ਭਗਤਾ ਭਾਈਕਾ, 29 ਮਾਰਚ (ਸੁਖਪਾਲ ਸਿੰਘ ਸੋਨੀ)- ਪਿੰਡ ਮਲੂਕਾ ਵਿਚ ਸਿਹਤ ਸਹੂਲਤਾਂ ਲਈ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਵਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ¢ ਇਸ ਮੌਕੇ ਚੇਅਰਮੈਨ ਜਤਿੰਦਰ ਭੱਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਇਕ ਮਹੱਤਵਪੂਰਨ ਕਦਮ ਸਾਬਤ ਹੋ ਰਹੇ ਹਨ¢ ਉਨ੍ਹਾਂ ਨੇ ਦੱਸਿਆ ਕਿ ਰਾਜ ਅੰਦਰ ਹੁਣ ਤੱਕ ਕਰੀਬ 990 ਆਮ ਆਦਮੀ ਕਲੀਨਿਕ ਖੋਲੇ ਜਾ ਚੁੱਕੇ ਹਨ, ਜਿਨ੍ਹਾਂ ਰਾਹੀਂ ਲੋਕਾਂ ਨੂੰ ਮੁਫ਼ਤ ਦਵਾਈਆਂ, ਟੈੱਸਟਾਂ ਅਤੇ ਡਾਕਟਰੀ ਸਲਾਹ ਦੀ ਸੁਵਿਧਾ ਮਿਲ ਰਹੀ ਹੈ¢ ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਕਾਰਨ ਆਮ ਲੋਕਾਂ ਨੂੰ ਵੱਡਾ ਫ਼ਾਇਦਾ ਹੋ ਰਿਹਾ ਹੈ¢ ਚੇਅਰਮੈਨ ਜਤਿੰਦਰ ਭੱਲਾ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਲਈ ਵੀ ਸ਼ਹਿਰਾਂ ਦੇ ਵੱਡੇ ਹਸਪਤਾਲਾਂ ਦੇ ਚੱਕਰ ਕੱਟਣੇ ਪੈਂਦੇ ਸਨ, ਜਿਸ ਨਾਲ ਸਮਾਂ ਅਤੇ ਪੈਸਾ ਦੋਵਾਂ ਦੀ ਬਰਬਾਦੀ ਹੁੰਦੀ ਸੀ¢ ਪਰ ਹੁਣ ਇਹ ਕਲੀਨਿਕ ਪਿੰਡ ਪੱਧਰ 'ਤੇ ਹੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ¢