04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਦੀ ਕਾਮਯਾਬੀ ਲਈ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ <br/>

ਅਜੀਤ ਡੈਸਕ 04-03-2026
ਭੁੱਚੋ ਮੰਡੀ, 3 ਮਾਰਚ (ਬਿੱਕਰ ਸਿੰਘ ਸਿੱਧੂ)- ਅਕਾਲੀ ਦਲ ਦੀ ਸੱਤ ਮਾਰਚ ਨੂੰ ਗੋਨਿਆਣਾ ਵਿਖੇ ਹੋਣ ਵਾਲੀ ਪੰਜਾਬ ਬਚਾਓ ਰੈਲੀ ਨੂੰ ਕਾਮਯਾਬ ਕਰਨ ਦੇ ਮਕਸਦ ਨਾਲ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਜਗਸੀਰ ਸਿੰਘ ਕਲਿਆਣ ਅਤੇ ਹਲਕਾ ਇੰਚਾਰਜ ਡਾਕਟਰ ਦਲਜੀਤ ਸਿੰਘ ਗੁਰੂ ਦੀ ਅਗਵਾਈ ਵਿਚ ਹਲਕਾ ਭੁੱਚੋ ਮੰਡੀ ਦੇ ਕਾਫੀ ਪਿੰਡਾਂ ਬੱਜੋਆਣਾ, ਪੂਹਲੀ, ਢੇਲਵਾਂ, ਗੋਬਿੰਦਪੁਰਾ, ਲਹਿਰਾ ਬੇਗਾ, ਕੋਠੇ ਕਰਤਾਰਪੁਰ ਥਾਂਦੇ, ਚੱਕ ਬਖਤੂ, ਚੱਕ ਰਾਮ ਸਿੰਘ ਵਾਲਾ ਅਤੇ ਚੱਕ ਫਤਿਹ ਸਿੰਘ ਵਾਲਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਜਗਸੀਰ ਸਿੰਘ ਕਲਿਆਣ ਅਤੇ ਡਾਕਟਰ ਦਲਜੀਤ ਸਿੰਘ ਗੁਰੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿਕਾਸ ਦੀਆਂ ਉਦਾਹਰਨਾਂ ਦਿੰਦੇ ਹੋਏ ਬਾਕੀ ਸਰਕਾਰਾਂ ਦੇ ਵਿਕਾਸ ਨੂੰ ਨਕਾਰ ਕੇ ਪੰਜਾਬ ਦੇ ਲੋਕ ਇੱਕ ਵਾਰ ਫੇਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵੇਖਣਾ ਚਾਹੁੰਦੇ ਹਨ | ਉਨ੍ਹਾਂ ਵਰਕਰਾਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਆਉਣ ਵਾਲੀ ਸਰਕਾਰ ਸਾਡੀ ਪਾਰਟੀ ਦੀ ਬਣੇਗੀ, ਤੁਸੀ ਦਿਨ ਰਾਤ ਇੱਕ ਕਰਕੇ ਗੋਨਿਆਣਾ ਦੀ ਰੈਲੀ ਨੂੰ ਕਾਮਯਾਬ ਕਰਨ ਲਈ ਘਰ ਘਰ ਜਾ ਕੇ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਨੂੰ ਲੋਕਾਂ ਦੇ ਸਾਹਮਣੇ ਰੱਖੋ ਤਾਂ ਜੋ ਲੋਕਾਂ ਨੂੰ ਪਤਾ ਲੱਗੇ ਕਿ ਅਕਾਲੀ ਦਲ ਦੀਆਂ ਸਰਕਾਰਾਂ ਦੇ ਮੁਕਾਬਲੇ ਹੁਣ ਵਾਲੀ ਸਰਕਾਰ ਕੁੱਝ ਵੀ ਨਹੀ ਕਰ ਸਕੀ | ਹਰ ਖੇਤਰ ਵਿਚ ਆਪ ਸਰਕਾਰ ਫ਼ੇਲ੍ਹ ਹੋ ਚੁੱਕੀ ਹੈ | ਹਰ ਵਰਗ ਇਸ ਸਰਕਾਰ ਤੋਂ ਔਖਾ ਹੈ | ਇਸ ਮੌਕੇ ਉਨ੍ਹਾਂ ਨਾਲ ਸਰਕਲ ਜਥੇਦਾਰ ਗੁਰਲਾਭ ਸਿੰਘ ਢੇਲਵਾਂ, ਗੁਰਤੇਜ ਸਿੰਘ ਨਥਾਣਾ, ਸੁਖਮਿੰਦਰ ਸਿੰਘ ਸੁੱਖੀ ਚੱਕ ਰਾਮ ਸਿੰਘ ਵਾਲਾ, ਗੁਰਤੇਜ ਸਿੰਘ ਨਥਾਣਾ, ਸਵਰਨ ਸਿੰਘ ਪੂਹਲੀ, ਇਕਬਾਲਜੀਤ ਸਿੰਘ ਪੂਹਲੀ, ਗੁਰਪ੍ਰੀਤ ਸਿੰਘ ਢਿੱਲੋਂ, ਬਲਵੰਤ ਸਿੰਘ ਲਹਿਰਾ ਬੇਗਾ, ਪਿ੍ਤਪਾਲ ਸਿੰਘ ਮੈਂਬਰ ਬਲਾਕ ਸੰਮਤੀ ਚੱਕ ਫਤਿਹ ਸਿੰਘ ਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਪਾਰਟੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਦੂਜਾ ਵਿਰਸਾ ਸੰਭਾਲ ਗਤਕਾ ਕੱਪ ਪਿੰਡ ਭੁੱਚੋ ਖ਼ੁਰਦ ਵਿਖੇ ਹੋਇਆ ਅਗਲੀ ਖ਼ਬਰ ਦੂਨ ਸਕੂਲ ਕਰਾੜਵਾਲਾ ਨੂੰ ਮਿਲਿਆ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।