03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਖ਼ਾਲਸਾ ਸਕੂਲ ਦੀਆਂ ਮੈਰਿਟ 'ਚ ਆਈਆਂ ਵਿਦਿਆਰਥਣਾਂ ਦਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਵਿਸ਼ੇਸ਼ ਸਨਮਾਨ

ਮੈਰਿਟ 'ਚ ਆਈਆਂ ਵਿਦਿਆਰਥਣਾਂ ਦੇ ਸਨਮਾਨ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਸਕੂਲ ਪ੍ਰਬੰਧਕ | <br/> 19-04-2026
ਤਲਵੰਡੀ ਸਾਬੋ, 18 ਅਪ੍ਰੈਲ (ਰਣਜੀਤ ਸਿੰਘ ਰਾਜੂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਸ਼੍ਰੇਣੀ ਦੇ ਨਤੀਜਿਆਂ ਮੁਤਾਬਿਕ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਦੀ ਨਾਮਵਰ ਤੇ ਪੁਰਾਣੀ ਵਿੱਦਿਅਕ ਸੰਸਥਾ ਖ਼ਾਲਸਾ ਸੀ.ਸੈਕੰਡਰੀ ਸਕੂਲ (ਲੜਕੀਆਂ) ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ 'ਚ ਸਥਾਨ ਹਾਸਲ ਕੀਤਾ ਤੇ ਇਸੇ ਦੇ ਚੱਲਦਿਆਂ ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਇਨ੍ਹਾਂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਦੱਸਣਯੋਗ ਹੈ ਕਿ ਸਕੂਲ ਵਿਦਿਆਰਥਣ ਸਭਾਨੂਰ ਪੁੱਤਰੀ ਆਸਵ ਖਾਨ ਨੇ 600 'ਚੋਂ 593 ਅੰਕ ਹਾਸਲ ਕਰਕੇ ਮੈਰਿਟ ਵਿੱਚ ਸੱਤਵਾਂ ਅਤੇ ਜ਼ਿਲ੍ਹੇ 'ਚੋਂ ਦੂਸਰਾ ਸਥਾਨ ਹਾਸਲ ਕੀਤਾ, ਰਵਨੀਤ ਕੌਰ ਪੁੱਤਰੀ ਰਾਜਵਿੰਦਰ ਸਿੰਘ ਨੇ 600 'ਚੋਂ 591 ਅੰਕ ਪ੍ਰਾਪਤ ਕਰਕੇ ਮੈਰਿਟ 'ਚ ਨੌਵਾਂ ਸਥਾਨ, ਭਵਨੀਤ ਕੌਰ ਪੁੱਤਰੀ ਮੁਖਵਿੰਦਰ ਸਿੰਘ ਨੇ 388 ਅੰਕ ਪ੍ਰਾਪਤ ਕਰਕੇ ਮੈਰਿਟ ਵਿੱਚ 12ਵਾਂ ਸਥਾਨ, ਸਹਿਜਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਨੇ 587 ਅੰਕ ਪ੍ਰਾਪਤ ਕਰਕੇ ਮੈਰਿਟ ਵਿਚ 13ਵਾਂ ਸਥਾਨ, ਜਸ਼ਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 586 ਅੰਕ ਪ੍ਰਾਪਤ ਕਰਕੇ ਚੌਦ੍ਹਵਾਂ ਸਥਾਨ, ਕੁਲਜੀਤ ਕੌਰ ਪੁੱਤਰੀ ਕੁਲਵੰਤ ਸਿੰਘ ਨੇ 585 ਅੰਕ ਪ੍ਰਾਪਤ ਕਰਕੇ 15ਵਾਂ ਸਥਾਨ ਹਾਸਲ ਕੀਤਾ ਹੈ | ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਬਠਿੰਡਾ ਸ੍ਰੀਮਤੀ ਮਮਤਾ ਖੁਰਾਣਾ ਸੇਠੀ ਅਤੇ ਉਨ੍ਹਾਂ ਦੀ ਟੀਮ ਜਿਸ ਵਿਚ ਸੁਖਦੀਪ ਸਿੰਘ, ਮਹਿੰਦਰ ਪਾਲ ਸ.