05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਅਕਾਲ ਅਕੈਡਮੀ ਬਾਘਾ ਦਾ ਦਸਵੀਂ ਦੇ ਬੋਰਡ ਨਤੀਜੇ ਰਹੇ ਸ਼ਾਨਦਾਰ <br/>

ਅਜੀਤ ਡੈਸਕ 19-04-2026
ਤਲਵੰਡੀ ਸਾਬੋ, 18 ਅਪ੍ਰੈਲ (ਪੱਤਰ ਪ੍ਰੇਰਕ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਅਕਾਲ ਅਕੈਡਮੀ ਬਾਘਾ ਦੇ ਦਸਵੀਂ ਜਮਾਤ ਦੇ ਬੋਰਡ ਨਤੀਜੇ ਇਸ ਵੀ ਵਾਰ ਸ਼ਾਨਦਾਰ ਰਹੇ¢ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰÏਸ਼ਨ ਕੀਤਾ ਹੈ¢ ਨਤੀਜਿਆਂ ਅਨੁਸਾਰ ਅਮਾਨਤ ਕÏਰ ਨੇ 94.8 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ, ਹਰਸ਼ਨੂਰ ਕÏਰ ਨੇ 94.4 ਫ਼ੀਸਦੀ ਅੰਕਾਂ ਨਾਲ ਦੂਸਰਾ ਤੇ ਗਗਨਦੀਪ ਕੌਰ ਨੇ 93.4 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ¢ਇਸ ਤੋਂ ਇਲਾਵਾ ਅਕੈਡਮੀ ਦੇ 15 ਹੋਰ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ¢ ਇਸ ਪ੍ਰਾਪਤੀ 'ਤੇ ਸਕੂਲ ਦੇ ਪਿੰ੍ਰਸੀਪਲ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ¢ ਉਨ੍ਹਾਂ ਨੇ ਸਕੂਲ ਦੇ ਮੈਨੇਜਮੈਂਟ ਅਤੇ ਸਟਾਫ਼ ਮੈਂਬਰਾਂ ਦੇ ਯੋਗਦਾਨ ਨੂੰ ਵੀ ਸਰਾਹਿਆ, ਜਿਨ੍ਹਾਂ ਦੀ ਰਹਿਨੁਮਾਈ ਨਾਲ ਵਿਦਿਆਰਥੀਆਂ ਨੇ ਇਹ ਕਾਮਯਾਬੀ ਹਾਸਲ ਕੀਤੀ¢ ਪਿ੍ੰਸੀਪਲ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੇ ਬੱਚਿਆਂ ਦੀ ਪੜਾਈ ਵਿਚ ਪੂਰਾ ਸਹਿਯੋਗ ਦਿੱਤਾ¢ ਉਨ੍ਹਾਂ ਨੇ ਕਿਹਾ ਕਿ ਇਹ ਸਫਲਤਾ ਸਾਰੇ ਅਕਾਲ ਅਕੈਡਮੀ ਬਾਘਾ ਲਈ ਗੌਰਵ ਦਾ ਮੌਕਾ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਉੱਤਮ ਨਤੀਜੇ ਦੀ ਉਮੀਦ ਹੈ¢ ਪਿ੍ੰਸੀਪਲ ਨੇ ਕਿਹਾ ਕਿ ਇਹ ਨਤੀਜਾ ਅਕਾਲ ਅਕੈਡਮੀ ਬਾਘਾ ਲਈ ਇੱਕ ਮਾਣਯੋਗ ਪਲ ਹੈ, ਜੋ ਸਕੂਲ ਦੀ ਉੱਚ ਸਿੱਖਿਆ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ¢

ਪਿਛਲੀ ਖ਼ਬਰ ਬੀ.ਆਰ.ਸੀ.ਕਾਨਵੈਂਟ ਸਕੂਲ ਸਮਾਧ ਭਾਈ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਗੁਰਦੁਆਰਾ ਸੰਤ ਭਾਈ ਸੁਹੇਲ ਸਿੰਘ ਵਿਖੇ ਯੱਗ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।