03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਬੰਗੀ ਨਿਹਾਲ ਸਿੰਘ ਨੇ ਬਣਾਇਆ ਜ਼ਿਲ੍ਹੇ ਵਿਚ ਮਾਣ 'ਸਭ ਤੋਂ ਉੱਤਮ ਸਕੂਲ' ਦਾ ਖ਼ਿਤਾਬ ਹੋਇਆ ਹਾਸਿਲ

ਅਜੀਤ ਡੈਸਕ 12-04-2026
ਰਾਮਾਂ ਮੰਡੀ, 11 ਅਪ੍ਰੈਲ (ਤਰਸੇਮ ਸਿੰਗਲਾ): ਸਿੱਖਿਆ ਦੇ ਖੇਤਰ ਵਿਚ ਇੱਕ ਵੱਡੀ ਉਪਲਬਧੀ ਹਾਸਲ ਕਰਦਿਆਂ ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਬੰਗੀ ਨਿਹਾਲ ਸਿੰਘ ਨੂੰ ਜ਼ਿਲ੍ਹਾ ਬਠਿੰਡਾ ਦਾ 'ਸਭ ਤੋਂ ਉੱਤਮ ਸਕੂਲ' ਚੁਣਿਆ ਗਿਆ ਹੈ | ਇਸ ਮਾਣਯੋਗ ਸਨਮਾਨ ਨਾਲ ਨਾ ਸਿਰਫ਼ ਸਕੂਲ, ਸਗੋਂ ਪੂਰੇ ਪਿੰਡ ਵਿਚ ਖ਼ੁਸ਼ੀ ਅਤੇ ਮਾਣ ਦਾ ਮਾਹੌਲ ਬਣ ਗਿਆ ਹੈ | ਇਸ ਸ਼ਾਨਦਾਰ ਉਪਲਬਧੀ ਲਈ ਪਿੰਡ ਵਾਸੀਆਂ, ਨਗਰ ਪੰਚਾਇਤ, ਸਕੂਲ ਦੇ ਸਮੂਹ ਸਟਾਫ਼ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਸਕੂਲ ਦੀ ਇਹ ਕਾਮਯਾਬੀ ਹਲਕਾ ਵਿਧਾਇਕਾ ਕੈਬਨਿਟ ਰੈਂਕ ਪ੍ਰੋਫੈਸਰ ਬਲਜਿੰਦਰ ਕੌਰ, ਅਧਿਆਪਕਾਂ ਦੀ ਮਿਹਨਤ, ਵਿਦਿਆਰਥੀਆਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਸਕੂਲ ਨੂੰ 2.50 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਨਿਵਾਜਿਆ ਗਿਆ ਹੈ, ਜਿਸ ਲਈ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਨੇ ਗ੍ਰਾਮ ਪੰਚਾਇਤ ਅਤੇ ਸਕੂਲ ਵਲੋਂ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਰੈਂਕ ਪ੍ਰੋਫੈਸਰ ਬਲਜਿੰਦਰ ਕੌਰ ਅਤੇ ਸਿੱਖਿਆ ਵਿਭਾਗ ਪੰਜਾਬ ਦਾ ਵੀ ਦਿਲੋਂ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਕੂਲ ਦੇ ਹੋਰ ਵਿਕਾਸ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਮਹੱਤਵਪੂਰਨ ਸਾਬਤ ਹੋਵੇਗੀ | ਪਿੰਡ ਵਾਸੀਆਂ ਨੇ ਕਿਹਾ ਕਿ ਇਹ ਮਾਣ ਸਿਰਫ਼ ਸਕੂਲ ਦਾ ਨਹੀਂ, ਸਗੋਂ ਪੂਰੇ ਇਲਾਕੇ ਲਈ ਪ੍ਰੇਰਣਾ ਬਣੇਗਾ ਅਤੇ ਭਵਿੱਖ ਵਿਚ ਹੋਰ ਵੀ ਵੱਡੀਆਂ ਉਪਲਬਧੀਆਂ ਦਾ ਰਾਹ ਖੋਲੇ੍ਹਗਾ |
ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਅਤੇ ਲੋਕਾਂ ਦਾ ਰਵੀਪ੍ਰੀਤ ਸਿੰਘ ਸਿੱਧੂ ਨੇ ਕੀਤਾ ਧੰਨਵਾਦ ਅਗਲੀ ਖ਼ਬਰ ਗਿਆਨ ਜਯੋਤੀ ਐਜੂਕੇਸ਼ਨ ਮੁਫ਼ਤ ਕੋਚਿੰਗ ਸੈਂਟਰ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।