09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਪੈਟਰੋਲ ਪੰਪਾਂ 'ਤੇ ਸਪਲਾਈ ਨਿਰੰਤਰ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ

ਅਜੀਤ ਡੈਸਕ 30-03-2026
ਬਠਿੰਡਾ, 29 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਦਫ਼ਤਰ ਬਠਿੰਡਾ ਵਿਚ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ¢ ਮੀਟਿੰਗ ਵਿਚ ਐਫ.ਸੀ.ਐਲ. ਡੀ.ਐਫ.ਐੱਸ.ਓ.ਨੋਡਲ ਅਧਿਕਾਰੀ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ¢ ਮੀਟਿੰਗ ਦਾ ਮੁੱਖ ਉਦੇਸ਼ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਪ੍ਰਣਾਲੀ ਨੂੰ ਸੁਚਾਰੂ ਬਣਾਉਣਾ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਤੋਂ ਬਚਾਉਣਾ ਸੀ¢ ਇਸ ਦੌਰਾਨ ਫੈਸਲਾ ਕੀਤਾ ਗਿਆ ਕਿ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪਾਂ ਉੱਤੇ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਲਗਾਤਾਰ ਅਤੇ ਸੁਚਾਰੂ ਤਰੀਕੇ ਨਾਲ ਯਕੀਨੀ ਬਣਾਈ ਜਾਵੇਗੀ¢ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਪੈਟਰੋਲ ਪੰਪ ਤੇ ਇੰਧਨ ਦੀ ਕਮੀ ਨਾ ਆਵੇ ਅਤੇ ਲੋਕਾਂ ਨੂੰ ਸਮੇਂ ਸਿਰ ਸਹੂਲਤ ਪ੍ਰਦਾਨ ਕੀਤੀ ਜਾ ਸਕੇ¢ ਇਸ ਤੋਂ ਇਲਾਵਾ ਇਹ ਵੀ ਫੈਸਲਾ ਲਿਆ ਗਿਆ ਕਿ ਜ਼ਿਲ੍ਹੇ ਵਿਚ ਕੁਲ 240 ਦੇ ਕਰੀਬ ਪੈਟਰੋਲ ਪੰਪ ਚੱਲ ਰਹੇ ਹਨ ਅਤੇ ਕਿਸੇ ਵੀ ਪੰਪ ਤੇ ਪੈਟਰੋਲ ਜਾਂ ਡੀਜ਼ਲ ਦੀ ਕੋਈ ਕਮੀ ਨਹੀਂ ਹੈ¢ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਬਰਾਹਟ ਵਿਚ ਆ ਕੇ ਪੈਟਰੋਲ ਜਾਂ ਡੀਜ਼ਲ ਦੀ ਬੇਵਜ੍ਹਾ ਜਮਾਂ ਨਾ ਕਰਨ¢ ਜ਼ਿਲ੍ਹੇ ਵਿਚ ਇੰਧਨ ਦੀ ਪੂਰੀ ਉਪਲਬਧਤਾ ਹੈ ਅਤੇ ਸਪਲਾਈ ਨਿਰੰਤਰ ਜਾਰੀ ਹੈ, ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਬਚਣ ਅਤੇ ਸਹੀ ਜਾਣਕਾਰੀ ਲਈ ਸਿਰਫ਼ ਸਰਕਾਰੀ ਸੂਤਰਾਂ 'ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਗਈ ਹੈ¢ ਇਸ ਦੌਰਾਨ ਹਰਸ਼ਿਤ ਮਹਿਤਾ ਖ਼ੁਰਾਕ ਸਪਲਾਈ ਅਫ਼ਸਰ, ਮਯੁਰ ਗਰਗ ਸੇਲਜ਼ ਮੈਨੇਜਰ, ਮਿਸ ਜੀਵਨਜੋਤ ਕੌਰ ਸੇਲਜ਼ ਮੈਨੇਜਰ ਆਈ.ਓ.ਸੀ.ਐਲ, ਸ਼ਮਸ਼ੇਰ ਸਬਲਾਨੀਆ ਸੇਲਜ਼ ਮੈਨੇਜਰ, ਮਿਸ ਮਹਿਮਾ ਚਾਹਰ ਸੇਲਜ਼ ਮੈਨੇਜਰ ਬੀ.ਪੀ.ਸੀ.ਐਲ, ਹਰਕਰਨ ਸਿੰਘ ਸੇਲਜ਼ ਮੈਨੇਜਰ ਐਚ.ਪੀ.ਸੀ.ਐਲ, ਸ਼ੀਨੂੰ ਗਰਗ ਨਿਰੀਖਕ ਖ਼ੁਰਾਕ ਅਤੇ ਸਪਲਾਈਜ਼ ਹਾਜ਼ਰ ਰਹੇ |
ਪਿਛਲੀ ਖ਼ਬਰ ਗੰਗਾ ਕਾਲਜ ਕੋਟਸ਼ਮੀਰ ਵਲੋਂ ਮੁਫ਼ਤ ਫਿਜ਼ਿਓਥੈਰਪੀ ਕੈਂਪ ਲਗਾਇਆ <br/> ਅਗਲੀ ਖ਼ਬਰ ਮਾਲਵਾ ਕਾਲਜ ਬਠਿੰਡਾ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।