ਗੋਨਿਆਣਾ, 28 ਫਰਵਰੀ (ਲਛਮਣ ਦਾਸ ਗਰਗ)- 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਗਈ ਮੁਹਿੰਮ ਤਹਿਤ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ 5.20 ਗ੍ਰਾਮ ਚਿੱਟੇ ਸਮੇਤ ਇਕ ਨਸ਼ਾ ਤਸਕਰ ਨੂੰ ਦਬੋਚਿਆ ਹੈ | ਥਾਣਾ ਮੁਖੀ ਦਿਲਬਾਗ ਸਿੰਘ ਅਤੇ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇਲਾਕੇ ਦੇ ਪਿੰਡ ਜੀਦਾ ਕੋਲ ਨਸ਼ਾ ਤਸਕਰ ਨਸ਼ੇ ਦੀ ਖ਼ਰੀਦੋ ਫ਼ਰੋਖ਼ਤ ਕਰਨ ਲਈ ਘੁੰਮ ਰਿਹਾ ਹੈ | ਜਿਸ ਤਹਿਤ ਪੁਲਿਸ ਨੇ ਪਿੰਡ ਜੀਦਾ ਕੋਲ ਟਰੈਪ ਲਗਾ ਕੇ ਉੱਥੇ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 5.20 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ | ਨਸ਼ਾ ਤਸਕਰ ਦੀ ਪਹਿਚਾਣ ਸਤਪਾਲ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਜੀਦਾ ਵਜੋਂ ਹੋਈ ਹੈ, ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |