05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸਕੂਲ ਵਿਖੇ ਅਧਿਆਪਕ-ਮਾਪੇ ਮਿਲਣੀ <br/>

ਅਜੀਤ ਡੈਸਕ 19-04-2026
ਤਲਵੰਡੀ ਸਾਬੋ, 18 ਅਪ੍ਰੈਲ (ਰਵਜੋਤ ਸਿੰਘ ਰਾਹੀ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੀਤੇ ਦਿਨੀਂ ਗਿਆਰ੍ਹਵੀਂ ਜਮਾਤ ਦੇ ਨਤੀਜੇ ਘੋਸ਼ਿਤ ਕਰਨ ਦੇ ਨਾਲ-ਨਾਲ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਵਿਦਿਆਰਥੀਆਂ ਦੀ ਪੜ੍ਹਾਈ, ਅਕਾਦਮਿਕ ਪ੍ਰਦਰਸ਼ਨ ਅਤੇ ਭਵਿੱਖੀ ਯੋਜਨਾਵਾਂ ਸਬੰਧੀ ਵਿਚਾਰ-ਵਟਾਂਦਰਾ ਹੋਈਆ | ਪ੍ਰੋ: ਹਰਪ੍ਰੀਤ ਕੌਰ ਤੇ ਪ੍ਰੋ: ਪੁਸ਼ਪਿੰਦਰ ਕੌਰ ਨੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿਆਰ੍ਹਵੀਂ (ਆਰਟਸ) ਵਿਚ ਖੁਸ਼ਪ੍ਰੀਤ ਕੌਰ ਨੇ 94.60 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ, ਅਮਨਦੀਪ ਕੌਰ ਨੇ 92.80 ਫ਼ੀਸਦੀ ਨਾਲ ਦੂਜਾ ਸਥਾਨ ਹਾਸਲ ਅਤੇ ਜਸਪ੍ਰੀਤ ਕੌਰ ਤੇ ਜੈਸਮੀਨ ਕੌਰ ਨੇ 84.60 ਫੀਸਦੀ ਅੰਕਾਂ ਨਾਲ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਸਾਇੰਸ (ਮੈਡੀਕਲ) ਵਿਭਾਗ 'ਚ ਸਤਵੀਰ ਕੌਰ 93.60 ਫੀਸਦੀ ਅੰਕਾਂ ਨਾਲ ਪਹਿਲੇ, ਰਮਨਦੀਪ ਕੌਰ 92.20 ਫੀਸਦੀ ਅੰਕਾਂ ਨਾਲ ਦੂਜੇ ਅਤੇ ਜਸ਼ਨਦੀਪ ਕੌਰ 91.40 ਫੀਸਦੀ ਅੰਕਾਂ ਨਾਲ ਨਾਲ ਤੀਜੇ ਸਥਾਨ 'ਤੇ ਰਹੀ | ਸਾਇੰਸ (ਨਾਨ-ਮੈਡੀਕਲ) ਵਿਭਾਗ ਵਿਚ ਜਸ਼ਨਪ੍ਰੀਤ ਕੌਰ ਨੇ 90.60 ਫੀਸਦੀ ਅੰਕਾਂ ਨਾਲ ਪਹਿਲਾ, ਬਬਨੀਤ ਕੌਰ ਨੇ 89.40 ਫੀਸਦੀ ਅੰਕਾਂ ਨਾਲ ਦੂਜਾ ਅਤੇ ਰਮਨਦੀਪ ਕੌਰ ਨੇ 86.40 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਕਾਮਰਸ ਵਿਭਾਗ ਵਿਚ ਮੁਸਕਾਨ ਕੌਰ ਨੇ 92.60 ਫੀਸਦੀ ਅੰਕਾਂ ਨਾਲ ਪਹਿਲਾ, ਖੁਸ਼ਪ੍ਰੀਤ ਕੌਰ ਨੇ 89.80 ਫੀਸਦੀ ਅੰਕਾਂ ਨਾਲ ਦੂਜਾ ਅਤੇ ਹਰਮਨਦੀਪ ਕੌਰ ਨੇ 89.20 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਦੌਰਾਨ ਅਧਿਆਪਕਾਂ ਵਲੋਂ ਮਾਪਿਆਂ ਨੂੰ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਰੂਰੀ ਸੁਝਾਅ ਦਿੱਤੇ ਗਏ, ਜਦਕਿ ਮਾਪਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਪ੍ਰੋ: ਸ਼ਾਲਿਨੀ ਸਹਿਗਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਮਿਲਣੀ ਨਾਲ ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਸਹਿਯੋਗ ਹੋਰ ਮਜ਼ਬੂਤ ਹੋਇਆ, ਜੋ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਲਾਭਕਾਰੀ ਸਾਬਿਤ ਹੋਵੇਗਾ | ਕਾਲਜ ਪਿ੍ੰਸੀਪਲ ਨੇ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਕਾਰਜਕ੍ਰਮ ਕੀਤੇ ਜਾਂਦੇ ਰਹਿਣਗੇ ਤਾਂ ਜੋ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆ ਜਾ ਸਕੇ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਅਨਾਜ ਮੰਡੀਆਂ 'ਚ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ <br/> ਅਗਲੀ ਖ਼ਬਰ ਐੱਸ.ਐੱਸ.ਡੀ. ਪ੍ਰੋਫੈਸ਼ਨਲ ਕਾਲਜ ਦਾ ਬੀ.ਏ. ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।