ਬਠਿੰਡਾ, 29 ਮਾਰਚ (ਅਵਤਾਰ ਸਿੰਘ ਕੈਂਥ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜ਼ਿਲ੍ਹਾ ਸੈਸ਼ਨ ਜੱਜ ਸੀ.ਜੇ. ਐਮ ਸ੍ਰੀਮਤੀ ਬਲਜਿੰਦਰ ਕੌਰ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ 'ਚ ਫੈਲ ਰਹੀਆਂ ਬੁਰਾਈਆਂ ਨਾਲਸਾ ਸਕੀਮਾਂ, ਔਰਤਾਂ ਨੂੰ ਬਰਾਬਰ ਹੱਕਾਂ ਬਾਰੇ ਵਿਸ਼ੇਸ਼ ਕਾਨੂੰਨੀ ਸਾਖਰਤਾ ਅਤੇ ਜਾਗਰੂਕਤਾ ਕੈਂਪ ਦਾ ਸੈਮੀਨਾਰ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ 'ਚ ਕੀਤਾ ਗਿਆ¢ ਸੈਮੀਨਾਰ ਵਿਚ ਪੈਰਾ ਲੀਗਲ ਵਲੰਟੀਅਰ ਸ੍ਰੀਮਤੀ ਸ਼ਸ਼ੀ ਸਿੱਕਾ ਮੁੱਖ ਬੁਲਾਰੇ ਵਲੋਂ ਹਸਪਤਾਲ 'ਚ ਦਾਖ਼ਲ ਨਸ਼ਾ ਛੱਡ ਰਹੇ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਓ.ਪੀ.ਡੀ. ਵਿਚ ਬੈਠੇ ਮਰੀਜ਼ਾਂ, ਨਰਸਿੰਗ ਵਿਦਿਆਰਥੀਆਂ ਅਤੇ ਸਟਾਫ਼ ਨੂੰ ਮਹੱਤਵਪੂਰਨ ਕਾਨੂੰਨੀ ਜਾਣਕਾਰੀ ਦਿੰਦਿਆਂ ਕਾਲਜ ਸਟਾਫ਼ ਨੂੰ ਸੁਰੱਖਿਆ ਕਾਨੂੰਨਾਂ ਬਾਰੇ ਚਰਚਾ ਕਰਦਿਆਂ ਭਾਰਤੀ ਸੰਵਿਧਾਨ ਵਿਚ ਦਰਜ ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਜਾਗਰੂਕ ਕੀਤਾ¢ ਉਨ੍ਹਾਂ ਸਮਾਜਿਕ ਬੁਰਾਈਆਂ ਵਿਰੁੱਧ ਬਣੇ ਕਾਨੂੰਨਾਂ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਚ ਜਾਗਰੂਕ ਨਾਗਰਿਕ ਦੀ ਭੂਮਿਕਾ ਨਿਭਾਉਣ¢ ਸ਼ਸ਼ੀ ਸਿੱਕਾ ਨੇ ਓ.ਐਸ.ਟੀ. ਸੈਂਟਰ ਅਤੇ ਮੀਥਾਡੋਨ ਦੇ ਸਟਾਫ਼ ਅਤੇ ਮਰੀਜ਼ਾਂ ਨਾਲ ਮੁਲਾਕਾਤ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ¢ ਇਸ ਮੌਕੇ ਡਾਕਟਰ ਤਨੂਪ੍ਰੀਤ ਕੌਰ, ਡਾਕਟਰ ਸ਼ਰਨਜੀਤ ਕੌਰ ਅਤੇ ਸਮੂਹ ਸਟਾਫ਼ ਵਲੋਂ ਆਏ ਹੋਏ ਮਹਿਮਾਨ ਸ਼ਸ਼ੀ ਸਿੱਕਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ¢
ਮੱੁਖ ਮਹਿਮਾਨ ਸ਼ਸ਼ੀ ਸਿੱਕਾ ਨੇ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਵਿਖੇ ਸੈਮੀਨਾਰ ਲਗਾਇਆ <br/>
ਅਜੀਤ ਡੈਸਕ
30-03-2026