03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਚੋਰਾਂ ਨੇ ਬੂਟਾਂ ਵਾਲੀ ਦੁਕਾਨ 'ਚੋਂ ਨਕਦੀ ਤੇ ਬੂਟਾਂ 'ਤੇ ਕੀਤਾ ਹੱਥ ਸਾਫ਼ •ਪੁਲਿਸ ਜਾਂਚ ਵਿਚ ਜੁਟੀ

ਅਜੀਤ ਡੈਸਕ 12-04-2026
ਬਠਿੰਡਾ, 11 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਸਿਰਕੀ ਬਾਜ਼ਾਰ ਵਿਚ ਬੀਤੀ ਰਾਤ ਚੋਰਾਂ ਵਲੋਂ ਇਕ ਬੂਟਾਂ ਵਾਲੀ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਅਤੇ ਕੁਝ ਜੋੜੇ ਬੂਟਾਂ ਦੇ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ | ਦੁਕਾਨ ਮਾਲਕ ਸੁਨੀਲ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਕੁਝ ਚੋਰ ਉਨ੍ਹਾਂ ਦੀ ਬੂਟਾਂ ਵਾਲੀ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ਅੰਦਰ ਦਾਖਲ ਹੋ ਕੇ 10 ਹਜ਼ਾਰ ਰੁਪਏ ਅਤੇ ਕਈ ਜੋੜੇ ਬੂਟਾਂ ਦੇ ਚੋਰੀ ਕਰਕੇ ਲੈ ਗਏ ਹਨ, ਜਿਸ ਦਾ ਉਨ੍ਹਾਂ ਨੂੰ ਸਵੇਰੇ ਦੁਕਾਨ ਖੋਲ੍ਹਣ ਸਮੇਂ ਪਤਾ ਲੱਗਿਆ | ਉਨ੍ਹਾਂ ਕਿਹਾ ਕਿ ਇਹ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋਈ ਹੈ, ਜਿਸ ਵਿਚ ਦੋ ਵਿਅਕਤੀ ਦਿਖਾਈ ਦੇ ਰਹੀ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਦੀ ਦੁਕਾਨ ਦੇ ਸੀ.ਸੀ.ਟੀ.ਵੀ. ਕੈਮਰੇ ਤੋੜਣ ਦੀ ਘਟਨਾ ਵਾਪਰ ਚੁੱਕੀ ਹੈ | ਪੀੜਤ ਦੁਕਾਨਦਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਤੁਰੰਤ ਚੋਰਾਂ ਦੀ ਭਾਲ ਕਰਕੇ ਉਨ੍ਹਾਂ ਦੀ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਘਟਨਾ ਦਾ ਪਤਾ ਲੱਗਦਿਆਂ ਦੀ ਮਾਰਕੀਟ ਦੇ ਪ੍ਰਧਾਨ ਦੇਵ ਰਾਜ ਗੋਇਲ ਵੀ ਮੌਕੇ 'ਤੇ ਪੁੱਜੇ, ਜਿੰਨ੍ਹਾਂ ਨੇ ਕਿਹਾ ਕਿ ਇਸ ਮਾਰਕੀਟ 'ਚ ਚੋਰੀ ਦੀਆਂ ਪਹਿਲਾਂ ਵੀ ਕਈ ਘਟਨਾਵਾਂ ਹੋ ਚੁੱਕੀਆਂ ਹਨ, ਜਿਸ ਲਈ ਪੁਲਿਸ ਪ੍ਰਸ਼ਾਸਨ ਨੂੰ ਇਸ ਮਾਰਕੀਟ ਵਿਚ ਪੁਲਿਸ ਗਸ਼ਤ ਵਧਾਉਣੀ ਚਾਹੀਦੀ ਹੈ ਤੇ ਮਾਰਕੀਟ ਵਿਚ ਸੀ.ਸੀ.ਟੀ.ਵੀ. ਕੈਮਰੇ ਵੀ ਲਗਾਏ ਜਾਣ | ਸੂਚਨਾ ਮਿਲਦੇ ਹੀ ਪੁਲਿਸ ਚੌਕੀ ਸਿਵਲ ਹਸਪਤਾਲ ਦੀ ਪੁਲਿਸ ਪਾਰਟੀ ਪੁੱਜੀ, ਜਿਸ ਵਲੋਂ ਮਾਮਲੇ ਦੀ ਜਾਂਚ ਅਤੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਮਥੁਰਾ ਹਾਦਸੇ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵਲੋਂ ਡੂੰਘੇ ਦੁੱਖ ਦਾ ਪ੍ਰਗਟਾ... ਅਗਲੀ ਖ਼ਬਰ ਸੰਗਤ ਮੰਡੀ ਦੀ ਗੈਸ ਏਜੰਸੀ ਵਲੋਂ ਪਿਛਲੇ 10 ਦਿਨਾਂ ਦੇ ਬੁੱਕ ਕੀਤੇ ਸਿਲੰਡਰ ਨਾ ਦੇਣ ਕਾਰਨ ਖ਼ਪਤਕਾਰਾਂ 'ਚ ਹਾਹਾਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।