04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮਿਸ਼ਨ ਪ੍ਰਗਤੀ: ਡੀ.ਆਈ.ਜੀ. ਬਠਿੰਡਾ ਰੇਂਜ ਨੇ ਮੁਕਾਬਲੇ ਪ੍ਰੀਖਿਆਵਾਂ ਦੀ ਤਿਆਰੀ ਸੰਬੰਧੀ ਨੁਕਤੇ ਕੀਤੇ ਨੌਜਵਾਨਾਂ ਨਾਲ ਸਾਂਝੇ

ਅਜੀਤ ਡੈਸਕ 08-03-2026
ਬਠਿੰਡਾ, 7 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦੇਣ ਸਬੰਧੀ ਸ਼ੁਰੂ ਕੀਤੇ ਗਏ ਮਿਸ਼ਨ ਓਰਾਗਤੀ ਤਹਿਤ ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਪਬਲਿਕ ਲਾਇਬ੍ਰੇਰੀ ਵਿਖੇ ਸਿੱਖਿਆ ਲੈ ਰਹੇ ਨੌਜਵਾਨਾਂ ਦੇ ਰੂ-ਬ-ਰੂ ਹੋਏ¢ ਉਨ੍ਹਾਂ ਨੌਜਵਾਨ ਸਿੱਖਿਆਰਥੀਆਂ ਨੂੰ ਲੋਕ ਸੇਵਾ ਕਮਿਸ਼ਨ, ਫ਼ੌਜ, ਪੰਜਾਬ ਸੇਵਾ ਕਮਿਸ਼ਨ ਆਦਿ ਸਬੰਧੀ ਪ੍ਰੀਖਿਆਵਾਂ ਲਈ ਪੜ੍ਹਨ ਅਤੇ ਉਸ ਨੂੰ ਸਫਲਤਾ ਨਾਲ ਪਾਸ ਕਰਨ ਸਬੰਧੀ ਨੁਕਤੇ ਸਾਂਝੇ ਕੀਤੇ ¢ ਉਨ੍ਹਾਂ ਦੱਸਿਆ ਕਿ ਮਿਸ਼ਨ ਪ੍ਰਗਤੀ ਦਾ ਮੁੱਖ ਉਦੇਸ਼ ਹੋਣਹਾਰ ਵਿਦਿਆਰਥੀਆਂ-ਖਾਸ ਕਰਕੇ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ-ਜਿਨ੍ਹਾਂ ਦੀ ਗੁਣਵੱਤਾ ਅਤੇ ਕਿਫ਼ਾਇਤੀ ਕੋਚਿੰਗ ਸਹੂਲਤਾਂ ਤੱਕ ਪਹੁੰਚ ਨਹੀਂ ਹੈ, ਉਨ੍ਹਾਂ ਨੂੰ ਮਿਆਰੀ ਸਿੱਖਿਆ ਸਹੂਲਤ ਦੇਣਾ ਹੈ¢ ਉਨ੍ਹਾਂ ਦੱਸਿਆ ਕੇ ਵਿਦਿਆਰਥੀ ਜਿਸ ਵੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ ਉਹ ਪਹਿਲਾਂ ਉਸ ਦੇ ਸਿਲੇਬਸ ਨੂੰ ਚੰਗੀ ਤਰ੍ਹਾਂ ਸਮਝਣ ਅਤੇ ਫੇਰ ਪੜ੍ਹਨ¢ ਉਨ੍ਹਾਂ ਦੱਸਿਆ ਕਿ ਹਰ ਇਕ ਵਿਦਿਆਰਥੀ ਆਪਣੀ ਰੁਚੀ ਅਤੇ ਲੋੜ ਅਨੁਸਾਰ ਨੋਟਸ ਤਿਆਰ ਕਰੇ ਤਾਂ ਜੋ ਪ੍ਰੀਖਿਆ ਦੌਰਾਨ ਆਪਣੇ ਨੋਟਿਸ ਪੜ੍ਹ ਕੇ ਵਿਦਿਆਰਥੀ ਨੂੰ ਸਭ ਯਾਦ ਰਹੇ¢ ਕੌਮਾਂਤਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ¢ ਇਸ ਮੌਕੇ ਪੈਰਾ ਲੀਗਲ ਵਲੰਟੀਅਰ ਮੈਡਮ ਸਸ਼ੀ ਸਿੱਕਾ ਨੇ ਜਿਨਸੀ ਸ਼ੋਸ਼ਣ, ਬਾਲ ਵਿਆਹ, ਨਸ਼ਾ ਮੁਕਤੀ ਅਤੇ ਪੀੜਤਾਂ ਨੂੰ ਕਾਨੂੰਨੀ ਸਹਾਇਤਾ ਦੇਣ ਸਬੰਧੀ ਜਾਣਕਾਰੀ ਸਾਂਝੀ ਕੀਤੀ¢
ਪੁਲਿਸ ਅਤੇ ਹੋਰਨਾਂ ਵਿਭਾਗਾਂ 'ਚ ਭਰਤੀਆਂ ਸੰਬੰਧੀ ਸਰੀਰਕ ਸਿਖਲਾਈ 9 ਮਾਰਚ ਤੋਂ, ਡਿਪਟੀ ਕਮਿਸ਼ਨਰ
ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਐੱਸ.ਐੱਸ.ਬੀ., ਪੰਜਾਬ ਪੁਲਿਸ, ਸੀ.ਪੀ.ਓ., ਹਥਿਆਰਬੰਦ ਸੈਨਾਵਾਂ ਅਤੇ ਹੋਰ ਕੇਂਦਰੀ ਅਤੇ ਰਾਜ ਪੱਧਰੀ ਭਰਤੀ ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵਲੋਂ ਭਰਤੀ ਸ਼ੁਰੂ ਕੀਤੀ ਗਈ ਹੈ¢ ਇਨ੍ਹਾਂ ਸਬੰਧੀ ਸਰੀਰਕ ਸਿੱਖਿਆ ਲਈ ਨੌਜਵਾਨਾਂ ਨੂੰ ਤਿਆਰ ਕਰਨ ਲਈ 9 ਮਾਰਚ ਤੋਂ ਵਿਸ਼ੇਸ਼ ਸਰੀਰਕ ਸਿੱਖਿਆ ਸੈਸ਼ਨ ਸ਼ੁਰੂ ਕੀਤੇ ਜਾਣਗੇ¢ ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਸਿੱਖਿਆ ਪ੍ਰੋਗਰਾਮ 'ਚ ਜ਼ਰੂਰ ਭਾਗ ਲੈ ਕੇ ਇਸ ਦਾ ਲਾਹਾ ਪ੍ਰਾਪਤ ਕਰਨ¢
ਪਿਛਲੀ ਖ਼ਬਰ 6 ਕਿੱਲੋ 945 ਗ੍ਰਾਮ ਗਾਂਜੇ ਸਮੇਤ ਦੋ ਨਸ਼ਾ ਤਸਕਰ ਗਿ੍ਫ਼ਤਾਰ ਅਗਲੀ ਖ਼ਬਰ ਕਰਜ਼ੇ ਦੇ ਬੋਝ ਕਾਰਨ ਪਿਛਲੇ 25 ਸਾਲਾਂ ਦੌਰਾਨ 7 ਲੱਖ ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ-ਡੱਲੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।