19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਚਾਨਣ ਸਿੰਘ ਸਿੱਧੂ ਕੋਟਸ਼ਮੀਰ ਕਿਸਾਨ ਕਾਂਗਰਸ ਦੇ ਬਠਿੰਡਾ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਨਿਯੁੱਕਤ <br/>

ਅਜੀਤ ਡੈਸਕ 30-04-2026

ਕੋਟਫੱਤਾ, 29 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਕੋਟਸ਼ਮੀਰ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਨਗਰ ਪੰਚਾਇਤ ਕੋਟਸ਼ਮੀਰ ਦੇ ਸਾਬਕਾ ਮੀਤ ਪ੍ਰਧਾਨ ਚਾਨਣ ਸਿੰਘ ਸਿੱਧੂ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਕਿਸਾਨ ਕਾਂਗਰਸ ਦੇ ਜ਼ਿਲ੍ਹਾ ਬਠਿੰਡਾ ਦੇ ਕਾਰਜਕਾਰੀ ਪ੍ਰਧਾਨ ਨਿਯੁੱਕਤ ਕੀਤਾ ਗਿਆ | ਆਪਣੀ ਨਿਯੁੱਕਤੀ 'ਤੇ ਚਾਨਣ ਸਿੰਘ ਸਿੱਧੂ ਨੇ ਕਿਸਾਨ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਪੰਜਾਬ ਪ੍ਰਧਾਨ ਕਿਰਨਜੀਤ ਸਿੰਘ ਸੰਧੂ ਅਤੇ ਪੰਜਾਬ ਦੇ ਜਨਰਲ ਸਕੱਤਰ ਇੰਚਾਰਜ ਕਿਸਾਨ ਕਾਂਗਰਸ ਮਨਜੀਤ ਸਿੰਘ ਕੋਟਫੱਤਾ ਦਾ ਧੰਨਵਾਦ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਚਾਨਣ ਸਿੰਘ ਸਿੱਧੂ ਨੇ ਕਿਹਾ ਮੈਂ ਪਾਰਟੀ ਵਲੋਂ ਬਖਸ਼ੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ | ਉਨ੍ਹਾਂ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਇਕ ਫਿਰ ਕਾਂਗਰਸ ਨੂੰ ਸੱਤਾ ਵਿਚ ਲਿਆਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਦੇਣਗੇ | ਇਸ ਮੌਕੇ ਕਿਸਾਨ ਕਾਂਗਰਸ ਦੇ ਬਲਾਕ ਪ੍ਰਧਾਨ ਮੇਜਰ ਸਿੰਘ ਭਾਗੂ, ਜ਼ਿਲ੍ਹਾ ਮੀਤ ਪ੍ਰਧਾਨ ਜਗਦੇਵ ਸਿੰਘ ਜੱਸੀ ਪੌ ਵਾਲੀ, ਕਾਂਗਰਸ ਦੇ ਜ਼ਿਲ੍ਹਾ ਸਕੱਤਰ ਰਾਜ ਢਿੱਲੋਂ ਕੋਟਫੱਤਾ, ਹੇਮਰਾਜ ਸਾਬਕਾ ਸਰਪੰਚ ਕਟਾਰ ਸਿੰਘ ਵਾਲਾ, ਬੂਟਾ ਸਿੰਘ ਸਾਬਕਾ ਸਰਪੰਚ ਗੁਲਾਬਗੜ੍ਹ, ਗੁਰਪ੍ਰੀਤ ਸਿੰਘ ਗੁਲਾਬਗੜ੍ਹ, ਹਰਦੀਪ ਸਿੰਘ ਝੁੰਬਾ, ਗੁਰਪ੍ਰੀਤ ਸਿੰਘ ਸਰਦਾਰਗੜ੍ਹ, ਗਗਨਦੀਪ ਸਿੰਘ ਗੱਗੀ ਗਹਿਰੀ ਭਾਗੀ, ਅਵਤਾਰ ਸਿੰਘ ਸੰਗਤ ਤੇ ਗੁਰਜੰਟ ਸਿੰਘ ਕੋਟਭਾਰਾ ਨੇ ਚਾਨਣ ਸਿੰਘ ਸਿੱਧੂ ਦੀ ਨਿਯੱੁਕਤੀ ਤੇ ਉਨ੍ਹਾਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਕਾਨੂੰਨੀ ਸਿਸਟਮ ਤੋਂ ਪ੍ਰੇਸ਼ਾਨ ਵਿਅਕਤੀ ਕੁਲਵਿੰਦਰ ਸਿੰਘ (45) ਨੇ ਦਿਨ-ਦਿਹਾੜੇ ਆਪਣੇ ਘਰ ਵਿਚ ਫਾਹਾ ਲੈ ਕੇ ਕੀਤੀ ਖੁਦਕ... ਅਗਲੀ ਖ਼ਬਰ ਭਗਤਾ ਭਾਈਕਾ ਵਿਖੇ ਕੋਲਡ ਸਟੋਰ ਭਿਆਨਕ ਹਾਦਸਾ, ਇਮਾਰਤ ਢਹਿ ਢੇਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।