ਬਠਿੰਡਾ, 28 ਫਰਵਰੀ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 1.68 ਗ੍ਰਾਮ ਹੈਰੋਇਨ ਅਤੇ 24000 ਨਸ਼ੀਲੇ ਕੈਪਸੂਲ ਅਤੇ ਇਕ ਕਾਰ ਬਰਾਮਦ ਕੀਤੀ ਗਈ ਹੈ | ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਹੌਲਦਾਰ ਪੰਕਜ ਕੁਮਾਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਪੁਲਿਸ ਵਲੋਂ ਸਰਹੰਦ ਨਹਿਰ ਨਾਲ ਬਣੀ ਿਲੰਕ ਰੋਡ ਤੋਂ 1 ਕਾਰ ਸਵਾਰ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਪਾਸੋਂ 21000 ਪ੍ਰੈਗਾਬਲਿਨ ਦੇ ਕੈਪਸੂਲ ਅਤੇ ਗਾਬਾ ਦੇ 300 ਕੈਪਸੂਲ ਅਤੇ ਗੱਡੀ ਨੰਬਰ ਐਚ. ਆਰ. 51 ਬੀ. 7744 ਬਰਾਮਦ ਕੀਤੀ ਗਈ ਹੈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਸੰਦੀਪ ਸਿੰਘ ਵਾਸੀ ਸੁਰਖ਼ਪੀਰ ਰੋਡ ਬਠਿੰਡਾ ਵਜੋਂ ਹੋਈ ਹੈ | ਜਿਸ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਭੁਪਿੰਦਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਥਰਮਲ ਪੁਲਿਸ ਵਲੋਂ ਲਾਲ ਥਰਮਲ ਕੁਆਟਰਾਂ ਪਾਸੋਂ ਅੰਗਰੇਜ਼ ਸਿੰਘ ਵਾਸੀ ਖੇਤਾ ਬਸਤੀ ਬਠਿੰਡਾ ਨੂੰ 1.68 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਨੇ ਥਾਣਾ ਥਰਮਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ |