05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮਾਰਚ ਦੀ ਗਰਮੀ ਕਣਕ ਲਈ ਖ਼ਤਰਾ, ਖੇਤੀਬਾੜੀ ਵਿਭਾਗ ਵਲੋਂ ਸਲਾਹ ਜਾਰੀ

ਅਜੀਤ ਡੈਸਕ 04-03-2026
ਬਠਿੰਡਾ, 3 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਰਚ ਮਹੀਨੇ ਦੌਰਾਨ ਤਾਪਮਾਨ ਵਿਚ ਹੋ ਰਹੇ ਅਸਾਧਾਰਨ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਲਈ ਕਣਕ ਦੀ ਫ਼ਸਲ ਸਬੰਧੀ ਵਿਸ਼ੇਸ਼ ਸਲਾਹ ਜਾਰੀ ਕੀਤੀ ਗਈ ਹੈ | ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ ਸਿੱਧੂ ਨੇ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਇਸ ਸਮੇਂ ਕਣਕ ਦੀ ਫ਼ਸਲ ਦਾਣਾ ਬਣਨ ਅਤੇ ਦਾਣਾ ਭਰਨ ਦੇ ਅਹਿਮ ਪੜਾਅ ਵਿਚ ਹੈ, ਜਿਸ ਦੌਰਾਨ ਵੱਧ ਤਾਪਮਾਨ ਫ਼ਸਲ ਦੀ ਉਪਜ ਅਤੇ ਗੁਣਵੱਤਾ 'ਤੇ ਨਕਾਰਾਤਮਕ ਅਸਰ ਪਾ ਸਕਦਾ ਹੈ | ਉੱਚ ਤਾਪਮਾਨ ਕਾਰਨ ਦਾਣੇ ਦੀ ਭਰਾਵਟ ਘੱਟਣ ਦੀ ਸੰਭਾਵਨਾ ਹੁੰਦੀ ਹੈ, ਜਿਸ ਨਾਲ ਪੈਦਾਵਾਰ ਵਿਚ ਕਮੀ ਆ ਸਕਦੀ ਹੈ | ਇਸ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਫ਼ਸਲ ਨੂੰ ਗਰਮੀ ਦੇ ਤਣਾਅ ਤੋਂ ਬਚਾਉਣ ਲਈ ਸਮੇਂ-ਸਿਰ ਜ਼ਰੂਰੀ ਕਦਮ ਚੁੱਕਣ ਅਤੇ ਵਿਭਾਗ ਵਲੋਂ ਜਾਰੀ ਸਿਫਾਰਸ਼ਾਂ ਦੀ ਪਾਲਣਾ ਯਕੀਨੀ ਬਣਾਉਣ | ਕਿਸਾਨਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਕਣਕ ਦੀ ਫ਼ਸਲ ਵਿਚ ਮਿੱਟੀ ਦੀ ਨਮੀ ਕਾਇਮ ਰੱਖਣ ਲਈ ਲੋੜ ਅਤੇ ਖ਼ਾਸ ਕਰਕੇ ਦਾਣਾ ਭਰਨ ਦੇ ਪੜਾਅ ਦੌਰਾਨ ਅਨੁਸਾਰ ਹਲਕੀ ਸਿੰਚਾਈ ਕੀਤੀ ਜਾਵੇ | ਸਿੰਚਾਈ ਸਵੇਰੇ ਜਲਦੀ ਜਾਂ ਸ਼ਾਮ ਦੇ ਸਮੇਂ ਕੀਤੀ ਜਾਵੇ | ਤਾਪਮਾਨੀ ਤਣਾਅ ਘਟਾਉਣ ਅਤੇ ਦਾਣੇ ਦੀ ਭਰਾਵਟ ਸੁਧਾਰਣ ਲਈ 13:0:45 (ਪੋਟਾਸ਼ੀਅਮ ਨਾਈਟਰੇਟ) ਦਾ ਛਿੜਕਾਅ ਸਿਫਾਰਸ਼ ਅਨੁਸਾਰ ਕੀਤਾ ਜਾ ਸਕਦਾ ਹੈ | ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਾਰੀ ਕੀਤੀਆਂ ਸਲਾਹਾਂ ਦੀ ਪੂਰੀ ਪਾਲਣਾ ਕਰਕੇ ਕਣਕ ਦੀ ਫ਼ਸਲ ਨੂੰ ਉੱਚ ਤਾਪਮਾਨ ਦੇ ਮੰਦ ਪ੍ਰਭਾਵਾਂ ਤੋਂ ਬਚਾਉਣ ਅਤੇ ਵੱਧ ਤੋਂ ਵੱਧ ਉਤਪਾਦਨ ਯਕੀਨੀ ਬਣਾਉਣ | ਵਧੇਰੇ ਜਾਣਕਾਰੀ ਲਈ ਕਿਸਾਨ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ |
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੂਲ ਮੰਤਰ ਤੇ ਪਾਠ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਤੇਜਿੰਦਰ ਸਿੰਘ ਸਰਬਸੰਮਤੀ ਨਾਲ ਸਭਾ ਦੇ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।