19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਪਿੰਡ ਗੁਰੂਸਰ ਸੈਣੇਵਾਲਾ ਵਿਖੇ ਪੁਲਿਸ ਦੀ ਮੌਜੂਦਗੀ ਵਿਚ ਹੋਈ ਗੋਲੀਬਾਰੀ ਦੌਰਾਨ ਅਕਾਲੀ ਆਗੂ ਗੰਭੀਰ ਜ਼ਖਮੀ <br/>

ਅਜੀਤ ਡੈਸਕ 30-04-2026
ਸੰਗਤ ਮੰਡੀ, 29 ਅਪ੍ਰੈਲ (ਅੰਮਿ੍ਤਪਾਲ ਸ਼ਰਮਾ/ਸੁਖਤੇਜ ਧਾਲੀਵਾਲ)- ਬਠਿੰਡਾ ਜ਼ਿਲ੍ਹੇ ਦੇ ਥਾਣਾ ਸੰਗਤ ਅਧੀਨ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਪੁਲਿਸ ਦੀ ਮੌਜੂਦਗੀ 'ਚ ਹੋਈ ਗੋਲੀਬਾਰੀ ਦੌਰਾਨ ਪਿੰਡ ਦੇ ਅਕਾਲੀ ਆਗੂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗੁਰੂਸਰ ਸੈਣੇਵਾਲਾ ਵਾਸੀ ਨਿਰਮਲ ਸਿੰਘ ਉਰਫ਼ ਟੀਟੂ ਦਾ ਜ਼ਮੀਨੀ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਅੱਜ ਸਵੇਰੇ ਫ਼ਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਦੀ ਪੁਲਿਸ ਪਾਰਟੀ ਕੁਝ ਸਿਵਲ ਵਰਦੀਧਾਰੀ ਵਿਅਕਤੀਆਂ ਸਮੇਤ ਉਨ੍ਹਾਂ ਦੇ ਘਰ ਪਹੁੰਚੀ, ਜਿੱਥੇ ਨਿਰਮਲ ਸਿੰਘ ਟੀਟੂ ਆਪਣੇ ਖੇਤ ਵਿਚ ਟਰੈਕਟਰ ਚਲਾ ਰਿਹਾ ਸੀ | ਜਾਣਕਾਰੀ ਅਨੁਸਾਰ ਆਪਸੀ ਤਕਰਾਰ ਦੌਰਾਨ ਚੱਲੀ ਗੋਲੀ ਨਿਰਮਲ ਸਿੰਘ ਦੇ ਢਿੱਡ ਵਿਚ ਵੱਜ ਗਈ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ | ਜਿਸ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ਿੰਦਗੀ 'ਤੇ ਮੌਤ ਦੀ ਲੜਾਈ ਲੜ ਰਿਹਾ ਹੈ | ਇਸ ਬਾਰੇ ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨਾਲ ਵਾਰ-ਵਾਰ ਫੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਉਨ੍ਹਾਂ ਫੋਨ ਨਹੀਂ ਚੁੱਕਿਆ | ਹਰਵਿੰਦਰ ਸਿੰਘ ਸਰਾਂ ਡੀ.ਐਸ.ਪੀ. ਬਠਿੰਡਾ ਦਿਹਾਤੀ ਨੇ ਦੱਸਿਆ ਕਿ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਨਿਰਮਲ ਸਿੰਘ ਟੀਟੂ ਦੇ ਘਰ ਛਾਪੇਮਾਰੀ ਲਈ ਆਈ ਸੀ, ਜਿਸ ਦੌਰਾਨ ਗੋਲੀ ਚੱਲਣ ਨਾਲ ਨਿਰਮਲ ਸਿੰਘ ਟੀਟੂ ਦੇ ਗੰਭੀਰ ਜ਼ਖਮੀ ਹੋਣ ਦਾ ਉਨ੍ਹਾਂ ਨੂੰ ਪਤਾ ਲੱਗਾ ਹੈ, ਜੋ ਨਿੱਜੀ ਹਸਪਤਾਲ ਵਿਚ ਦਾਖਲ ਹੈ ਪ੍ਰੰਤੂ ਪੂਰੇ ਮਾਮਲੇ ਦਾ ਉਹ ਮੌਕੇ 'ਤੇ ਪਹੁੰਚ ਕੇ ਪਤਾ ਕਰਨਗੇ | ਜਾਣਕਾਰੀ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਦੀ ਪੁਲਿਸ ਪਾਰਟੀ ਜ਼ਿਲ੍ਹਾ ਪੁਲਿਸ ਜਾਂ ਥਾਣਾ ਸੰਗਤ ਦੀ ਪੁਲਿਸ ਨੂੰ ਸੂਚਨਾ ਦਿੱਤੇ ਬਿਨ੍ਹਾਂ ਹੀ ਮੁਦੱਈਆਂ ਸਮੇਤ ਆਰੋਪੀ ਵਿਅਕਤੀ ਦੇ ਘਰ ਛਾਪੇਮਾਰੀ ਲਈ ਗਈ ਸੀ, ਪ੍ਰੰਤੂ ਤਕਰਾਰ ਦੌਰਾਨ ਕਿਸ ਵਲੋਂ ਗੋਲੀ ਚਲਾਈ ਗਈ, ਇਸ ਦੀ ਪੁਸ਼ਟੀ ਕਰਨ ਲਈ ਪੁਲਿਸ ਦਾ ਕੋਈ ਵੀ ਅਧਿਕਾਰੀ ਸਾਹਮਣੇ ਆਉਣ ਨੂੰ ਤਿਆਰ ਨਹੀਂ ਹੈ |

ਪਿਛਲੀ ਖ਼ਬਰ ਖੱਬੀਆਂ ਪਾਰਟੀਆਂ ਨੂੰ ਛੱਡ ਕੇ ਦੇਸ਼ ਦੀਆਂ ਸਿਆਸੀ ਪਾਰਟੀਆਂ ਭਿ੍ਸ਼ਟਾਚਾਰ 'ਚ ਗਲਤਾਨ- ਕਾ. ਸੇਖੋਂ <br/> ਅਗਲੀ ਖ਼ਬਰ ਗਰਮੀਆਂ ਵਿਚ ਕੁਦਰਤੀ ਸੁੰਦਰਤਾ ਨਿਖਾਰਦਾ ਹੈ ਗੂੰਦ ਕਤੀਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।