19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਦਲਜੀਤ ਸਿੰਘ ਦੁੱਲੇਵਾਲਾ ਵਲੋਂ ਬਾਪੂ ਤਰਸੇਮ ਸਿੰਘ ਨਾਲ ਮੁਲਾਕਾਤ

ਅਜੀਤ ਡੈਸਕ 03-03-2026

ਭਾਈਰੂਪਾ, 2 ਮਾਰਚ (ਵਰਿੰਦਰ ਲੱਕੀ)- ਆਸਾਮ ਦੇ ਡਿਬਰੂਗੜ੍ਹ ਜੇਲ੍ਹ 'ਚ ਬੰਦ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਖ਼ਾਲਸਾ ਵਹੀਰ ਦÏਰਾਨ ਬਾਜਾਖਾਨਾ ਪਹੁੰਚਣ ਤੇ ਹਲਕਾ ਰਾਮਪੁਰਾ ਫੂਲ ਦੇ ਪਿੰਡ ਦੁੱਲੇਵਾਲਾ ਤੋਂ ਸੰਘਰਸ਼ਸ਼ੀਲ ਆਗੂ ਦਲਜੀਤ ਸਿੰਘ ਦੁੱਲੇਵਾਲਾ ਵਲੋਂ ਬਾਪੂ ਤਰਸੇਮ ਸਿੰਘ ਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਨਾਲ ਮੁਲਾਕਾਤ ਕੀਤੀ ਗਈ¢ ਲੰਬੇ ਸਮੇਂ ਦੀ ਚੁੱਪੀ ਉਪਰੰਤ ਅਚਾਨਕ ਸਰਗਰਮ ਹੋਏ ਦੁੱਲੇਵਾਲਾ ਸਬੰਧੀ ਹਲਕੇ ਦੇ ਲੋਕਾਂ ਦਾ ਮੰਨਣਾ ਹੈ ਕਿ ਉਹ ਵਾਰਿਸ ਪੰਜਾਬ ਜਥੇਬੰਦੀ ਵਲੋਂ ਚੋਣ ਲੜਨ ਦੇ ਇੱਛੁਕ ਹਨ¢ ਇਸ ਸਬੰਧੀ ਜਦੋਂ ਦਲਜੀਤ ਸਿੰਘ ਦੁੱਲੇਵਾਲਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਿਹਤ ਬਹੁਤੀ ਠੀਕ ਨਹੀਂ ਰਹਿੰਦੀ ਪਰ ਜੇਕਰ ਵਾਰਿਸ ਪੰਜਾਬ ਜਥੇਬੰਦੀ ਉਨ੍ਹਾਂ ਵਲੋਂ ਕÏਮ ਪ੍ਰਤੀ ਸਮਰਪਣ ਭਾਵਨਾ ਨੂੰ ਵੇਖਦੇ ਹੋਏ ਟਿਕਟ ਦਿੰਦੀ ਹੈ ਤਾਂ ਉਹ ਜ਼ਰੂਰ ਲੜਨਗੇ ਤੇ ਜਿੱਤ ਪ੍ਰਾਪਤ ਕਰਨਗੇ¢ ਉਨ੍ਹਾਂ ਕਿਹਾ ਕਿ ਉਹ ਜਲਦ ਹੀ ਹਲਕੇ ਅੰਦਰ ਲੋਕ ਸੰਪਰਕ ਮੁਹਿੰਮ ਸ਼ੁਰੂ ਕਰਨਗੇ¢

ਪਿਛਲੀ ਖ਼ਬਰ ਪੰਚਾਇਤ ਸੰਮਤੀ ਫੂਲ ਦੇ ਚੇਅਰਮੈਨ ਦੀ ਚੋਣ ਅਗਲੇਰੇ ਹੁਕਮਾਂ ਤੱਕ ਮੁਲਤਵੀ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।