19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਵਿਧਾਇਕ ਦੇ ਘਰ ਦੇ ਸਾਹਮਣੇ ਪ੍ਰਦਰਸ਼ਨ 2 ਨੂੰ <br/>

ਅਜੀਤ ਡੈਸਕ 30-04-2026
ਬਠਿੰਡਾ, 29 ਅਪ੍ਰੈਲ (ਅਵਤਾਰ ਸਿੰਘ ਕੈਂਥ)-ਅੱਜ ਇੱਥੇ ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਬਠਿੰਡਾ ਗੁਰਮੀਤ ਕੌਰ ਤੇ ਬਲਾਕ ਪ੍ਰਧਾਨ ਲੀਲਾਵਤੀ ਬਠਿੰਡਾ ਨੇ ਆਪਣੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ 2 ਮਈ ਨੂੰ ਸ਼ਹਿਰੀ ਹਲਕਾ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਦੇ ਸਾਹਮਣੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਹ ਰੋਸ ਪ੍ਰਦਰਸ਼ਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਕਮੇਟੀ ਵਲੋਂ ਉਲੀਕੀ ਗਈ ਸੰਘਰਸ਼ ਦੀ ਰੂਪਰੇਖਾ ਦੇ ਅਧੀਨ ਕੀਤੇ ਜਾ ਰਹੇ ਹਨ | ਆਂਗਣਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਲੈਣੇ ਬੰਦ ਕੀਤੇ ਜਾਣ ਜਿਵੇਂ, ਆਰਥਿਕ ਜਨਗਣਨਾ, ਡਰੱਗ ਜਨ ਗਨ ਅਤੇ ਮੁੱਖ ਜਨਗਣਨਾ ਆਦਿ, ਐਨਜੀਓ ਅਧੀਨ ਚੱਲ ਰਹੇ ਤੇ ਬਲਾਕਾਂ ਨੂੰ ਵਾਪਸ ਲੈਣ ਦਾ ਹੋ ਚੁੱਕਿਆ ਨੋਟੀਫ਼ਿਕੇਸ਼ਨ ਲਾਗੂ ਕੀਤਾ ਜਾਵੇ ਇਨ੍ਹਾਂ ਮੰਗਾਂ ਨੂੰ ਲੈ ਕੇ ਹਲਕੇ ਦੇ ਵਿਧਾਇਕ ਦੇ ਘਰ ਦੇ ਸਾਹਮਣੇ 2 ਮਈ ਨੂੰ ਰੋਸ ਪ੍ਰਦਰਸ਼ਨ ਹੋਵੇਗਾ ਜਿਸ ਵਿਚ ਆਂਗਣਵਾੜੀ ਵਰਕਰ ਹੈਲਪਰ ਵੱਡੀ ਗਿਣਤੀ ਵਿਚ ਭਾਗ ਲੈਣਗੀਆਂ |

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਚ ਸੰਸਾਰ ਪੱਧਰੀ ਕਿਤਾਬ ਦਿਵਸ ਮਨਾਇਆ <br/> ਅਗਲੀ ਖ਼ਬਰ ਛੱਪੜ 'ਚ ਡੁੱਬਣ ਨਾਲ ਮਾਸੂਮ ਲੜਕੇ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।