21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ 6 ਮਾਰਚ ਦੇ ਕਿਸਾਨੀ ਅੰਦੋਲਨ ਦੀ ਹਮਾਇਤ

ਅਜੀਤ ਡੈਸਕ 01-03-2026
ਬਠਿੰਡਾ, 28 ਫਰਵਰੀ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪਿੰਡ ਜਿਉਂਦ 'ਚ ਵਾਪਰੀ ਘਟਨਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਝੰਡੇ ਹੇਠਾਂ 6 ਮਾਰਚ ਨੂੰ ਬਠਿੰਡਾ 'ਚ ਕੀਤੇ ਜਾਣ ਵਾਲੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ |
ਇਸ ਸਬੰਧੀ ਸਥਾਨਕ ਡਾ. ਅੰਬੇਡਕਰ ਪਾਰਕ ਵਿਚ ਹੋਈ ਮੀਟਿੰਗ ਦੌਰਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਰਸਾਲੀ, ਸੇਵਕ ਸਿੰਘ ਮਹਿਮਾ ਸਰਜਾ, ਤੀਰਥ ਸਿੰਘ ਕੋਠਾਗੁਰੂ ਤੇ ਮਨਦੀਪ ਸਿੰਘ ਸਿਵੀਆਂ ਨੇ ਕਿਹਾ ਕਿ ਬਠਿੰਡਾ ਪੁਲਿਸ ਨੇ ਪਿੰਡ ਜਿਉਂਦ 'ਚ ਨਿਹੱਥੇ ਕਿਸਾਨਾਂ 'ਤੇ ਜਬਰ ਢਾਹ ਕੇ ਲੋਕ ਹਿੱਤਾਂ ਦਾ ਕਤਲ ਕੀਤਾ ਹੈ, ਜਿਸ ਲਈ ਬਠਿੰਡਾ ਦੇ ਜ਼ਿਲ੍ਹਾ ਪੁਲਿਸ ਮੁਖੀ ਸਮੇਤ ਸਬੰਧਿਤ ਪੁਲਿਸ ਅਧਿਕਾਰੀਆਂ ਦੇ ਖਿਲਾਫ ਇਰਾਦਾ ਕਤਲ ਅਤੇ ਅਗਵਾ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਧਿਰਾਂ ਵਲੋਂ 6 ਮਾਰਚ ਨੂੰ ਬਠਿੰਡਾ 'ਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਝੰਡੇ ਹੇਠਾਂ ਮਜ਼ਦੂਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ | ਇਸ ਮੌਕੇ ਮੇਜਰ ਸਿੰਘ ਹਮੀਰਗੜ੍ਹ, ਬਲਦੇਵ ਸਿੰਘ ਕੋਠਾਗੁਰੂ, ਸੁੱਖਾ ਸਿੰਘ ਕੋਠਾਗੁਰੂ, ਗੁਰਮੀਤ ਸਿੰਘ ਕੋਟਗੁਰੂ, ਨਛੱਤਰ ਸਿੰਘ ਚੱਠੇਵਾਲਾ, ਮਾੜਾ ਸਿੰਘ ਕਿਲੀ ਨਿਹਾਲ ਸਿੰਘ ਵਾਲਾ, ਜਰਨੈਲ ਸਿੰਘ ਚਨਾਰਥਲ, ਦਰਸ਼ਨ ਸਿੰਘ ਆਕਲੀਆ, ਗੁਲਾਬ ਸਿੰਘ ਮਾਈਸਰਖਾਨਾ, ਹੰਸਾ ਸਿੰਘ ਕੋਠੇ ਨੱਥਾ ਸਿੰਘ ਵਾਲਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸੂਬੇ ਦੇ ਸਿਆਸੀ ਸਮੀਕਰਨ ਬਦਲੇਗੀ ਮੋਗਾ ਰੈਲੀ-ਪਰਮਪਾਲ ਕੌਰ ਸਿੱਧੂ <br/> ਅਗਲੀ ਖ਼ਬਰ ਪੁਨਰਜੋਤੀ ਆਈ ਹਸਪਤਾਲ ਵਿਖੇ ਅੱਖਾਂ ਦਾ 145ਵਾਂ ਜਾਂਚ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।