04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ ਨੇ ਵਿਸਾਖੀ ਮੇਲੇ ਸੰਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ • ਯਾਤਰੀਆਂ ਲਈ ਕੰਟਰੋਲ ਰੂਮ ਸਥਾਪਿਤ • ਅਧਿਕਾਰੀਆਂ ਨੂੰ 24 ਘੰਟੇ ਪਾਣੀ ਸਪਲਾਈ ਅਤੇ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼

ਅਜੀਤ ਡੈਸਕ 12-04-2026
ਤਲਵੰਡੀ ਸਾਬੋ, 11 ਅਪ੍ਰੈਲ (ਰਵਜੋਤ ਸਿੰਘ ਰਾਹੀ)-ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਅਤੇ ਐੱਸ.ਐੱਸ.ਪੀ ਡਾ. ਜਯੋਤੀ ਯਾਦਵ ਬੈਂਸ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਗੁਰਦੁਆਰਾ ਦੇ ਪ੍ਰਬੰਧਕਾਂ ਨਾਲ ਵਿਸਾਖੀ ਮੇਲੇ ਦੌਰਾਨ ਉਚਿੱਤ ਪ੍ਰਬੰਧ ਯਕੀਨੀ ਬਣਾਉਣ ਲਈ ਮੀਟਿੰਗ ਕੀਤੀ ਗਈ | ਡਿਪਟੀ ਕਮਿਸ਼ਨਰ ਧੀਮਾਨ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੇ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ, ਇਸ ਲਈ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਲੋਕ 01655-220241, 01655-220249 ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਯਾਤਰੀਆਂ ਦੀ ਸਹਾਇਤਾ ਲਈ ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੀ 30 ਮੈਂਬਰੀ ਟੀਮ ਵੀ ਤੈਨਾਤ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਪੀਣ ਵਾਲੇ ਪਾਣੀ ਦੀ 24 ਘੰਟੇ ਉਪਲਬਧਤਾ ਅਤੇ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ | ਯਾਤਰੀਆਂ ਨੂੰ ਲੈ ਕੇ ਆਉਣ ਵਾਲੀਆਂ ਵਾਹਨਾਂ ਦੀ ਆਵਾਜਾਈ ਸੁਚਾਰੂ ਬਣਾਉਣ ਲਈ ਸ਼ਹਿਰ ਵਿਚ ਛੇ ਥਾਵਾਂ 'ਤੇ ਅਸਥਾਈ ਬੱਸ ਅੱਡੇ ਬਣਾਏ ਗਏ ਹਨ | ਸੜਕਾਂ ਦੀ ਸਫ਼ਾਈ ਲਈ ਰੋਡ ਸਵੀਪਿੰਗ ਮਸ਼ੀਨਾਂ ਤਾਇਨਾਤ ਕੀਤੀਆਂ ਗਈਆਂ ਹਨ | ਇਸ ਦੇ ਨਾਲ ਹੀ ਇਲਾਕਿਆਂ ਵਿਚ ਨਿਯਮਿਤ ਫੋਗਿੰਗ ਕੀਤੀ ਜਾ ਰਹੀ ਹੈ ਅਤੇ ਅੱਗ ਬੁਝਾਊ ਗੱਡੀਆਂ ਨੂੰ ਮਹੱਤਵਪੂਰਨ ਥਾਵਾਂ 'ਤੇ ਤੈਨਾਤ ਕੀਤਾ ਗਿਆ ਹੈ | ਇਸ ਮੌਕੇ ਏਡੀਸੀ (ਜੀ) ਕੰਚਨ, ਐੱਸ.ਡੀ.ਐਮ ਤਲਵੰਡੀ ਸਾਬੋ ਰਾਜੇਸ਼ ਕੁਮਾਰ ਸ਼ਰਮਾ, ਐੱਸ.ਪੀ ਜਗਦੀਸ਼ ਬਿਸ਼ਨੋਈ, ਐੱਸ.ਪੀ ਨਰਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਪੈਨਸ਼ਨ ਐਸੋਸੀਏਸ਼ਨ ਬਠਿੰਡਾ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਅਤੇ ਪੀ.ਆਰ.ਟੀ... ਅਗਲੀ ਖ਼ਬਰ ਵਿਸਾਖੀ ਨੰੂ ਸਮਰਪਿਤ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਦੇ ਵਿਦਿਆਰਥੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।