04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਗੁਰਜੀਤ ਸਿੰਘ ਧਾਲੀਵਾਲ ਨੂੰ ਆਪਣਾ ਸਿਆਸੀ ਸਲਾਹਕਾਰ ਬਣਾਇਆ

ਅਜੀਤ ਡੈਸਕ 08-03-2026
ਮਹਿਲ ਕਲਾਂ, 7 ਮਾਰਚ (ਅਵਤਾਰ ਸਿੰਘ ਅਣਖੀ)-ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਗਰਮੀਆਂ ਨੂੰ ਤੇਜ਼ ਕਰਨ ਹਿਤ ਮੈਂਬਰ ਬਲਾਕ ਸੰਮਤੀ ਨੌਜਵਾਨ ਆਗੂ ਗੁਰਜੀਤ ਸਿੰਘ ਧਾਲੀਵਾਲ ਨੂੰ ਆਪਣਾ ਸਿਆਸੀ ਸਲਾਹਕਾਰ ਨਿਯੁਕਤ ਕੀਤਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਕ ਆਮ ਲੋਕਾਂ ਦੀ ਪਾਰਟੀ ਹੈ | ਇੱਥੇ ਪਾਰਟੀ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਢੁਕਵਾਂ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ | ਨਵ-ਨਿਯੁਕਤ ਨਿੱਜੀ ਸਲਾਹਕਾਰ ਗੁਰਜੀਤ ਧਾਲੀਵਾਲ ਨੇ ਪਾਰਟੀ ਹਾਈਕਮਾਂਡ ਵਿਧਾਇਕ ਪੰਡੋਰੀ ਸਮੇਤ ਸਮੂਹ ਪਾਰਟੀ ਆਗੂਆਂ, ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਵਧੇਰੇ ਲਗਨ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ |

ਪਿਛਲੀ ਖ਼ਬਰ ਪੰਜਾਬ ਸਰਕਾਰ ਔਰਤਾਂ ਨੂੰ 4 ਸਾਲਾਂ ਦਾ ਬਕਾਇਆ ਅਦਾ ਕਰੇ ਅਗਲੀ ਖ਼ਬਰ ਬੱਲ੍ਹੋ ਦੀ ਵਿਲੱਖਣ ਪਹਿਲ : ਸੱਸ ਨੂੰ ਹ ਦੇ ਰਿਸ਼ਤਿਆਂ 'ਚ ਮਿਠਾਸ ਭਰਨ ਲਈ ਬੈਸਟ ਸੱਸ ਐਵਾਰਡ ਕੀਤਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।