21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਆਕਸਫੋਰਡ ਸੰਸਥਾ ਵਿਖੇ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ <br/>

ਅਜੀਤ ਡੈਸਕ 01-03-2026
ਭਗਤਾ ਭਾਈਕਾ, 28 ਫਰਵਰੀ (ਸੁਖਪਾਲ ਸਿੰਘ ਸੋਨੀ)- 'ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ' ਇਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜੋ ਵਿੱਦਿਅਕ ਪੱਖ ਦੇ ਨਾਲ-ਨਾਲ ਹੋਰ ਅਜਿਹੀਆਂ ਗਤੀਵਿਧੀਆਂ ਦਾ ਹਿੱਸਾ ਵੀ ਬਣਦੀ ਹੈ ਜੋ ਸਮਾਜ ਦੇ ਉਦਾਰ ਲਈ ਲਾਹੇਵੰਦ ਸਾਬਿਤ ਹੁੰਦੀਆਂ ਹਨ¢ 'ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ, ਫ਼ਰੀਦਕੋਟ ਵਲੋਂ ਆਕਸਫੋਰਡ ਸੰਸਥਾ ਵਿਚ ਸਿਹਤ ਸਿੱਖਿਆ, ਵਾਤਾਵਰਨ, ਟੈ੍ਰਫਿਕ ਸਮਾਜਿਕ ਕੁਰੀਤੀਆਂ ਦੇ ਖ਼ਾਤਮੇ, ਨੈਤਿਕ ਕਦਰਾਂ-ਕੀਮਤਾਂ ਅਤੇ ਸਿਹਤਮੰਦ ਪੰਜਾਬ ਬਾਰੇ ਵਾਤਾਵਰਨ ਸੈਮੀਨਾਰ ਕਰਵਾਇਆ ਗਿਆ¢ ਸੈਮੀਨਾਰ ਦੇ ਮੁੱਖ ਮਹਿਮਾਨ ਅਮਰਜੀਤ ਸਿੰਘ ਬਰਾੜ, ਯੂ.ਐਸ.ਏ, ਅਤੇ ਹੋਰ ਨਾਲ ਆਏ ਮਹਿਮਾਨਾਂ ਦਾ ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਵਲੋਂ ਨਿੱਘਾ ਸਵਾਗਤ ਕੀਤਾ ਗਿਆ¢ ਗੁਰਮੀਤ ਸਿੰਘ ਗਿੱਲ (ਪ੍ਰਧਾਨ) ਨੇ ਵਿਦਿਆਰਥੀਆਂ ਦੇ ਸਨਮੁੱਖ ਹੁੰਦੇ ਹੋਏ ਆਪਣੇ ਵਿਚਾਰਾਂ ਰਾਹੀਂ ਸਾਫ਼ ਵਾਤਾਵਰਨ, ਦੀ ਮਹੱਤਤਾ, ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਸਮਾਜਿਕ ਕੁਰੀਤੀਆਂ ਦੇ ਖ਼ਾਤਮੇ ਉੱਤੇ ਜ਼ੋਰ ਦਿੱਤਾ¢ਅਮਰਜੀਤ ਸਿੰਘ ਬਰਾੜ, ਯੂ.ਐਸ.ਏ ਨੇ ਸੀਨੀਅਰ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਕਿਹਾ ਕਿ ਸਿਹਤ ਸੁਰੱਖਿਆ ਭਾਵ ਸਿਹਤ ਦੇ ਧੰਨ ਦੀ ਸੰਭਾਲ ਕਰਕੇ, ਵਾਤਾਵਰਨ ਨੂੰ ਸਾਫ਼-ਸੁਥਰਾ ਰੱਖ ਕੇ, ਨੈਤਿਕ ਕਦਰਾਂ-ਕੀਮਤਾਂ ਦੇ ਧਾਰਨੀ ਹੋ ਕੇ ਹੀ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ¢ਉਨ੍ਹਾਂ ਨੇ ਵਿਦਿਆਰਥੀਆਂ ਨੰੂ ਸੱਭਿਅਕ ਢੰਗ ਦੇ ਕੱਪੜੇ ਪਾਉਣ ਦਾ ਵੀ ਸੁਨੇਹਾ ਦਿੱਤਾ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਜੋ ਵਿਦਿਆਰਥੀ ਵਾਤਾਵਰਨ ਦੀ ਸੰਭਾਲ ਕਰਦੇ ਹੋਏ ਉੱਚੇ ਅਹੁਦੇ ਤੇ ਪਹੁੰਚੇਗਾ, ਨੰੂ ਉਨ੍ਹਾਂ ਵੱਲੋਂ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ¢ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇੱਕ ਸਿਹਤਮੰਦ ਪੰਜਾਬ ਦੇ ਸਿਰਜਕ ਬਣਨ ਲਈ ਸਾਨੂੰ ਖ਼ੁਦ ਨੂੰ ਜਾਗਰੂਕ ਹੋਣਾ ਪਵੇਗਾ ਅਤੇ ਆਲੇ-ਦੁਆਲੇ ਨੂੰ ਵੀ ਜਾਗਰੂਕ ਕਰਨਾ ਪਵੇਗਾ¢ ਸੈਮੀਨਾਰ ਦÏਰਾਨ ਮੁੱਖ ਮਹਿਮਾਨ ਅਮਰਜੀਤ ਸਿੰਘ ਬਰਾੜ, ਯੂ.ਐਸ.ਏ ਵਲੋਂ ਵਿਦਿਆਰਥੀਆਂ ਨੰੂ ਉਹ ਕਾਪੀਆਂ ਪ੍ਰਦਾਨ ਕੀਤੀਆਂ ਗਈਆਂ ਜੋ ਵਾਤਾਵਰਨ ਨੂੰ ਸਾਫ਼ ਰੱਖਣ ਦਾ ਸੁਨੇਹਾ ਦਿੰਦੀਆਂ ਹਨ¢ ਸਕੂਲ ਪ੍ਰਬੰਧਕ ਕਮੇਟੀ ਵਲੋਂ 'ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਅਤੇ ਕੋਟਕਪੂਰਾ ਗਰੁੱਪ ਆਫ਼ ਫੈਮਲੀਜ਼ ਬਰੈਪਟਨ (ਕੈਨੇਡਾ) ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ¢ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਪਰਮਪਾਲ ਸਿੰਘ 'ਸ਼ੈਰੀ ਢਿੱਲੋਂ' (ਵਾਈਸ ਚੇਅਰਮੈਨ) ,ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ), ਕੋਆਰਡੀਨੇਟਰਜ਼ ਅਤੇ ਸਮੂਹ ਸਟਾਫ਼ ਮੈਂਬਰ ਮÏਜੂਦ ਸਨ¢

ਪਿਛਲੀ ਖ਼ਬਰ ਜਥੇਬੰਦੀਆਂ ਵਲੋਂ ਬਠਿੰਡਾ ਵਿਖੇ ਲਲਕਾਰ ਰੈਲੀ 6 ਨੂੰ ਅਗਲੀ ਖ਼ਬਰ 5.20 ਗ੍ਰਾਮ ਚਿੱਟੇ ਸਮੇਤ ਇਕ ਨਸ਼ਾ ਤਸਕਰ ਕਾਬੂ ਮੋਦੀ ਦੀ ਇਜ਼ਰਾਈਲ ਫੇਰੀ ਦਾ ਇਨਕਲਾਬੀ ਕੇਂਦਰ ਪੰਜਾਬ ਵਲੋਂ ਤਿੱਖਾ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।