹਰਜੀਤ ਸਿੰਘ ਨੇ ਨÏਜਵਾਨਾਂ ਨੂੰ ਪੁਲਿਸ ਅਤੇ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਮਾਪਿਆਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕਰਨ ਨਾਲ ਨਤੀਜੇ ਹੋਰ ਵਧੀਆ ਹੋਣਗੇ¢ ਐੱਸਐੱਸਪੀ ਡਾ. ਜਯੋਤੀ ਯਾਦਵ ਨੇ ਆਪਣੇ ਆਪ ਨੂੰ ਵਿਦਿਆਰਥੀਆਂ ਦੀ ਭੈਣ ਕਹਿ ਕੇ ਨਸ਼ਾ ਤਸਕਰਾਂ ਦੀ ਜਾਣਕਾਰੀ ਬੇਖ਼ੌਫ ਹੋ ਕੇ ਦੇਣ ਦੀ ਅਪੀਲ ਕੀਤੀ¢ ਉਨ੍ਹਾਂ ਨੇ ਯਕੀਨ ਦਿਵਾਇਆ ਕਿ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਉਨ੍ਹਾਂ ਦਾ ਸਤਿਕਾਰ ਵੀ ਕੀਤਾ ਜਾਵੇਗਾ¢ਕਾਲਜ ਚੇਅਰਮੈਨ ਐੱਸ. ਐੱਸ. ਚੱਠਾ ਨੇ ਪੁਲਿਸ ਅਧਿਕਾਰੀਆਂ ਦੀ ਆਮਦ ਦਾ ਸਵਾਗਤ ਕਰਦਿਆਂ ਇਸ ਸੰਵਾਦ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਸਾਰਥਿਕ ਕਦਮ ਦੱਸਿਆ¢ ਸਮਾਗਮ ਦਾ ਸਟੇਜ ਸੰਚਾਲਨ ਪਿ੍ੰਸੀਪਲ ਬਘੇਲ ਸਿੰਘ ਨੇ ਕੀਤਾ ਅਤੇ ਧੰਨਵਾਦ ਡੀਨ ਅਕਾਦਮਿਕ ਡਾ. ਜਗਵਿੰਦਰ ਸਿੰਘ ਨੇ ਕਹੇ¢ ਇਸ ਮÏਕੇ ਉਪ ਕਪਤਾਨ ਮਨੋਜ ਕੁਮਾਰ, ਥਾਣਾ ਮੁਖੀ ਹਰਬੰਸ ਸਿੰਘ, ਬੂਟਾ ਸਿੰਘ, ਐਮ ਡੀ ਮਨਜੀਤ ਕੋਰ, ਪ੍ਰੋ ਸੰਦੀਪ ਕÏਰ, ਪ੍ਰੋ ਕੁਮਾਰੀ ਸੈਲਜਾ, ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ ਪ੍ਰੋ ਸੋਨਵਿੰਦਰ ਸਿੰਘ ਸਮੇਤ ਕਾਲਜ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ¢
ਪਿਛਲੀ ਖ਼ਬਰ ਜੇ.ਐਨ.ਯੂ. ਦੇ ਵਿਦਿਆਰਥੀਆਂ 'ਤੇ ਹੋਏ ਜਬਰ ਵਿਰੁੱਧ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਪੰਜਾਬ ਬਚਾਓ ਰੈਲੀ ਲਈ ਮਹਿਰਾਜ ਤੋਂ 4 ਬੱਸਾਂ ਤੇ 88 ਕਾਰਾਂ ਦਾ ਕਾਫ਼ਲਾ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।