04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਈਰਾਨ ਵਿਚ ਮਾਰੇ ਗਏ ਨਿਰਦੋਸ਼ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਭੋਗ ਅੱਜ <br/>

ਅਜੀਤ ਡੈਸਕ 19-04-2026
ਬਠਿੰਡਾ, 18 ਅਪ੍ਰੈਲ (ਪੱਤਰ ਪ੍ਰੇਰਕ)- ਇਜ਼ਰਾਇਲ-ਅਮਰੀਕਾ ਵਲੋਂ ਈਰਾਨ 'ਤੇ ਕੀਤੇ ਹਮਲਿਆਂ ਦੌਰਾਨ ਮਾਰੇ ਗਏ ਨਿਰਦੋਸ਼ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਪਾਠ ਦਾ ਭੋਗ ਬਠਿੰਡਾ ਦੇ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ 19 ਅਪ੍ਰੈਲ ਨੂੰ ਰੱਖਿਆ ਗਿਆ | ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਕੀਲ ਕੰਵਲਜੀਤ ਸਿੰਘ ਕੁਟੀ ਨੇ ਦੱਸਿਆ ਕਿ ਇਜ਼ਰਾਇਲ-ਅਮਰੀਕਾ ਦੀ ਈਰਾਨ ਨਾਲ ਚੱਲ ਰਹੀ ਜੰਗ ਦੌਰਾਨ ਈਰਾਨ ਦੇ ਸੁਪਰੀਮ ਲੀਡਰ ਆਇਤੁੱਲਾ ਅਲੀ ਖਮੇਨੇਈ ਅਤੇ ਇਕ ਪ੍ਰਾਇਮਰੀ ਸਕੂਲ ਦੀਆਂ 168 ਵਿਦਿਆਰਥਣਾਂ ਤੋਂ ਇਲਾਵਾ ਸੈਂਕੜੇ ਹੀ ਨਿਰਦੋਸ਼ ਲੋਕਾਂ ਦੀ ਜਾਨ ਚਲੀ ਗਈ ਹੈ, ਜਿਸ ਕਰਕੇ ਆਪਣਿਆਂ ਤੋਂ ਵਿੱਛੜੀਆਂ ਉਨ੍ਹਾਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਬਠਿੰਡਾ ਦੇ ਵਕੀਲ ਸੋਹਣ ਸਿੰਘ ਨੇ ਨਿੱਜੀ ਤੌਰ 'ਤੇ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਚ ਪਾਠ ਰਖਵਾਇਆ ਹੈ, ਜਿਸ ਵਿਚ ਸਮੂਹ ਅਮਨ ਪਸੰਦ, ਹਮਖਿਆਲ ਲੋਕਾਂ ਅਤੇ ਜਥੇਬੰਦੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ |

ਪਿਛਲੀ ਖ਼ਬਰ ਦਸਵੀਂ ਵਿਚੋਂ ਅੱਵਲ ਰਹਿਣ ਵਾਲੀ ਬਰਕਤ ਕਰਨਾ ਚਾਹੁੰਦੀ ਹੈ ਐਮ.ਬੀ.ਬੀ.ਐੱਸ <br/> ਅਗਲੀ ਖ਼ਬਰ ਦਸਵੀਂ 'ਚ 98.8 ਫ਼ੀਸਦੀ ਅੰਕ ਲੈ ਕੇ ਕਰਮਨ ਕੌਰ ਟਿਵਾਣਾ ਨੇ ਰੌਸ਼ਨ ਕੀਤਾ ਪਿੰਡ ਕੋਟਫੱਤਾ ਦਾ ਨਾਂਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।