5.20 ਗ੍ਰਾਮ ਚਿੱਟੇ ਸਮੇਤ ਇਕ ਨਸ਼ਾ ਤਸਕਰ ਕਾਬੂ ਮੋਦੀ ਦੀ ਇਜ਼ਰਾਈਲ ਫੇਰੀ ਦਾ ਇਨਕਲਾਬੀ ਕੇਂਦਰ ਪੰਜਾਬ ਵਲੋਂ ਤਿੱਖਾ ਵਿਰੋਧ <br/> ਵੱਖ-ਵੱਖ ਥਾਵਾਂ 'ਤੋਂ ਦੋ ਵਿਅਕਤੀ ਕਾਬੂ-24 ਹਜ਼ਾਰ ਨਸ਼ੀਲੇ ਕੈਪਸੂਲ, 1.68 ਗ੍ਰਾਮ ਹੈਰੋਇਨ ਬਰਾਮਦ <br/> ਬੇਸਹਾਰਾ ਨੌਜਵਾਨ ਦੀ ਮੌਤ ਇਤਿਹਾਸਕ ਹੋਵੇਗੀ ਅੱਜ 'ਭਾਈਰੂਪਾ' ਵਿਖੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ- ਅਕਾਲੀ ਆਗੂ <br/>
ਅਜੀਤ ਡੈਸਕ
01-03-2026
ਲਹਿਰਾ ਮੁਹੱਬਤ, 28 ਫਰਵਰੀ (ਸੁੱਖੀ)-ਇਨਕਲਾਬੀ ਕੇਂਦਰ ਪੰਜਾਬ ਵਲੋਂ ਭਾਰਤ ਦੇ ਪ੍ਰਧਾਨ ਮੰਤਰੀ ਦੀ ਹਾਲੀਆ ਇਜ਼ਰਾਈਲ ਯਾਤਰਾ ਦੀ ਸਖ਼ਤ ਨਿੰਦਾ ਕਰਦਿਆਂ ਇਨਕਲਾਬੀ ਕੇਂਦਰ ਦੇ ਸੂਬਾ ਪ੍ਰਧਾਨ ਨਰਾਇਣ ਦੱਤ ਨੇ ਕਿਹਾ ਕਿ ਇਹ ਦੌਰਾ ਭਾਰਤ ਸਮੇਤ ਸੰਸਾਰ ਭਰ ਦੇ ਮਿਹਨਤਕਸ਼ ਲੋਕਾਂ ਨਾਲ ਧੋਖਾ ਹੈ | ਕਿਉਂਕਿ ਇਜ਼ਰਾਈਲ ਸਰਕਾਰ ਜਿਸ ਦੀ ਅਗਵਾਈ ਜਿਉਣਵਾਦੀ ਹਾਕਮ ਬੈਂਜਾਮਿਨ ਨੇਤਨਯਾਹੂ ਕਰ ਰਿਹਾ ਹੈ | ਗਾਜ਼ਾ ਵਿਚ ਨਿਰਦੋਸ਼ 72000 ਤੋਂ ਵਧੇਰੇ ਫ਼ਲਸਤੀਨੀ ਲੋਕਾਂ ਦੇ ਕਤਲ, ਲੱਖਾਂ ਲੋਕਾਂ ਨੂੰ ਗੰਭੀਰ ਜ਼ਖ਼ਮੀ ਕਰਨ, ਦਹਿ ਲੱਖਾਂ ਨੂੰ ਉਜਾੜਨ ਦਾ ਦੋਸ਼ੀ ਹੈ | ਨੇਤਨਯਾਹੂ ਨੂੰ ਅੰਤਰ ਰਾਸ਼ਟਰੀ ਅਦਾਲਤ ਵਲੋਂ ਜੰਗੀ ਅਪਰਾਧੀ ਘੋਸ਼ਿਤ ਕੀਤਾ ਗਿਆ ਹੈ | ਪਰ ਉਹ ਮੋਦੀ ਨੂੰ ਆਪਣਾ ਭਰਾ ਆਖ ਰਿਹਾ ਹੈ | ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਭਾਰਤ ਇਜ਼ਰਾਈਲ ਨਾਲ ਅਰਬਾਂ ਡਾਲਰਾਂ ਦੇ ਹਥਿਆਰਾਂ ਦੇ ਸਮਝੌਤੇ ਕਰਕੇ ਦੇਸ਼ ਦੇ ਮਿਹਨਤਕਸ਼ ਵਰਗ ਦੇ ਟੈਕਸ ਪੈਸੇ ਨੂੰ ਜੰਗੀ ਮਸ਼ੀਨਰੀ ਵਿੱਚ ਝੋਕਣ ਤੇ ਤੁਲਿਆ ਹੋਇਆ ਹੈ | ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਆਗੂਆਂ ਮੁਖ਼ਤਿਆਰ ਪੂਹਲਾ, ਜਗਜੀਤ ਲਹਿਰਾ ਮੁਹੱਬਤ ਅਤੇ ਜਸਵੰਤ ਸਿੰਘ ਨੇ ਮੰਗ ਕੀਤੀ ਕਿ ਭਾਰਤ ਸਰਕਾਰ ਇਜ਼ਰਾਈਲ ਨਾਲ ਫ਼ੌਜੀ ਸਹਿਯੋਗ ਖ਼ਤਮ ਕਰੇ, ਫ਼ਲਸਤੀਨੀ ਲੋਕਾਂ ਦੀ ਆਜ਼ਾਦੀ ਦਾ ਖੁੱਲ੍ਹਾ ਸਮੱਰਥਨ ਕਰੇ ਅਤੇ ਗਾਜ਼ਾ ਵਿੱਚ ਜੰਗਬੰਦੀ ਲਈ ਅੰਤਰ ਰਾਸ਼ਟਰੀ ਦਬਾਅ ਬਣਾਏ | ਮਜ਼ਦੂਰਾਂ, ਕਿਸਾਨਾਂ, ਵਿਦਿਆਰਥੀਆਂ ਅਤੇ ਪ੍ਰਗਤੀਸ਼ੀਲ ਤਾਕਤਾਂ ਨੂੰ ਸੱਦਾ ਦਿੰਦੇ ਹਾਂ ਕਿ ਉਹ ਸੜਕਾਂ 'ਤੇ ਉਤਰ ਕੇ ਇਸ ਸਾਮਰਾਜੀ ਗੱਠਜੋੜ ਦਾ ਜ਼ੋਰਦਾਰ ਵਿਰੋਧ ਕਰਨ ਅਤੇ ਫ਼ਲਸਤੀਨੀ ਲੋਕਾਂ ਨਾਲ ਏਕਤਾ ਦਾ ਪ੍ਰਗਟਾਵਾ ਕਰਨ ਨੰੂ ਪਹਿਲ ਦਿੱਤੀ |
