03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਰਾਜਪਾਲ ਵਲੋਂ ਐੱਸ.ਐੱਸ.ਡੀ. ਗਰਲਜ਼ ਕਾਲਜ ਦੀ ਸਹਾਇਕ ਪ੍ਰੋ. ਡਾ. ਸ਼ਿਖਾ ਨੂੰ ਪੀ.ਐੱਚ.ਡੀ ਦੀ ਡਿਗਰੀ ਪ੍ਰਦਾਨ <br/>

ਅਜੀਤ ਡੈਸਕ 19-04-2026
ਬਠਿੰਡਾ, 18 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਐੱਸ.ਐੱਸ.ਡੀ. ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਬਠਿੰਡਾ ਦੀ ਸਹਾਇਕ ਪ੍ਰੋਫੈਸਰ ਡਾ. ਸ਼ਿਖਾ ਨੂੰ ਪੀ.ਐੱਚ.ਡੀ. ਦੀ ਡਿਗਰੀ ਪ੍ਰਦਾਨ ਕੀਤੀ ਗਈ ਹੈ, ਡਾ. ਸਿਖ਼ਾ ਦੀ ਮਿਹਨਤ, ਲਗਨ ਦਾ ਨਤੀਜਾ ਹੈ | ਇਹ 41ਵੀਂ ਕਨਵੋਕੇਸ਼ਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਯੋਜਿਤ ਕੀਤੀ ਗਈ ਸੀ, ਜਿਸ ਵਿਚ ਰਾਜਪਾਲ ਅਤੇ ਯੂਨੀਵਰਸਿਟੀ ਦੇ ਚਾਂਸਲਰ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ¢ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਮੌਕੇ ਕੁੱਲ 457 ਖੋਜਾਰਥੀਆਂ ਨੂੰ ਪੀ.ਐੱਚ.ਡੀ. ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ¢ ਡਾ. ਸ਼ਿਖਾ ਨੇ ਇਸ ਮਹੱਤਵਪੂਰਨ ਉਪਲਬਧੀ ਨਾਲ ਨਾ ਸਿਰਫ਼ ਆਪਣਾ ਲੰਬੇ ਸਮੇਂ ਤੋਂ ਦੇਖਿਆ ਸੁਪਨਾ ਸਾਕਾਰ ਕੀਤਾ ਹੈ, ਸਗੋਂ ਸਿੱਖਿਆ ਦੇ ਖੇਤਰ ਵਿਚ ਇੱਕ ਨਵਾਂ ਅਧਿਆਏ ਸਥਾਪਿਤ ਕੀਤਾ ਹੈ¢ ਉਨ੍ਹਾਂ ਦੀ ਇਸ ਕਾਮਯਾਬੀ ਨਾਲ ਉਨ੍ਹਾਂ ਦੇ ਮਾਤਾ-ਪਿਤਾ ਅਤੇ ਐੱਸ.ਐੱਸ. ਡੀ. ਬੀ. ਐਡ. ਕਾਲਜ, ਬਠਿੰਡਾ ਦਾ ਨਾਮ ਰੌਸ਼ਨ ਹੋਇਆ ਹੈ¢ ਉਨ੍ਹਾਂ ਦੀ ਪ੍ਰਾਪਤੀ 'ਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਉਪ ਪ੍ਰਧਾਨ ਅਜੇ ਗੁਪਤਾ, ਸਕੱਤਰ ਸੁਦਰਸ਼ਨ ਗੋਇਲ, ਪਿ੍ੰਸੀਪਲ ਡਾ. ਬਿਮਲਾ ਸਾਹੂ ਅਤੇ ਸਮੂਹ ਸਟਾਫ਼ ਵਲੋਂ ਡਾ. ਸ਼ਿਖਾ ਨੂੰ ਮੁਬਾਰਕਵਾਦ ਦਿੱਤੀ ਗਈ ਅਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ¢

ਪਿਛਲੀ ਖ਼ਬਰ ਖ਼ਾਲਸਾ ਸਕੂਲ ਦੀਆਂ ਮੈਰਿਟ 'ਚ ਆਈਆਂ ਵਿਦਿਆਰਥਣਾਂ ਦਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸਬ-ਤਹਿਸੀਲ ਬਾਲਿਆਂਵਾਲੀ ਵਿਖੇ ਨਾਇਬ ਤਹਿਸੀਲਦਾਰ ਕਰਨਵੀਰ ਸਿੰਘ ਨੇ ਸੰਭਾਲਿਆ ਚਾਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।