06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸੰਤ ਬਾਬਾ ਨਰਾਇਣ ਸਿੰਘ ਮੋਨੀ ਤਪਾ-ਦਰਾਜ-ਮੋਹਾਲੀ ਵਾਲਿਆਂ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ <br/>

ਅਜੀਤ ਡੈਸਕ 08-03-2026
ਬਰਨਾਲਾ, 7 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸੰਤ ਬਾਬਾ ਨਰਾਇਣ ਸਿੰਘ ਮੋਨੀ ਤਪਾ-ਦਰਾਜ-ਮੋਹਾਲੀ ਵਾਲਿਆਂ ਦੀ ਯਾਦ ਵਿਚ ਗੁਰਮਤਿ ਸਮਾਗਮ ਬਾਬਾ ਮਹਿੰਦਰ ਸਿੰਘ ਬਰਨਾਲਾ ਵਾਲਿਆਂ ਦੀ ਅਗਵਾਈ ਵਿਚ ਕਰਵਾਇਆ ਗਿਆ | ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਬਾਬਾ ਰਣਜੀਤ ਸਿੰਘ ਮੋਹਾਲੀ ਵਾਲਿਆਂ ਨੇ ਕਿਹਾ ਕਿ ਸਾਨੂੰ ਡੇਰਾਵਾਦ, ਪਤਿਤਪੁਣਾ, ਨਸ਼ਿਆਂ ਦਾ ਤਿਆਗ ਕਰ ਕੇ ਗੁਰੂਆਂ ਦੇ ਦੱਸੇ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ | ਇਸ ਸਮਾਗਮ ਵਿਚ ਸੰਤ ਬਾਬਾ ਭਰਪੂਰ ਸਿੰਘ ਸੇਖਾ-ਝਲੂਰ ਵਾਲੇ, ਬਾਬਾ ਮਨਪ੍ਰੀਤ ਸਿੰਘ ਖ਼ਾਲਸਾ ਅਲੀਪੁਰ ਵਾਲੇ, ਬਾਬਾ ਨਿਰਭੈ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਸੁਖਵਿੰਦਰ ਸਿੰਘ ਬਰਨਾਲਾ ਵਾਲੇ, ਬਾਬਾ ਸਰਨਜੀਤ ਸਿੰਘ, ਬਾਬਾ ਗੁਰਜੰਟ ਸਿੰਘ, ਬਾਬਾ ਜਸਨਪ੍ਰੀਤ ਸਿੰਘ, ਬਾਬਾ ਮਨਦੀਪ ਸਿੰਘ, ਬਾਬਾ ਰਾਜਵਿੰਦਰ ਸਿੰਘ ਟਿੱਬਾ ਵਾਲੇ, ਬਾਬਾ ਜਸਵੀਰ ਸਿੰਘ, ਬਾਬਾ ਮਨਪ੍ਰੀਤ ਸਿੰਘ, ਬਾਬਾ ਦਾਰਾ ਸਿੰਘ ਧੂਲੀਆ ਵਾਲੇ, ਬਾਬਾ ਗੁਲਾਬ ਦਾਸ, ਬਾਬਾ ਗੁਰਪ੍ਰੀਤ ਸਿੰਘ ਕੱਟੂ ਵਾਲੇ, ਬਾਬਾ ਜੁਗਰਾਜ ਦਾਸ ਹਿੰਮਤਪੁਰਾ ਵਾਲੇ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਬਾਬਾ ਮਹਿੰਦਰ ਸਿੰਘ ਤੇ ਜਰਨੈਲ ਸਿੰਘ ਜੱਸੀ ਤੇ ਪ੍ਰਬੰਧਕਾਂ ਵਲੋਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਸੀ.ਯੂ. ਪੰਜਾਬ ਦੇ ਮਾਸ ਕਮਿਊਨੀਕੇਸ਼ਨ ਵਿਭਾਗ ਦੀ ਖੋਜ ਨੂੰ ਵਿਸ਼ਵ ਪੱਧਰੀ ਮਾਣ <br/> ਅਗਲੀ ਖ਼ਬਰ ਹਰ ਔਕੜ ਤੇ ਚੁਣੌਤੀ ਦਾ ਡਟ ਕੇ ਸਾਹਮਣਾ ਕਰਨ ਵਾਲੀਆਂ ਔਰਤਾਂ ਨੇ ਹੀ ਪਾਈ ਮੰਜ਼ਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।