17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਯੂਰੀਆ ਤੇ ਡੀ.ਏ.ਪੀ. ਦੀ ਘਾਟ ਬਾਰੇ ਅਫ਼ਵਾਹਾਂ ਤੋਂ ਬਚਣ ਦੀ ਅਪੀਲ <br/>

ਅਜੀਤ ਡੈਸਕ 29-03-2026
ਬਠਿੰਡਾ, 28 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਆਦੇਸ਼ਾਂ 'ਤੇ ਬਲਾਕ ਬਠਿੰਡਾ ਵਿਖੇ ਅੱਜ ਸਮੂਹ ਪੈਸਟੀਸਾਈਡਜ਼ ਐਸੋਸੀਏਸ਼ਨ ਬਠਿੰਡਾ ਦੇ ਡੀਲਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਮੁੱਖ ਖੇਤੀਬਾੜੀ ਅਫ਼ਸਰ ਡਾ.ਹਰਬੰਸ ਸਿੰਘ ਸਿੱਧੂ ਬਠਿੰਡਾ ਦੀ ਪ੍ਰਧਾਨਗੀ ਹੇਠ ਕੀਤੀ ਗਈ¢ ਇਸ ਮੌਕੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ, ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਅਤੇ ਟੀਮ ਬਠਿੰਡਾ ਵੀ ਮੌਜੂਦ ਰਹੀ¢
ਮੀਟਿੰਗ ਦੌਰਾਨ ਯੂਰੀਆ ਅਤੇ ਡੀ.ਏ.ਪੀ ਦੀ ਘਾਟ ਸਬੰਧੀ ਫੈਲ ਰਹੀਆਂ ਅਫ਼ਵਾਹਾਂ 'ਤੇ ਗੰਭੀਰ ਚਰਚਾ ਕੀਤੀ ਗਈ¢ ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ ਕਿਸਾਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਖਾਦਾਂ ਦੀ ਉਪਲਬਧਤਾ ਯਕੀਨੀ ਬਣਾਈ ਜਾ ਰਹੀ ਹੈ¢ ਇਸ ਦÏਰਾਨ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਸਮੂਹ ਡੀਲਰ ਖਾਦ, ਬੀਜ ਅਤੇ ਪੈਸਟੀਸਾਈਡ ਦੀ ਸਟਾਕ ਅਤੇ ਵਿੱਕਰੀ ਸਬੰਧੀ ਸਰਕਾਰੀ ਨਿਯਮਾਂ ਦੀ ਪੂਰੀ ਪਾਲਣਾ ਕਰਨ¢ ਕਿਸੇ ਵੀ ਤਰ੍ਹਾਂ ਦੀ ਕਾਲਾਬਾਜ਼ਾਰੀ ਜਾਂ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ¢ ਉਨ੍ਹਾਂ ਵਲੋਂ ਡੀਲਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਖਾਦਾਂ ਦੀ ਪਾਰਦਰਸ਼ੀ ਅਤੇ ਨਿਆਂਪੂਰਨ ਵੰਡ ਕਿਸਾਨਾਂ ਤੱਕ ਯਕੀਨੀ ਬਣਾਈ ਜਾਵੇ¢ ਨਾਲ ਹੀ ਚੇਤਾਵਨੀ ਦਿੱਤੀ ਗਈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ¢ ਮੀਟਿੰਗ ਸਮੇਂ ਇਹ ਵੀ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵਲੋਂ ਸਥਿਤੀ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ¢

ਪਿਛਲੀ ਖ਼ਬਰ ਗ੍ਰੋਥ ਸੈਂਟਰ ਵਿਖੇ 'ਆਮ ਆਦਮੀ ਕਲੀਨਿਕ' ਦਾ ਮੇਅਰ ਮਹਿਤਾ ਨੇ ਕੀਤਾ ਉਦਘਾਟਨ <br/> ਅਗਲੀ ਖ਼ਬਰ ਡੀ.ਡੀ. ਅਕੈਡਮੀ ਵਲੋਂ ਪਿੰਡ ਬੱਲੋ ਦੇ 'ਬੇਬੇ ਬਾਪੂ ਸਕੂਲ' ਚਲਾਉਣ ਵਾਲੀ ਸੰਸਥਾ ਦਾ ਕੀਤਾ ਵਿਸ਼ੇਸ਼ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।