04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਵਿਸਾਖੀ ਨੰੂ ਸਮਰਪਿਤ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਦੇ ਵਿਦਿਆਰਥੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 12-04-2026
ਤਲਵੰਡੀ ਸਾਬੋ, 11 ਅਪ੍ਰੈਲ (ਰਵਜੋਤ ਸਿੰਘ ਰਾਹੀ)-ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਮੈਡਮ ਮੀਨੂੰ ਗਰਗ ਦੀ ਅਗਵਾਈ ਵਿਚ ਵਿਸਾਖੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਇੱਕ ਵਿਸ਼ੇਸ਼ ਯਾਤਰਾ ਕਰਵਾਈ ਗਈ | ਜਿਸ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਦੇ ਚਰਨਾਂ ਵਿਚ ਹਾਜ਼ਰੀ ਲਗਵਾਈ | ਇਸ ਦੌਰਾਨ ਵਿਦਿਆਰਥੀਆਂ ਨੇ ਅਨੁਸ਼ਾਸਨ ਵਿਚ ਰਹਿ ਕੇ ਅਤੇ ਸ਼ਾਂਤਮਈ ਢੰਗ ਨਾਲ ਪਵਿੱਤਰ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕੀਤੇ | ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਵਿੱਤਰ ਥਾਂ ਸਿੱਖ ਇਤਿਹਾਸ ਵਿਚ ਵਿਸ਼ੇਸ਼ ਸਥਾਨ ਰੱਖਦੀ ਹੈ ਅਤੇ ਇੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕੀਤੀ ਗਈ ਸੀ | ਵਿਦਿਆਰਥੀਆਂ ਨੇ ਲੰਗਰ ਵਿਚ ਹਿੱਸਾ ਲੈ ਕੇ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ ਅਤੇ ਸੰਗਤ ਨੂੰ ਲੰਗਰ ਛਕਾਇਆ | ਸਮੂਹ ਵਿਦਿਆਰਥੀਆਂ ਨੇ ਲੰਗਰ ਛਕਿਆ | ਸਾਰੇ ਵਿਦਿਆਰਥੀ ਆਤਮਿਕ ਖ਼ੁਸ਼ੀ ਨਾਲ ਭਰਪੂਰ ਹੋ ਕੇ ਵਾਪਸ ਆਏ | ਇਸ ਮੌਕੇ 'ਤੇ ਸਕੂਲ ਪਿ੍ੰਸੀਪਲ ਮੈਡਮ ਮੀਨੂੰ ਗਰਗ, ਸੀਨੀਅਰ ਕੋਆਰਡੀਨੇਟਰ ਮੈਡਮ ਬੇਅੰਤ ਕੌਰ, ਜੂਨੀਅਰ ਕੋਆਰਡੀਨੇਟਰ ਕਿਰਨਦੀਪ ਕੌਰ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ ਨੇ ਵਿਸਾਖੀ ਮੇਲੇ ਸੰਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ • ਯਾਤਰੀਆਂ ਲਈ ਕੰਟਰੋਲ ਰੂਮ... ਅਗਲੀ ਖ਼ਬਰ ਡੀ.ਐੱਮ. ਕਾਲਜ ਕਰਾੜਵਾਲਾ ਦੇ ਵਿਦਿਆਰਥੀ ਨੇ ਬੀ.ਐੱਡ ਦੇ ਨਤੀਜਿਆਂ 'ਚੋਂ 94 ਫ਼ੀਸਦੀ ਅੰਕਾਂ ਨਾਲ ਹਾਸਿਲ ਕੀਤਾ ਪਹਿਲਾ ਸਥ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।