ਸੰਗਤ ਮੰਡੀ, 28 ਫਰਵਰੀ (ਸੁਖਤੇਜ ਧਾਲੀਵਾਲ)- ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੇ ਵਿਦਿਆਰਥੀਆਂ ਵਲੋਂ ਜੇ.ਐਨ.ਯੂ. ਵਿਚ ਕੀਤੇ ਲਾਠੀਚਾਰਜ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਅਤੇ ਜਿਉਂਦ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਬਠਿੰਡਾ ਪੁਲਿਸ ਵਲੋਂ ਕੀਤੇ ਹਮਲੇ ਦੀ ਨਿਖੇਧੀ ਕੀਤੀ ਗਈ¢ ਇਸ ਮੌਕੇ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਜੇ.ਐਨ.ਯੂ. (ਦਿੱਲੀ) ਵਿਚ ਸੰਘਰਸ਼ ਕਰ ਰਹੇ ਵਿਦਿਆਰਥੀਆਂ ਉੱਪਰ ਦਿੱਲੀ ਸਰਕਾਰ ਦੇ ਇਸ਼ਾਰੇ ਤੇ ਪੁਲਿਸ ਵਲੋਂ ਲਾਠੀਚਾਰਜ ਕਰਕੇ 40 ਦੇ ਕਰੀਬ ਵਿਦਿਆਰਥੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਏ. ਬੀ.ਵੀ.ਪੀ. ਦੇ ਗੁੰਡਿਆਂ ਵਲੋਂ ਪ੍ਰਦਰਸ਼ਨ ਕਾਰੀਆਂ ਉਤੇ ਪੱਥਰਬਾਜ਼ੀ ਕੀਤੀ ਗਈ¢ ਉਨ੍ਹਾਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਲੜ ਰਹੇ ਵਿਦਿਆਰਥੀਆਂ ਦੇ ਸੰਘਰਸ਼ ਨੂੰ ਦਮਨ ਦੇ ਜ਼ੋਰ ਤੇ ਦਬਾਉਣ ਦੀ ਇਸ ਘਟੀਆ ਕਾਰਵਾਈ ਜਮਹੂਰੀ ਅਧਿਕਾਰਾਂ ਦਾ ਘਾਣ ਹੈ ਜਿਸ ਦਾ ਪੁਰਜ਼ੋਰ ਵਿਰੋਧ ਕੀਤਾ ਜਾਂਦਾ ਹੈ¢ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਜ਼ਬਰ ਵਿਰੁੱਧ ਜਥੇਬੰਦ ਹੋਕੇ ਸਾਂਝੇ ਸੰਘਰਸ਼ ਦੇ ਰਾਹ ਪੈਣਾ ਹੀ ਇੱਕੋ ਇੱਕ ਹੱਲ ਹੈ¢ ਇਸ ਮÏਕੇ ਵਿਦਿਆਰਥੀ ਆਗੂ ਗੁਰਦਾਤ ਸਿੰਘ, ਆਕਾਸ਼ਦੀਪ, ਅਮਰ, ਆਦਿ ਕਾਲਜ ਦੇ ਵਿਦਿਆਰਥੀ ਸ਼ਾਮਿਲ ਸਨ¢