03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਐੱਸ.ਐੱਸ.ਡੀ. ਗਰਲਜ਼ ਕਾਲਜ ਦੇ ਵਿਦਿਆਰਥਣਾਂ ਨੇ ਪਹਿਲਾ ਸਥਾਨ ਕੀਤਾ ਹਾਸਲ

ਅਜੀਤ ਡੈਸਕ 12-04-2026
ਬਠਿੰਡਾ, 11 ਅਪ੍ਰੈਲ (ਪੱਤਰ ਪ੍ਰੇਰਕ)-ਐੱਸ.ਐੱਸ.ਡੀ. ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਬਠਿੰਡਾ ਦੀ ਬੀ.ਐਡ ਦੂਜੇ ਸਾਲ (ਸਮੈਸਟਰ-3) ਦੀਆਂ ਵਿਦਿਆਰਥਣਾਂ ਦਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਕਰਵਾਈ ਗਈ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ | ਇਸ ਨਤੀਜੇ ਵਿਚ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਕਾਲਜ ਅਤੇ ਮਾਪਿਆ ਦੇ ਨਾਮ ਰੌਸ਼ਨ ਕੀਤਾ ਗਿਆ ਹੈ | ਇਸ ਨਤੀਜੇ ਅਨੁਸਾਰ ਨੇਹਾ ਜੈਨ ਨੇ 96.3 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਜਦਕਿ ਅਨੀਤਾ, ਇੰਦਰਾ, ਮਹਕ ਵੀਰਕ ਅਤੇ ਨਤਾਸ਼ਾ ਸਿੰਗਲ ਨੇ 96 ਪ੍ਰਤਿਸ਼ਤ ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ | ਰਿਮਾ ਮਹਤਾ, ਜਸਲੀਨ ਕੌਰ ਨੇ 95.7 ਪ੍ਰਤਿਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਸਾਰੇ ਵਿਦਿਆਰਥੀ ਦੇ ਆਏ ਇਸ ਨਤੀਜੇ ਨਾਲ ਕਾਲਜ ਵਿਚ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ | ਪਿ੍ੰਸੀਪਲ ਡਾ. ਵਿਮਲ ਸਾਧ ਨੇ ਸਾਰੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਜੇ ਗੋਇਲ, ਉਪ ਪ੍ਰਧਾਨ ਅਨੂਪ ਗੁਪਤਾ ਅਤੇ ਸਕੱਤਰ ਸੁਰੇਸ਼ ਗੋਇਲ ਨੇ ਪਿ੍ੰਸੀਪਲ, ਸਟਾਫ਼ ਅਤੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਬ ਦੇ ਵਫ਼ਦ ਨੇ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ. ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਪਿੰਡ ਸੇਖੂ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਪੰਚਾਇਤ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।