ਸ ਅਧਿਆਪਕ ਆਦਰਸ਼ ਸਕੂਲ ਬਠਿੰਡਾ, ਸ੍ਰੀਮਤੀ ਅਨੀਤਾ ਕੰਪਿਊਟਰ ਵਿਭਾਗ ਸ਼ਾਮਿਲ ਸਨ ਨੇ ਉਕਤ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵਲੋਂ ਸਨਮਾਨਿਤ ਕੀਤਾ | ਵਿਦਿਆਰਥੀਆਂ ਨੂੰ ਸੰਬੋਧਨ ਦੌਰਾਨ ਡੀ.ਈ.ਓ ਸ੍ਰੀਮਤੀ ਖੁਰਾਨਾ ਨੇ ਕਿਹਾ ਕਿ ਵਿੱਦਿਅਕ ਖੇਤਰ 'ਚ ਲੜਕੀਆਂ ਵਲੋਂ ਹਾਸਲ ਕੀਤੇ ਜਾ ਰਹੇ ਮੁਕਾਮ ਸ਼ੁਭ ਸੰਕੇਤ ਹਨ ਤੇ ਖ਼ਾਲਸਾ ਸਕੂਲ ਦੀ ਸਮੁੱਚੀ ਪ੍ਰਬੰਧਕੀ ਕਮੇਟੀ ਵਧਾਈ ਦੀ ਹੱਕਦਾਰ ਹੈ ਜੋ ਲੜਕੀਆਂ ਦੀ ਪੜਾਈ ਲਈ ਨਿਰੰਤਰ ਯਤਨਸ਼ੀਲ ਹੈ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਹੋਰਨਾਂ ਵਿਦਿਆਰਥਣਾਂ ਨੂੰ ਇਨ੍ਹਾਂ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ | ਸਕੂਲ ਪਿ੍ੰਸੀਪਲ ਮੈਡਮ ਗੁਰਮੀਤ ਕੌਰ ਨੇ ਸਿੱਖਿਆ ਅਧਿਕਾਰੀਆਂ ਨੂੰ ਜੀ ਆਇਆਂ ਆਖਿਆ ਜਦੋਂਕਿ ਖ਼ਾਲਸਾ ਸਕੂਲ (ਲੜਕੇ) ਦੇ ਪਿ੍ੰਸੀਪਲ ਬਿਕਰਮਜੀਤ ਸਿੰਘ ਸਿੱਧੂ ਨੇ ਧੰਨਵਾਦ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਛੋਟਾ ਸਿੰਘ, ਮੈਨੇਜਰ ਰਣਜੀਤ ਸਿੰਘ ਮਲਕਾਣਾ ਅਤੇ ਪਿ੍ੰਸੀਪਲ ਗੁਰਮੀਤ ਕੌਰ ਨੇ ਇਸ ਸਫਲਤਾ ਦਾ ਸਿਹਰਾ ਆਪਣੇ ਮਿਹਨਤੀ ਸਟਾਫ਼ ਅਤੇ ਬੱਚੀਆਂ ਸਿਰ ਬੰਨਿ੍ਹਆ | ਇਸ ਮੌਕੇ ਸਕੱਤਰ ਜਸਵਿੰਦਰ ਸਿੰਘ ਸਿੱਧੂ, ਮੀਤ ਪ੍ਰਧਾਨ ਭੁਪਿੰਦਰ ਸਿੰਘ ਜੱਸਲ, ਸੁਰਜੀਤ ਸਿੰਘ ਭੰਮ, ਵਾਈਸ ਪਿ੍ੰਸੀਪਲ ਯਾਦਵਿੰਦਰ ਕੌਰ, ਖ਼ਾਲਸਾ ਸਕੂਲ ਦੇ ਸੁਪਰਡੈਂਟ ਗੰਗਾ ਸਿੰਘ ਭੁੱਲਰ, ਮੈਡਮ ਨੀਲਮ ਰਾਣੀ, ਸੰਦੀਪ ਕੌਰ, ਗੁਰਪ੍ਰੀਤ ਕੌਰ, ਸੁਖਪਾਲ ਕੌਰ, ਸੁਖਪ੍ਰੀਤ ਕੌਰ, ਮੈਡਮ ਸੀਮਾ ਸੂਦ ਵੀ ਮੌਜੂਦ ਸਨ | ਪ੍ਰਬੰਧਕਾਂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਨਮਾਨਿਤ ਵੀ ਕੀਤਾ ਗਿਆ |

ਪਿਛਲੀ ਖ਼ਬਰ ਦਰਬਾਰਾ ਸਿੰਘ ਗੁਰੂ ਨੇ ਦਾਣਾ ਮੰਡੀ ਖਮਾਣੋਂ ਦਾ ਕੀਤਾ ਦੌਰਾ ਅਗਲੀ ਖ਼ਬਰ ਰਾਜਪਾਲ ਵਲੋਂ ਐੱਸ.ਐੱਸ.ਡੀ. ਗਰਲਜ਼ ਕਾਲਜ ਦੀ ਸਹਾਇਕ ਪ੍ਰੋ. ਡਾ. ਸ਼ਿਖਾ ਨੂੰ ਪੀ.ਐੱਚ.ਡੀ ਦੀ ਡਿਗਰੀ ਪ੍ਰਦਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।