ਭਾਈਰੂਪਾ, 28 ਫਰਵਰੀ (ਲੱਕੀ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਭਰ 'ਚ ਕੀਤੀਆਂ ਦਾ ਰਹੀਆਂ ਪੰਜਾਬ ਬਚਾਓ ਰੈਲੀਆਂ ਦੀ ਲੜੀ ਤਹਿਤ 28 ਫਰਵਰੀ ਨੂੰ ਕਸਬਾ ਭਾਈਰੂਪਾ ਵਿਖੇ ਕੀਤੀ ਜਾ ਰਹੀ ਹਲਕਾ ਰਾਮਪੁਰਾ ਫੂਲ ਦੀ ਰੈਲੀ ਸਬੰਧੀ ਤਿਆਰੀਆਂ ਪੂਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਨੇ, ਪੰਡਾਲ ਪੂਰੀ ਤਰ੍ਹਾਂ ਤਿਆਰ ਕੀਤਾ ਜਾ ਚੁੱਕਾ ਹੈ¢ ਰੈਲੀ ਦੇ ਮੁੱਖ ਪ੍ਰਬੰਧਕ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਹਲਕਾ ਇੰਚਾਰਜ ਹਰਿੰਦਰ ਮਹਿਰਾਜ ਵਲੋਂ ਲਗਾਤਾਰ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ¢ ਹਲਕੇ ਦੇ ਅਕਾਲੀ ਆਗੂਆਂ ਵਲੋਂ ਆਪੋ ਆਪਣੇ ਪਿੰਡਾਂ ਅੰਦਰ ਵਰਕਰਾਂ ਨੂੰ ਸੁਨੇਹੇ ਲਗਾਏ ਜਾ ਰਹੇ ਨੇ¢ ਰੈਲੀ ਸਬੰਧੀ ਗੱਲਬਾਤ ਕਰਦੇ ਹੋਏ ਨਗਰ ਪੰਚਾਇਤ ਭਾਈਰੂਪਾ ਦੇ ਪ੍ਰਧਾਨ ਲਖਵੀਰ ਸਿੰਘ ਜਵੰਧਾ, ਸਾਬਕਾ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਯੂਥ ਵਿੰਗ ਪੰਜਾਬ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਘੰਡਾਬੰਨਾ ਤੇ ਸੀਨੀਅਰ ਯੂਥ ਆਗੂ ਤੇ ਸਰਕਲ ਪ੍ਰਧਾਨ ਪਰਵਿੰਦਰ ਸਿੰਘ ਸੂਚ ਦਾ ਕਹਿਣਾ ਹੈ ਕਿ ਅੱਜ ਹੋਣ ਵਾਲੀ ਰੈਲੀ ਇਕੱਠ ਪੱਖੋਂ ਇਤਿਹਾਸਕ ਹੋਵੇਗੀ, ਉਨ੍ਹਾਂ ਕਿਹਾ ਕਿ ਇਸ ਮੌਕੇ ਲੋਕਾਂ ਅੰਦਰ ਅਕਾਲੀ ਦਲ ਸਬੰਧੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ¢ ਉਨ੍ਹਾਂ ਦੱਸਿਆ ਕਿ ਰੈਲੀ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਹੋਰ ਵੱਡੇ ਲੀਡਰ ਸੰਬੋਧਨ ਕਰਨਗੇ¢