ਬਠਿੰਡਾ, 29 ਅਪ੍ਰੈਲ (ਵੀਰਪਾਲ ਸਿੰਘ)-ਆਨਲਾਇਨ ਸੱਟੇਬਾਜ਼ੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਜਿਸ ਪਾਸੋਂ 1 ਮੋਬਾਇਲ ਫ਼ੋਨ ਬਰਾਮਦ ਕੀਤਾ ਗਿਆ | ਇਸ ਮਾਮਲੇ ਦੇ ਜਾਂਚ ਪੁਲਿਸ ਅਧਿਕਾਰੀ ਮੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਸਥਾਨਕ ਭੱਟੀ ਰੋਡ 'ਤੇ ਲਾਇਵ ਸੱਟੇਬਾਜ਼ੀ ਰਾਹੀਂ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਲੋਕਾਂ ਤੋਂ ਆਨਲਾਇਨ ਪੈਸੇ ਇਕੱਠੇ ਕਰਕੇ ਭੋਲੇ ਭਾਲੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਸ ਪਾਸੋਂ ਇਕ ਮੋਬਾਇਲ ਫ਼ੋਨ ਬਰਾਮਦ ਕਰ ਲਿਆ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਸੰਜੀਵ ਕੁਮਾਰ ਵਾਸੀ ਗਰੀਨ ਸਿਟੀ ਬਠਿੰਡਾ ਵਜੋਂ ਹੋਈ ਹੈ, ਜਿਸ 'ਤੇ ਥਾਣਾ ਸਿਵਲ ਲਾਇਨ ਵਿਖੇ ਜੂਆ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ |