04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਬੱਲ੍ਹੋ ਦੀ ਵਿਲੱਖਣ ਪਹਿਲ : ਸੱਸ ਨੂੰ ਹ ਦੇ ਰਿਸ਼ਤਿਆਂ 'ਚ ਮਿਠਾਸ ਭਰਨ ਲਈ ਬੈਸਟ ਸੱਸ ਐਵਾਰਡ ਕੀਤਾ ਸ਼ੁਰੂ

ਅਜੀਤ ਡੈਸਕ 08-03-2026
ਚਾਉਕੇ, 7 ਮਾਰਚ (ਮਨਜੀਤ ਸਿੰਘ ਘੜੈਲੀ)-ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਦÏਰਾਨ ਪਿੰਡ ਬੱਲ੍ਹੋ ਦੀ ਮਹਿਲਾ ਸਰਪੰਚ ਅਮਰਜੀਤ ਕÏਰ ਨੇ ਨਿਵੇਕਲੀ ਪਹਿਲ ਕਦਮੀ ਕਰਦਿਆਂ ਉਨ੍ਹਾਂ ਬਜ਼ੁਰਗ ਅÏਰਤਾਂ ਨੂੰ ਬੈਸਟ ਸੱਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ­ ਜਿਨ੍ਹਾਂ ਨੇ ਆਪਣੀ ਸਿਆਨਪ ਅਤੇ ਪਿਆਰ ਨਾਲ ਘਰਾਂ 'ਚ ਸੱਸ -ਨੂੰਹ ਦੇ ਰਿਸ਼ਤੇ ਨੂੰ ਮਾਂ-ਧੀ ਵਾਲੀ ਗੂੜੀ ਸਾਂਝ ਚ ਬਦਲਿਆ¢ ਯੂਥ ਲਾਇਬਰੇਰੀ 'ਚ ਰੱਖੇ ਗਏ ਸਮਾਗਮ ਦੌਰਾਨ ਮੁੱਖ ਮਹਿਮਾਨ ਦੇ ਤÏਰ 'ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਇਸ ਚੇਅਰਪਰਸਨ ਰੁਪਿੰਦਰ ਕÏਰ ਗਿੱਲ ਨੇ ਸ਼ਿਰਕਤ ਕੀਤੀ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਅਕਸਰ ਸਮਾਜ ਚ ਸੱਸ ਨੂੰ ਹ ਦੇ ਰਿਸ਼ਤੇ ਨੂੰ ਨਕਾਰਾਤਮਿਕ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ­ ਪਰ ਸਾਡੇ ਪਿੰਡ ਦੀਆਂ ਇਨ੍ਹਾਂ ਸਤਿਕਾਰਤ ਅÏਰਤਾਂ ਨੇ ਇਸ ਰਿਸ਼ਤੇ ਦੀ ਨਵੀ ਮਿਸਾਲ ਪੇਸ਼ ਕੀਤੀ ਹੈ | ਸਰਪੰਚ ਅਮਰਜੀਤ ਕੌਰ ਨੇ ਕਿਹਾ ਕਿ ਇਕ ਸਿਆਣੀ ਸੱਸ ਹੀ ਸੁਚੱਜੇ ਘਰ ਦੀ ਨੀਂਹ ਹੁੰਦੀ ਹੈ­ ਜੋ ਕਿ ਆਪਣੀ ਨੂੰ ਹ ਨੂੰ ਧੀ ਬਣਾ ਕੇ ਘਰ ਨੂੰ ਸਵਰਗ ਬਣਾਉਂਦੀ ਹੈ¢ ਵਿਸ਼ੇਸ਼ ਮਹਿਮਾਨ ਨਵਦੀਪ ਸਿੰਘ ਗਿੱਲ (ਮੰਡੀ ਕਲਾਂ) ਨੇ ਸੰਬੋਧਨ ਕਰਦਿਆਂ ਕਿਹਾ ਕਿ ਸਦੀਆਂ ਪਹਿਲਾਂ ਅÏਰਤ ਨੂੰ ਸਤੀ ਪ੍ਰਥਾ ਵਰਗੀ ਕੁਰੀਤੀ ਦਾ ਸ਼ਿਕਾਰ ਹੋਣਾ ਪੈਂਦਾ ਸੀ ਪਰ ਅੱਜ ਦੇ ਯੁੱਗ ਵਿੱਚ ਵੀ ਜੇਕਰ ਕਿਤੇ ਅÏਰਤ ਦੇ ਨਾਲ ਅੱਤਿਆਚਾਰ ਹੋ ਰਿਹਾ ਹੈ ਤਾਂ ਇਹ ਸਾਡੇ ਸਮਾਜ ਅਤੇ ਸਰਕਾਰਾਂ ਦੇ ਮੱਥੇ ਉੱਤੇ ਕਲੰਕ ਹੈ¢ ਪਿ੍ੰਸੀਪਲ ਮੈਡਮ ਜੋਤੀ ਗਰਗ ਨੇ ਸੁਨੇਹਾ ਦਿੱਤਾ ਕਿ ਮਾਪਿਆਂ ਨੂੰ ਕੁੜੀਆਂ ਨੂੰ ਵੱਧ ਤੋਂ ਵੱਧ ਪੜ੍ਹਾਉਣਾ ਚਾਹੀਦਾ ਹੈ¢ ਬੈੱਸਟ ਸੱਸ ਦਾ ਐਵਾਰਡ ਗੁਰਦੇਵ ਕੌਰ, ਜਸਵਿੰਦਰ ਕੌਰ, ਸੁਰਜੀਤ ਕੌਰ, ਚਰਨਜੀਤ ਕੌਰ, ਮੁਖ਼ਤਿਆਰ ਕੌਰ ਅਤੇ ਜਸਵਿੰਦਰ ਕÏਰ ਨੂੰ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਲਾਇਬਰੇਰੀ 'ਚ ਵੱਧ ਕਿਤਾਬਾਂ ਪੜਨ ਵਾਲੀਆਂ ਅÏਰਤਾਂ 'ਚ ਜਸਜੀਤ ਕੌਰ, ਅਮਨਦੀਪ ਕੌਰ ਅਤੇ ਮਿੰਟੂ ਪਾਲ ਕੌਰ ਨੂੰ ਸਨਮਾਨਿਤ ਕੀਤਾ ਗਿਆ¢ ਪਿੰਡ ਦੀ ਵੱਡੀ ਉਮਰ ਦੀ ਬਜ਼ੁਰਗ ਮਾਤਾ ਸੁਰਜੀਤ ਕੌਰ (98 ਸਾਲ) ਨੂੰ ਵਿਸ਼ੇਸ਼ ਪ੍ਰਸੰਸਾ ਪੱਤਰ ਦਿੱਤਾ ਗਿਆ¢ ਅਧਿਆਪਕ ਗੁਰਜੀਤ ਕੌਰ ਨੇ ਔਰਤਾਂ ਦੇ ਸਤਿਕਾਰ 'ਚ ਕਵਿਤਾ ਪੇਸ਼ ਕੀਤੀ ਅਤੇ ਵੱਖ-ਵੱਖ ਖੇਤਰਾਂ 'ਚ ਨਿਮਾਣਾ ਖੱਟਣ ਵਾਲੀਆਂ ਔਰਤਾਂ ਦਾ ਵੀ ਸਨਮਾਨ ਕੀਤਾ ਗਿਆ¢ ਇਸ ਮੌਕੇ ਸਟੇਜ ਦਾ ਸੰਚਾਲਨ ਭੁਪਿੰਦਰ ਸਿੰਘ ਜਟਾਣਾ ਨੇ ਕੀਤਾ ਅਤੇ­ ਪ੍ਰਧਾਨ ਕਰਮਜੀਤ ਸਿੰਘ, ਹਰਿੰਦਰ ਸਿੰਘ ਬੀ.ਆਰ.ਸੀ., ਸੀ.ਐਚ.ਓ. ਹਰਵਿੰਦਰ ਕੌਰ, ਪੰਚ ਰਾਜਵੀਰ ਕੌਰ, ਰਣਜੀਤ ਕÏਰ, ਪਰਮਜੀਤ ਕÏਰ, ਹਰਵਿੰਦਰ ਕÏਰ, ਹਰਬੰਸ ਸਿੰਘ, ਜਗਸੀਰ ਸਿੰਘ, ਹਾਕਮ ਸਿੰਘ, ਕਰਮਜੀਤ ਸਿੰਘ ਫ਼ੌਜੀ ­ਅਤੇ ਪਰਮਜੀਤ ਭੁੱਲਰ ਵੀ. ਡੀ. ੳ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਗੁਰਜੀਤ ਸਿੰਘ ਧਾਲੀਵਾਲ ਨੂੰ ਆਪਣਾ ਸਿਆਸੀ ਸਲਾਹਕਾਰ ਬਣਾਇਆ ਅਗਲੀ ਖ਼ਬਰ ਯਾਦਵਿੰਦਰਾ ਸਾਇੰਸਜ਼ ਵਿਭਾਗ ਨੂੰ ਐੱਨ.ਸੀ.ਟੀ.ਈ ਵਲੋਂ ਬੀ.ਐਸ.ਸੀ./ਬੀ.ਐੱਡ ਵਰਗੇ ਪੇਸ਼ੇਵਰ ਕੋਰਸਾਂ ਦੀ ਪ੍ਰਵਾਨਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।