ਬਠਿੰਡਾ, 28 ਫਰਵਰੀ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 1.68 ਗ੍ਰਾਮ ਹੈਰੋਇਨ ਅਤੇ 24000 ਨਸ਼ੀਲੇ ਕੈਪਸੂਲ ਅਤੇ ਇਕ ਕਾਰ ਬਰਾਮਦ ਕੀਤੀ ਗਈ ਹੈ | ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਹੌਲਦਾਰ ਪੰਕਜ ਕੁਮਾਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਪੁਲਿਸ ਵਲੋਂ ਸਰਹੰਦ ਨਹਿਰ ਨਾਲ ਬਣੀ ਿਲੰਕ ਰੋਡ ਤੋਂ 1 ਕਾਰ ਸਵਾਰ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਪਾਸੋਂ 21000 ਪ੍ਰੈਗਾਬਲਿਨ ਦੇ ਕੈਪਸੂਲ ਅਤੇ ਗਾਬਾ ਦੇ 300 ਕੈਪਸੂਲ ਅਤੇ ਗੱਡੀ ਨੰਬਰ ਐਚ. ਆਰ. 51 ਬੀ. 7744 ਬਰਾਮਦ ਕੀਤੀ ਗਈ ਹੈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਸੰਦੀਪ ਸਿੰਘ ਵਾਸੀ ਸੁਰਖ਼ਪੀਰ ਰੋਡ ਬਠਿੰਡਾ ਵਜੋਂ ਹੋਈ ਹੈ | ਜਿਸ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਭੁਪਿੰਦਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਥਰਮਲ ਪੁਲਿਸ ਵਲੋਂ ਲਾਲ ਥਰਮਲ ਕੁਆਟਰਾਂ ਪਾਸੋਂ ਅੰਗਰੇਜ਼ ਸਿੰਘ ਵਾਸੀ ਖੇਤਾ ਬਸਤੀ ਬਠਿੰਡਾ ਨੂੰ 1.68 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਨੇ ਥਾਣਾ ਥਰਮਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ |
ਬਠਿੰਡਾ, 28 ਫਰਵਰੀ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਸਹਾਰਾ ਜਨ ਸੇਵਾ ਸੰਸਥਾ ਦੇ ਬਾਨੀ ਵਿਜੈ ਗੋਇਲ ਨੇ ਜਾਣਕਾਰੀ ਦਿੰਦੇ ਕਿਹਾ ਕਿ ਸਥਾਨਕ ਮਾਲ ਗੋਦਾਮ ਰੋਡ 'ਤੇ ਲਾਸ਼ ਪਈ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਟੀਮ ਮੈਂਬਰਾਂ ਵਿੱਕੀ ਕੁਮਾਰ ਅਤੇ ਟੇਕਚੰਦ ਸਥਾਨਕ ਮਾਲ ਗੋਦਾਮ ਰੋਡ 'ਤੇ ਇਕ ਰੈਣ ਬਸੇਰੇ ਦੇ ਸਾਹਮਣੇ ਪੁੱਜੇ ਜਿੱਥੇ ਇਕ ਨੌਜਵਾਨ ਦੀ ਲਾਸ਼ ਪਈ ਹੋਈ ਸੀ | ਸਹਾਰਾ ਟੀਮ ਨੇ ਕੋਤਵਾਲੀ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ¢ ਕੋਤਵਾਲੀ ਪੁਲਿਸ ਟੀਮ ਨੇ ਘਟਨਾ ਸਥਾਨ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ¢ ਮਿ੍ਤਕ ਦੀ ਘਟਨਾ ਸਥਾਨ 'ਤੇ ਪਹਿਚਾਣ ਨਹੀਂ ਹੋ ਸਕੀ¢ ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਦੀ ਮੱਦਦ ਨਾਲ ਮਿ੍ਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾ ਦਿੱਤਾ ਗਿਆ |
ਭਾਈਰੂਪਾ, 28 ਫਰਵਰੀ (ਲੱਕੀ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਭਰ 'ਚ ਕੀਤੀਆਂ ਦਾ ਰਹੀਆਂ ਪੰਜਾਬ ਬਚਾਓ ਰੈਲੀਆਂ ਦੀ ਲੜੀ ਤਹਿਤ 28 ਫਰਵਰੀ ਨੂੰ ਕਸਬਾ ਭਾਈਰੂਪਾ ਵਿਖੇ ਕੀਤੀ ਜਾ ਰਹੀ ਹਲਕਾ ਰਾਮਪੁਰਾ ਫੂਲ ਦੀ ਰੈਲੀ ਸਬੰਧੀ ਤਿਆਰੀਆਂ ਪੂਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਨੇ, ਪੰਡਾਲ ਪੂਰੀ ਤਰ੍ਹਾਂ ਤਿਆਰ ਕੀਤਾ ਜਾ ਚੁੱਕਾ ਹੈ¢ ਰੈਲੀ ਦੇ ਮੁੱਖ ਪ੍ਰਬੰਧਕ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਹਲਕਾ ਇੰਚਾਰਜ ਹਰਿੰਦਰ ਮਹਿਰਾਜ ਵਲੋਂ ਲਗਾਤਾਰ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ¢ ਹਲਕੇ ਦੇ ਅਕਾਲੀ ਆਗੂਆਂ ਵਲੋਂ ਆਪੋ ਆਪਣੇ ਪਿੰਡਾਂ ਅੰਦਰ ਵਰਕਰਾਂ ਨੂੰ ਸੁਨੇਹੇ ਲਗਾਏ ਜਾ ਰਹੇ ਨੇ¢ ਰੈਲੀ ਸਬੰਧੀ ਗੱਲਬਾਤ ਕਰਦੇ ਹੋਏ ਨਗਰ ਪੰਚਾਇਤ ਭਾਈਰੂਪਾ ਦੇ ਪ੍ਰਧਾਨ ਲਖਵੀਰ ਸਿੰਘ ਜਵੰਧਾ, ਸਾਬਕਾ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਯੂਥ ਵਿੰਗ ਪੰਜਾਬ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਘੰਡਾਬੰਨਾ ਤੇ ਸੀਨੀਅਰ ਯੂਥ ਆਗੂ ਤੇ ਸਰਕਲ ਪ੍ਰਧਾਨ ਪਰਵਿੰਦਰ ਸਿੰਘ ਸੂਚ ਦਾ ਕਹਿਣਾ ਹੈ ਕਿ ਅੱਜ ਹੋਣ ਵਾਲੀ ਰੈਲੀ ਇਕੱਠ ਪੱਖੋਂ ਇਤਿਹਾਸਕ ਹੋਵੇਗੀ, ਉਨ੍ਹਾਂ ਕਿਹਾ ਕਿ ਇਸ ਮੌਕੇ ਲੋਕਾਂ ਅੰਦਰ ਅਕਾਲੀ ਦਲ ਸਬੰਧੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ¢ ਉਨ੍ਹਾਂ ਦੱਸਿਆ ਕਿ ਰੈਲੀ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਹੋਰ ਵੱਡੇ ਲੀਡਰ ਸੰਬੋਧਨ ਕਰਨਗੇ¢