03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਇੱਕ ਵਾਰ ਫਿਰ ਦੁਹਰਾਇਆ ਸਫਲਤਾ ਦਾ ਇਤਿਹਾਸ • 6 ਵਿਦਿਆਰਥਣਾਂ ਨੇ ਮੈਰਿਟ ਸੂਚੀ'ਚ ਬਣਾਈ ਜਗ੍ਹਾ

ਅਜੀਤ ਡੈਸਕ 12-04-2026

ਤਲਵੰਡੀ ਸਾਬੋ, 11 ਅਪ੍ਰੈਲ (ਰਵਜੋਤ ਸਿੰਘ ਰਾਹੀ)-ਬੀਤੇ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਐਲਾਨੇ ਗਏ ਮਿਡਲ ਪੱਧਰ ਦੀ ਪ੍ਰੀਖਿਆ ਦੇ ਨਤੀਜਿਆਂ 'ਚ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਦੀ ਮੋਹਰੀ ਸਿੱਖਿਆ ਸੰਸਥਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਲੜਕੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਤੇ ਖ਼ਾਲਸਾ ਸਕੂਲ ਦੀਆਂ ਇਸ ਸੰਸਥਾ ਦੀਆਂ ਛੇ ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿਚ ਆਪਣੀ ਜਗ੍ਹਾ ਬਣਾਈ | ਨਤੀਜਿਆਂ ਅਨੁਸਾਰ ਵਿਦਿਆਰਥਣ ਸਭਾ ਨੂਰ ਪੁੱਤਰੀ ਆਸਵ ਖਾਨ ਨੇ 600 ਵਿਚੋਂ 593 ਅੰਕ ਹਾਸਲ ਕਰਕੇ ਮੈਰਿਟ ਵਿਚ ਸੱਤਵਾਂ ਅਤੇ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਰਵਨੀਤ ਕੌਰ ਪੁੱਤਰੀ ਰਾਜਵਿੰਦਰ ਸਿੰਘ ਨੇ 600 ਵਿਚੋਂ 591 ਅੰਕ ਪ੍ਰਾਪਤ ਕਰਕੇ ਮੈਰਿਟ ਵਿਚ ਨੌਵਾਂ ਸਥਾਨ, ਭਵਨੀਤ ਕੌਰ ਪੁੱਤਰੀ ਮੁਖਵਿੰਦਰ ਸਿੰਘ ਨੇ 388 ਅੰਕ ਪ੍ਰਾਪਤ ਕਰਕੇ ਮੈਰਿਟ ਵਿਚ 12ਵਾਂ ਸਥਾਨ, ਸਹਿਜਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਨੇ 587 ਅੰਕ ਪ੍ਰਾਪਤ ਕਰਕੇ ਮੈਰਿਟ ਵਿਚ 13ਵਾਂ ਸਥਾਨ, ਜਸ਼ਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 586 ਅੰਕ ਪ੍ਰਾਪਤ ਕਰਕੇ 14ਵਾਂ ਸਥਾਨ, ਕੁਲਜੀਤ ਕੌਰ ਪੁੱਤਰੀ ਕੁਲਵੰਤ ਸਿੰਘ ਨੇ 585 ਅੰਕ ਪ੍ਰਾਪਤ ਕਰਕੇ 15ਵਾਂ ਸਥਾਨ ਹਾਸਲ ਕਰਕੇ ਸੂਬਾਈ ਮੈਰਿਟ 'ਚ ਸਥਾਨ ਹਾਸਲ ਕਰਦਿਆਂ ਇੱਕ ਵਾਰ ਫਿਰ ਸਕੂਲ ਦਾ ਨਾਮ ਚਮਕਾਇਆ ਹੈ | ਸਕੂਲ ਪ੍ਰਬੰਧਕਾਂ ਕਿਹਾ ਕਿ ਇਸ ਨਾਲ ਸਿੱਖਿਆ ਦੇ ਵਪਾਰੀ ਕਰਨ ਤੋਂ ਦੂਰ ਤੇ ਲੋੜਵੰਦ ਪਰਿਵਾਰਾਂ ਦੀਆਂ ਮਿਹਨਤੀ ਬੱਚਿਆਂ ਅਤੇ ਬੱਚਿਆਂ ਲਈ ਵਰਦਾਨ ਇਸ ਚਾਨਣ ਮੁਨਾਰੇ ਅਤੇ ਮਾਨਮੱਤੀ ਸੰਸਥਾ ਦੇ ਸਮੂਹ ਸਟਾਫ਼ ਮਾਪਿਆਂ ਅਤੇ ਬੱਚਿਆਂ ਵਿਚ ਅਥਾਹ ਖ਼ੁਸ਼ੀ ਦੀ ਲਹਿਰ ਹੈ | ਸਕੂਲ ਕਮੇਟੀ ਮੈਨੇਜਰ ਰਣਜੀਤ ਸਿੰਘ ਮਲਕਾਣਾ, ਪਿ੍ੰਸੀਪਲ ਬਿਕਰਮਜੀਤ ਸਿੰਘ ਸਿੱਧੂ ਤੇ ਪਿ੍ੰਸੀਪਲ ਗੁਰਮੀਤ ਕੌਰ ਨੇ ਇਸ ਸਫਲਤਾ ਦਾ ਸਿਹਰਾ ਆਪਣੇ ਮਿਹਨਤੀ ਸਟਾਫ਼ ਅਤੇ ਬੱਚੀਆਂ ਸਿਰ ਬੰਨਿ੍ਹਆ | ਇਸ ਪ੍ਰਾਪਤੀ 'ਤੇ ਕਮੇਟੀ ਪ੍ਰਧਾਨ ਛੋਟਾ ਸਿੰਘ, ਸਕੱਤਰ ਜਸਵਿੰਦਰ ਸਿੰਘ ਸਿੱਧੂ, ਮੀਤ ਪ੍ਰਧਾਨ ਭੁਪਿੰਦਰ ਸਿੰਘ ਜੱਸਲ, ਪਰਮਿੰਦਰ ਕੁਮਾਰ, ਜੀਤ ਸਿੰਘ ਗਿੱਲ, ਗੁਰਮੀਤ ਸਿੰਘ ਧਾਲੀਵਾਲ, ਮਲਕੀਤ ਸਿੰਘ, ਸੁਰਜੀਤ ਸਿੰਘ ਭੰਮ, ਸੁਖਬੀਰ ਸਿੰਘ ਮਾਨ, ਮਾਸਟਰ ਰੂਪ ਸਿੰਘ, ਮਾਸਟਰ ਕਰਨੈਲ ਸਿੰਘ, ਮੈਡਮ ਜਸਵਿੰਦਰ ਕੌਰ ਨੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਸਭ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ |

ਪਿਛਲੀ ਖ਼ਬਰ ਜ਼ਿਲ੍ਹੇ ਭਰ ਦੀਆਂ ਦਾਣਾ ਮੰਡੀਆਂ 'ਚ ਹੁਣ ਤੱਕ 470 ਮੀਟਿ੍ਕ ਟਨ ਕਣਕ ਦੀ ਆਮਦ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਤਲਵੰਡੀ ਸਾਬੋ 'ਚ ਕੀਤੀ 'ਪੰਜਾਬ ਬਚਾਓ' ਰੈਲੀ, ਰਵੀਪ੍ਰੀਤ ਸਿੰਘ ਸਿੱਧੂ ਨੂੰ ਐਲਾਨਿਆ ਉਮੀਦਵਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।