16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੰਗਤ ਮੰਡੀ ਇਲਾਕੇ 'ਚ ਸੜਕ ਨਿਰਮਾਣ ਦੇ ਕੰਮਾਂ 'ਚ ਵੱਡੀ ਲਾਪਰਵਾਹੀ ਦੇ ਦੋਸ਼ <br/>

ਅਜੀਤ ਡੈਸਕ 17-04-2026
ਸੰਗਤ ਮੰਡੀ, 16 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਬਠਿੰਡਾ ਦਿਹਾਤੀ ਹਲਕੇ ਦੇ ਵਿਧਾਇਕ ਇੰਜੀਨੀਅਰ ਅਮਿਤ ਰਤਨ ਕੋਟਫੱਤਾ ਨੇ ਆਪਣੇ ਹਲਕੇ ਦੇ ਸੰਗਤ ਮੰਡੀ ਖੇਤਰ ਵਿੱਚ ਪੰਜਾਬ ਮੰਡੀ ਬੋਰਡ ਵੱਲੋਂ ਬਣਾਈਆਂ ਜਾ ਰਹੀਆਂ ਸੜਕਾਂ ਦੀ ਮਾੜੀ ਗੁਣਵੱਤਾ ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ | ਹਲਕਾ ਵਿਧਾਇਕ ਵੱਲੋਂ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਇੱਕ ਅਧਿਕਾਰਤ ਪੱਤਰ ਲਿਖ ਕੇ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ | ਪੱਤਰ ਵਿੱਚ ਵਿਧਾਇਕ ਨੇ ਦੱਸਿਆ ਕਿ ਸੰਗਤ ਮੰਡੀ ਵਿੱਚ ਚੱਲ ਰਹੇ ਸੜਕਾਂ ਦੇ ਨਿਰਮਾਣ ਕਾਰਜਾਂ ਦੌਰਾਨ ਵਰਤੀ ਜਾ ਰਹੀ ਸਮੱਗਰੀ ਵਿਭਾਗੀ ਮਾਪਦੰਡਾਂ ਅਨੁਸਾਰ ਖ਼ਰੀ ਨਹੀਂ ਹੈ | ਉਨ੍ਹਾਂ ਨੇ ਮੌਕੇ ਦੇ ਨਿਰੀਖਣ ਅਤੇ ਇਲਾਕਾ ਨਿਵਾਸੀਆਂ ਤੋਂ ਮਿਲੀ ਜਾਣਕਾਰੀ ਦਾ ਹਵਾਲਾ ਦਿੰਦੇ ਕਿਹਾ ਹੈ ਕਿ ਸੜਕਾਂ 'ਤੇ ਲੁੱਕ (ਪ੍ਰੀਮਿਕਸ) ਦੀ ਮਾਤਰਾ ਬਹੁਤ ਘੱਟ ਪਾਈ ਜਾ ਰਹੀ ਹੈ, ਜਿਸ ਕਾਰਨ ਨਵੀਂਆਂ ਬਣ ਰਹੀਆਂ ਸੜਕਾਂ ਕਾਫ਼ੀ ਕਮਜ਼ੋਰ ਹਨ | ਉਨ੍ਹਾਂ ਖਦਸ਼ਾ ਜਤਾਇਆ ਕਿ ਜੇਕਰ ਇਹੀ ਹਾਲ ਰਿਹਾ ਤਾਂ ਇਹ ਸੜਕਾਂ ਇੱਕ ਵੀ ਮੌਸਮ ਦੀ ਮਾਰ ਨਹੀਂ ਝੱਲ ਸਕਣਗੀਆਂ ਅਤੇ ਜਲਦੀ ਹੀ ਟੁੱਟ ਜਾਣਗੀਆਂ | ਉਨ੍ਹਾਂ ਲਿਖਤੀ ਪੱਤਰ ਰਾਹੀਂ ਮੰਗਾਂ ਰੱਖੀਆਂ ਕਿ ਸੜਕ ਬਣਾਉਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਕੀਤੇ ਗਏ ਸਮੱਗਰੀ ਦੇ ਟੈਸਟਾਂ ਦਾ ਰਿਕਾਰਡ ਜਨਤਕ ਕੀਤਾ ਜਾਵੇ | ਜੇਕਰ ਵਿਭਾਗੀ ਰਿਪੋਰਟਾਂ ਵਿੱਚ ਸਮੱਗਰੀ ਨੂੰ ਸਹੀ ਦੱਸਿਆ ਗਿਆ ਹੈ, ਤਾਂ ਕਿਸੇ ਸੁਤੰਤਰ ਏਜੰਸੀ ਤੋਂ ਇਸ ਦੀ ਮੁੜ ਜਾਂਚ ਕਰਵਾਈ ਜਾਵੇ ਤਾਂ ਜੋ ਅਸਲੀਅਤ ਸਾਹਮਣੇ ਆ ਸਕੇ | ਉਨ੍ਹਾਂ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਇਹ ਸੜਕਾਂ ਸਮੇਂ ਤੋਂ ਪਹਿਲਾਂ ਟੁੱਟਦੀਆਂ ਹਨ, ਤਾਂ ਉਨ੍ਹਾਂ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ, ਜੋ ਸੂਚਨਾ ਮਿਲਣ ਦੇ ਬਾਵਜੂਦ ਵੀ ਚੁੱਪ ਧਾਰੀ ਬੈਠੇ ਹਨ | ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਪੈਸੇ ਦੀ ਦੁਰਵਰਤੋਂ ਅਤੇ ਭਿ੍ਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਮੁੱਖ ਮੰਤਰੀ ਦੀ 'ਜ਼ੀਰੋ ਟਾਲਰੈਂਸ' ਨੀਤੀ ਦਾ ਹਵਾਲਾ ਦਿੰਦੇ ਹੋਏ ਉਮੀਦ ਜਤਾਈ ਕਿ ਇਸ ਮਾਮਲੇ ਵਿੱਚ ਜਲਦੀ ਹੀ ਸਖ਼ਤ ਕਾਰਵਾਈ ਦੇਖਣ ਨੂੰ ਮਿਲੇਗੀ | ਉਨ੍ਹਾਂ ਪੱਤਰ ਦੀਆਂ ਕਾਪੀਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ, ਮੁੱਖ ਸਕੱਤਰ ਤੇ ਐਕਸੀਅਨ ਬਠਿੰਡਾ ਨੂੰ ਵੀ ਕਾਰਵਾਈ ਲਈ ਭੇਜੀਆਂ ਗਈਆਂ ਹਨ |


ਪਿਛਲੀ ਖ਼ਬਰ ਹਰਗੋਬਿੰਦ ਪਬਲਿਕ ਸਕੂਲ ਕਾਂਗੜ ਦੀ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਸਰਵਹਿੱਤਕਾਰੀ ਸਕੂਲ ਵਿਖੇ ਪੋਸਟਰ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।