03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮਥੁਰਾ ਹਾਦਸੇ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 12-04-2026
ਤਲਵੰਡੀ ਸਾਬੋ, 11 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ): ਉੱਤਰ ਪ੍ਰਦੇਸ਼ ਦੇ ਮਥੁਰਾ (ਵਿ੍ੰਦਾਵਨ) ਵਿਖੇ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ 'ਚ ਪੰਜਾਬ ਦੇ ਸ਼ਰਧਾਲੂਆਂ ਦੇ ਅਕਾਲ ਚਲਾਣੇ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ | ਇੱਥੋਂ ਜਾਰੀ ਪ੍ਰੈੱਸ ਬਿਆਨ 'ਚ ਉਨ੍ਹਾਂ ਕਿਹਾ ਕਿ ਹਾਦਸਾ ਬਹੁਤ ਹੀ ਮੰਦਭਾਗਾ ਹੋਇਆ ਤੇ ਇਸ ਔਖੀ ਘੜੀ ਵਿਚ ਸਿੱਖ ਕੌਮ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੀੜਤਾਂ ਦੀ ਸਹਾਇਤਾ ਲਈ ਕੀਤੇ ਗਏ ਉਪਰਾਲੇ ਸ਼ਲਾਘਾਯੋਗ ਹਨ | ਉਨ੍ਹਾਂ ਕਿਹਾ ਕਿ ਯੂ.ਪੀ. ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਬਿ੍ਜਪਾਲ ਸਿੰਘ ਅਤੇ ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦੱਦ ਨੂੰ ਯਕੀਨੀ ਬਣਾਉਣ | ਸਿੰਘ ਸਾਹਿਬ ਨੇ ਮਥੁਰਾ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਤਾਂ ਜੋ ਭਵਿੱਖ ਵਿਚ ਕਿਸੇ ਵੀ ਸ਼ਰਧਾਲੂ ਜਾਂ ਸੈਲਾਨੀ ਦੀ ਜਾਨ ਨੂੰ ਖ਼ਤਰਾ ਨਾ ਰਹੇ |
ਪਿਛਲੀ ਖ਼ਬਰ ਪਿੰਡ ਸੇਖੂ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਪੰਚਾਇਤ ਵਲੋਂ ਸਨਮਾਨ ਅਗਲੀ ਖ਼ਬਰ ਚੋਰਾਂ ਨੇ ਬੂਟਾਂ ਵਾਲੀ ਦੁਕਾਨ 'ਚੋਂ ਨਕਦੀ ਤੇ ਬੂਟਾਂ 'ਤੇ ਕੀਤਾ ਹੱਥ ਸਾਫ਼ •ਪੁਲਿਸ ਜਾਂਚ ਵਿਚ ਜੁਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।