04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਬਜਟ ਦੀ ਘਾਟ ਕਾਰਨ ਹਜ਼ਾਰਾਂ ਅਧਿਆਪਕ ਫਰਵਰੀ ਮਹੀਨੇ ਦੀ ਤਨਖ਼ਾਹ ਨੂੰ ਤਰਸੇ <br/>

ਅਜੀਤ ਡੈਸਕ 04-03-2026
ਬਠਿੰਡਾ, 3 ਮਾਰਚ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਸਰਕਾਰ ਵਲੋਂ ਤਨਖ਼ਾਹਾਂ ਦਾ ਬਜਟ ਜਾਰੀ ਨਾ ਕਰਨ ਕਰਕੇ ਸੂਬੇ ਦੇ ਹਜ਼ਾਰਾਂ ਅਧਿਆਪਕ ਫਰਵਰੀ ਮਹੀਨੇ ਦੀ ਤਨਖ਼ਾਹ ਨੂੰ ਤਰਸ ਰਹੇ ਹਨ, ਜਿਨ੍ਹਾਂ ਨੇ 6 ਮਾਰਚ ਤੱਕ ਤਨਖ਼ਾਹਾਂ ਜਾਰੀ ਨਾ ਹੋਣ 'ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਅਤੇ ਪ੍ਰਾਇਮਰੀ ਦਾ ਦਫਤਰ ਘੇਰਨ ਦਾ ਐਲਾਨ ਕੀਤਾ ਹੈ | ਇਸ ਮਸਲੇ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਠਿੰਡਾ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਚਮਕÏਰ ਸਿੰਘ ਅਤੇ ਐਲੀਮੈਂਟਰੀ ਦੇ ਸੀਨੀਅਰ ਸਹਾਇਕ ਨਰੇਸ਼ ਕੁਮਾਰ ਨੂੰ ਮਿਲਿਆ | ਇਸ ਮÏਕੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ, ਜਨਰਲ ਸਕੱਤਰ ਗੁਰਮੇਲ ਸਿੰਘ ਮਲਕਾਣਾ, ਸੂਬਾ ਕਮੇਟੀ ਮੈਂਬਰ ਬੇਅੰਤ ਸਿੰਘ ਫੂਲੇਵਾਲਾ, ਜ਼ਿਲ੍ਹਾ ਕਮੇਟੀ ਮੈਂਬਰ ਗੁਰਪਾਲ ਸਿੰਘ ਅਤੇ ਅੰਮਿ੍ਤਪਾਲ ਸਿੰਘ ਮਾਨ ਨੇ ਕਿਹਾ ਕਿ ਇਕ ਪਾਸੇ ਸਰਕਾਰ ਵਲੋਂ ਸੂਬੇ ਵਿਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਜ਼ਿਲ੍ਹਾ ਅਧਿਕਾਰੀਆਂ ਵਲੋਂ ਡੀ.ਡੀ.ਓਜ਼ (ਡਰਾਇੰਗ ਐਂਡ ਡਿਸਬਰਸਿੰਗ ਅÏਫੀਸਰਜ਼) ਨੂੰ ਤਨਖ਼ਾਹਾਂ ਲਈ ਲੋੜੀਂਦਾ ਬਜਟ ਜਾਰੀ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਸਾਰੇ ਪੰਜਾਬ ਵਿਚ ਅਧਿਆਪਕਾਂ ਨੂੰ ਸਮੇਂ ਸਿਰ ਤਨਖ਼ਾਹਾਂ ਨਹੀਂ ਮਿਲ ਰਹੀਆਂ | ਤਨਖ਼ਾਹਾਂ ਵਿਚ ਹੋ ਰਹੀ ਦੇਰੀ ਕਾਰਨ ਅਧਿਆਪਕਾਂ ਨੂੰ ਘਰੇਲੂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਗੰਭੀਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਨ੍ਹਾਂ ਨੂੰ ਬੈਂਕਾਂ ਤੋਂ ਲਏ ਕਰਜ਼ਿਆਂ ਦੀਆਂ ਕਿਸ਼ਤਾਂ ਦੇ ਭੁਗਤਾਨ ਵਿਚ ਹੋ ਰਹੀ ਦੇਰੀ ਕਰਕੇ ਜੁਰਮਾਨੇ ਝੱਲਣੇ ਪੈ ਰਹੇ ਹਨ ਤੇ ਉਹ ਆਰਥਿਕ ਅਤੇ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੇ ਹਨ¢ ਉਨ੍ਹਾਂ ਮੰਗ ਕੀਤੀ ਕਿ ਤੁਰੰਤ ਬਜਟ ਜਾਰੀ ਕਰਕੇ ਅਧਿਆਪਕਾਂ ਦੀਆਂ ਤਨਖ਼ਾਹਾਂ ਦਾ ਭੁਗਤਾਨ ਕੀਤਾ ਜਾਵੇ ਅਤੇ ਭਵਿੱਖ ਵਿਚ ਪੱਕੇ ਅਤੇ ਯੋਜਨਾਬੱਧ ਬਜਟ ਦਾ ਪ੍ਰਬੰਧ ਕੀਤਾ ਜਾਵੇ ਅਤੇ ਇਸ ਮਾਮਲੇ ਵਿਚ ਸਬੰਧਿਤ ਦਫ਼ਤਰੀ ਅਧਿਕਾਰੀਆਂ ਦੀ ਜ਼ਿੰਮੇਵਾਰੀ ਨਿਸ਼ਚਿਤ ਕਰਕੇ ਕਾਰਵਾਈ ਕੀਤੀ ਜਾਵੇ ਤਾਂ ਜੋ ਅਧਿਆਪਕ ਵਰਗ ਨੂੰ ਵਾਰ-ਵਾਰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ¢ ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 6 ਮਾਰਚ ਤੱਕ ਬਜਟ ਜਾਰੀ ਕਰਕੇ ਤਨਖ਼ਾਹ ਜਾਰੀ ਨਹੀਂ ਕੀਤੀ ਜਾਂਦੀ ਤਾਂ 7 ਮਾਰਚ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਦਾ ਘਿਰਾਓ ਕੀਤਾ ਜਾਵੇਗਾ | ਇਸ ਮÏਕੇ ਅੰਮਿ੍ਤਪਾਲ ਸਿੰਘ ਸੈਣੇਵਾਲਾ, ਗੋਬਿੰਦ ਸਿੰਘ, ਅਮਰਦੀਪ ਸਿੰਘ, ਸੰਦੀਪ ਕੁਮਾਰ ਅਤੇ ਸਿਕੰਦਰ ਸਿੰਘ ਧਾਲੀਵਾਲ ਆਦਿ ਮÏਜੂਦ ਸਨ |

ਪਿਛਲੀ ਖ਼ਬਰ ਹੋਲੀ ਦਾ ਤਿਉਹਾਰ ਮਨਾਉਣ ਸੰਬੰਧੀ ਬਠਿੰਡਾ ਵਾਸੀਆਂ 'ਚ ਭਾਰੀ ਉਤਸ਼ਾਹ ਅਗਲੀ ਖ਼ਬਰ ਦੂਜਾ ਵਿਰਸਾ ਸੰਭਾਲ ਗਤਕਾ ਕੱਪ ਪਿੰਡ ਭੁੱਚੋ ਖ਼ੁਰਦ ਵਿਖੇ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।