03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਗਿ੍ਫ਼ਤਾਰ <br/>

ਅਜੀਤ ਡੈਸਕ 04-03-2026
ਬਠਿੰਡਾ, 3 ਮਾਰਚ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 13 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪਹਿਲੇ ਮਾਮਲੇ ਵਿਚ ਤਫ਼ਤੀਸ਼ੀ ਅਧਿਕਾਰੀ ਹੌਲਦਾਰ ਲਖਵੀਰ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਵਾਟਰ ਸਪਲਾਈ ਦਫ਼ਤਰ ਭਾਗੂ ਰੋਡ ਨੇੜਿਓ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਰਵੀ ਸਿੰਘ ਵਾਸੀ ਦੰਗਾ ਪੀੜ੍ਹਤ ਕਾਲੋਨੀ ਬਠਿੰਡਾ ਵਜੋਂ ਹੋਈ ਹੈ | ਜਿਸ 'ਤੇ ਥਾਣਾ ਸਿਵਲ ਲਾਇਨ 'ਚ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਦੂਸਰੇ ਮਾਮਲੇ ਵਿਚ ਜਾਂਚ ਅਧਿਕਾਰੀ ਨਵਦੀਪ ਰਾਏ ਅਨੁਸਾਰ ਥਾਣਾ ਕੈਂਟ ਵਲੋਂ ਜਗਸੀਰ ਸਿੰਘ ਵਾਸੀ ਡਿੱਖ ਨੂੰ ਭਾਗੂ ਰੋਡ ਤੋਂ 6 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ | ਜਿਸ 'ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਫ਼ੀਲਡ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਮੰਡਲ ਦਫ਼ਤਰਾਂ ਅੱਗੇ ਪ੍ਰਦਰਸ਼ਨ ਅਗਲੀ ਖ਼ਬਰ ਸੜਕ ਬਣਾਉਣ ਤੋਂ ਪਹਿਲਾਂ ਸੀਵਰੇਜ ਤੇ ਵਾਟਰ ਵਰਕਸ ਦੀਆਂ ਪਾਈਪਾਂ ਪਾਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।