04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

4 ਕਿੱਲੋ ਭੁੱਕੀ ਚੂਰਾ ਪੋਸਤ ਸਣੇ ਇਕ ਕਾਬੂ

ਅਜੀਤ ਡੈਸਕ 08-03-2026
ਬਠਿੰਡਾ, 7 ਮਾਰਚ (ਵੀਰਪਾਲ ਸਿੰਘ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਬਠਿੰਡਾ ਪਿੁਲਸ ਵਲੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਪਾਸੋਂ 4 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ | ਇਸ ਮਾਮਲੇ ਵਿਚ ਜਾਂਚ ਕਰ ਰਹੇ ਤਫ਼ਤੀਸ਼ੀ ਅਧਿਕਾਰੀ ਮੁਨੀਤ ਬੈਨੀਵਾਲ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਪੁਲਿਸ ਪਾਰਟੀ ਵਲੋਂ ਰਿੰਗ ਰੋਡ ਕਿਸਾਨ ਚੌਕ ਪਾਸ ਕੀਤੀ ਗਈ ਨਾਕੇਬੰਦੀ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਪੁਲਿਸ ਵਲੋਂ ਤਲਾਸ਼ੀ ਦੌਰਾਨ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਪਾਸੋਂ 4 ਕਿੱਲੋ ਭੁੱਕੀ (ਚੂਰਾ ਪੋਸਤ) ਬਰਾਮਦ ਕਰ ਲਿਆ ਗਿਆ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਹਰਪ੍ਰੀਤ ਸਿੰਘ ਵਾਸੀ ਭੁੱਚੋ ਕਲਾਂ ਵਜੋਂ ਹੋਈ ਹੈ | ਜਿਸ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਸੋਸ਼ਲ ਮੀਡੀਆ ਰਾਹੀਂ ਬਣੀ 'ਆਪ' ਸਰਕਾਰ ਦਾ ਹੁਣ ਸੋਸ਼ਲ ਮੀਡੀਆ 'ਤੇ ਹੋ ਰਿਹਾ ਤਿੱਖਾ ਵਿਰੋਧ-ਸੇਖੋਂ <br/> ਅਗਲੀ ਖ਼ਬਰ ਮਹਿਰਾਜ ਵਿਚ 5ਵਾਂ ਲੈਦਰ ਕ੍ਰਿਕਟ ਕੱਪ ਸ਼ੁਰੂ, ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦਾ ਵੱਡਾ ਸਹਿਯੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।