ਸੰਗਤ ਮੰਡੀ, 29 ਮਾਰਚ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਪਿੰਡਾਂ ਅੰਦਰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਯੁਸ਼ਮਾਨ ਆਰੋਗਿਆ ਕੇਂਦਰ ਦੀ ਲਗਾਤਾਰ ਸਥਾਪਨਾ ਕੀਤੀ ਜਾ ਰਹੀ ਹੈ¢ ਇਸੇ ਕੜੀ ਤਹਿਤ ਬਲਾਕ ਸੰਗਤ ਦੇ ਪਿੰਡ ਘੁੱਦਾ ਵਿਖੇ ਆਯੁਸ਼ਮਾਨ ਆਰੋਗਿਆ ਕੇਂਦਰ ਦਾ ਰਸ਼ਮੀ ਤੌਰ 'ਤੇ ਉਦਘਾਟਨ ਕਰਕੇ ਲੋਕਾਂ ਦੀ ਸਿਹਤ ਸਹੂਲਤਾਂ ਲਈ ਸਮਰਪਿਤ ਕਰ ਦਿੱਤਾ ਗਿਆ ਹੈ¢ ਇਸ ਸਿਹਤ ਕੇਂਦਰ ਦਾ ਉਦਘਾਟਨ ਪਿੰਡ ਦੇ ਸਰਪੰਚ ਹਰਪਾਲ ਸਿੰਘ ਤੇ ਪਿੰਡ ਨਿਵਾਸੀਆਂ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ¢ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਡਾ ਪਾਮਿਲ ਬਾਂਸਲ ਨੇ ਪਿੰਡ ਵਾਸੀਆਂ ਨੂੰ ਸਿਹਤ ਕੇਂਦਰ ਦੀ ਸਥਾਪਨਾ ਲਈ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਇਸ ਸਿਹਤ ਕੇਂਦਰ ਵਿਚ ਪਿੰਡ ਦੇ ਲੋਕਾਂ ਨੂੰ ਡਾਕਟਰੀ ਸਲਾਹ ਤੋਂ ਇਲਾਵਾ ਖੂਨ ਜਾਂਚ ਅਤੇ ਮੁਫ਼ਤ ਦਵਾਈਆਂ ਦੀ ਸੁਵਿਧਾ ਵੀ ਮਿਲੇਗੀ¢ ਉਨ੍ਹਾਂ ਕਿਹਾ ਕਿ ਖੇਤਰ ਵਿਚ ਬੀਪੀ ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ ਇਸ ਲਈ ਕੇਂਦਰ ਵਿਖੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਸਮੇਂ ਸਿਰ ਜਾਂਚ ਕਰਵਾ ਕੇ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ¢ ਇਸ ਮੌਕੇ ਮੰਚ ਸੰਚਾਲਨ ਬਲਾਕ ਹੈਲਥ ਐਜੂਕੇਟਰ ਸਾਹਿਲ ਪੁਰੀ ਨੇ ਕਰਦਿਆਂ ਪਿੰਡ ਵਾਸੀਆਂ ਨੂੰ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ¢