19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਰਾਮਾਂ ਮੰਡੀ ਵਿਖੇ 58872 ਮੀਟਿ੍ਕ ਟਨ ਕਣਕ ਦੀ ਆਮਦ ਹੋਈ <br/>

ਅਜੀਤ ਡੈਸਕ 30-04-2026
ਰਾਮਾਂ ਮੰਡੀ, 29 ਅਪ੍ਰੈਲ (ਤਰਸੇਮ ਸਿੰਗਲਾ)- ਮਾਰਕੀਟ ਕਮੇਟੀ ਰਾਮਾਂ ਦੇ ਮੁੱਖ ਯਾਰਡ ਅਤੇ ਇਸ ਦੇ ਅਧੀਨ ਪੇਂਡੂ ਉਪ ਖ਼ਰੀਦ ਕੇਂਦਰਾਂ ਵਿੱਚ ਅੱਜ ਤੱਕ ਕੁਲ 58872 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ¢ ਇਹ ਜਾਣਕਾਰੀ ਦਿੰਦੇ ਹੋਏ ਮਾਰਕੀਟ ਕਮੇਟੀ ਦੇ ਸਕੱਤਰ ਸੁਖਜੀਵਨ ਸਿੰਘ ਨੇ ਦੱਸਿਆ ਕਿ ਉਕਤ ਆਮਦ ਵਿਚੋਂ 56141 ਮੀਟਰਿਕ ਟਨ ਕਣਕ ਵੱਖ-ਵੱਖ ਸਰਕਾਰੀ ਅਤੇ ਏਜੰਸੀਆਂ ਵਲੋਂ ਖਰੀਦੀ ਜਾ ਚੁੱਕੀ ਹੈ¢ ਇਸ ਵਿਚੋਂ 24917 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ¢ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਰੁਣ ਕੁਮਾਰ ਕਾਦੀ ਚੱਠਾ ਨੇ ਕਿਹਾ ਕਿ ਲਿਫ਼ਟਿੰਗ ਦਾ ਬੁਰਾ ਹਾਲ ਹੋਣ ਕਾਰਨ ਕਣਕ ਦੀ ਕੁਲ ਖ਼ਰੀਦ ਵਿਚੋਂ ਅਜੇ ਤੱਕ ਅੱਧੀ ਤੋਂ ਵੀ ਘੱਟ ਲਿਫ਼ਟਿੰਗ ਹੋਈ ਹੈ ਅਤੇ ਸਾਰੇ ਖ਼ਰੀਦ ਕੇਂਦਰਾਂ ਵਿਚ ਬੋਰੀਆਂ ਦੇ ਅੰਬਾਰ ਲੱਗੇ ਪਏ ਹਨ, ਉੱਪਰੋਂ ਮੌਸਮ ਦੀ ਖ਼ਰਾਬੀ ਵੀ ਚਿੰਤਾ ਦਾ ਕਾਰਨ ਬਣੀ ਹੋਈ ਹੈ¢ ਜਿਸ ਕਾਰਨ ਆੜ੍ਹਤੀ ਅਤੇ ਕਿਸਾਨ ਦੋਵੇਂ ਪ੍ਰੇਸ਼ਾਨ ਹਨ¢ ਉਨ੍ਹਾਂ ਮੰਗ ਕੀਤੀ ਹੈ ਕਿ ਕਣਕ ਦੀ ਲਿਫ਼ਟਿੰਗ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ¢
ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ
ਬਠਿੰਡਾ, 29 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਣਕ ਦੀ ਵਾਢੀ ਤੋਂ ਬਾਅਦ ਅਗਲੀ ਫ਼ਸਲ ਲਈ ਖੇਤਾਂ ਦੀ ਤਿਆਰੀ ਕਰਨ ਲਈ ਫ਼ਸਲ ਦੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਸਗੋਂ ਇਸਨੂੰ ਖੇਤ ਵਿਚ ਹੀ ਮਿਲਾਇਆ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਹਿੰਦ-ਖੂੰਹਦ ਨੂੰ ਖੇਤ ਵਿਚ ਮਿਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ ਅਤੇ ਮਿੱਟੀ ਦੀ ਸਿਹਤ ਬਿਹਤਰ ਰਹਿੰਦੀ ਹੈ | ਇਸ ਤੋਂ ਇਲਾਵਾ ਅੱਗ ਨਾ ਲਗਾਉਣ ਕਾਰਨ ਜਿੱਥੇ ਵਾਤਾਵਰਨ ਪ੍ਰਦੂਸ਼ਣ ਤੋਂ ਵੀ ਬਚਾਅ ਹੁੰਦਾ ਹੈ, ਉੱਥੇ ਹੀ ਲੋਕਾਂ ਨੂੰ ਸਾਫ਼-ਸੁਥਰੀ ਹਵਾ ਵੀ ਮਿਲਦੀ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿਚ ਕਾਫ਼ੀ ਕਮੀ ਆਈ ਸੀ, ਜਿਸ ਨਾਲ ਵਾਤਾਵਰਨ ਦੀ ਸੁਰੱਖਿਆ ਅਤੇ ਹਵਾ ਦੀ ਗੁਣਵੱਤਾ ਵਿਚ ਸੁਧਾਰ ਹੋਇਆ | ਇਸ ਵਾਰੀ ਵੀ ਇਹ ਉਮੀਦ ਕੀਤੀ ਜਾਂਦੀ ਹੈ ਕਿ ਕਿਸਾਨ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਤੋਂ ਪ੍ਰਹੇਜ਼ ਕਰਨਗੇ | ਉਨ੍ਹਾਂ ਕਿਹਾ ਕਿ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣਾ ਸੁਪਰੀਮ ਕੋਰਟ ਦੀਆਂ ਹਦਾਇਤਾਂ ਦਾ ਪਾਲਣਾ ਵੀ ਹੈ | ਉਨ੍ਹਾਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਰੱਖਿਆ ਅਤੇ ਮਿੱਟੀ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਉਣ | ਕਿਸਾਨ ਵੀਰ ਆਉਣ ਵਾਲੇ ਸਮੇਂ ਵਿਚ ਵੀ ਪਰਾਲੀ ਨੂੰ ਅੱਗ ਨਾ ਲਗਾ ਕੇ ਰਹਿੰਦ-ਖੂੰਹਦ ਨੂੰ ਜ਼ਮੀਨ ਵਿਚ ਹੀ ਵਾਹ ਕੇ ਦਬਾਉਣ ਨੂੰ ਤਰਜੀਹ ਦੇਣ | ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਹੀ ਫ਼ਸਲ ਦੇ ਝਾੜ ਵਿਚ ਵੀ ਵਾਧਾ ਹੋਵੇਗਾ |

ਪਿਛਲੀ ਖ਼ਬਰ ਅੱਜ ਸੇਵਾ-ਮੁਕਤੀ 'ਤੇ ਵਿਸ਼ੇਸ਼- ਲੈਕਚਰਾਰ ਜਗਤਾਰ ਸਿੰਘ ਬਾਠ <br/> ਅਗਲੀ ਖ਼ਬਰ ਰੋਗ ਮੁਕਤ ਹੋਣ ਲਈ ਯੋਗ ਕਰਨਾ ਬੇਹੱਦ ਲਾਹੇਵੰਦ- ਖੁਸ਼ਪ੍ਰੀਤ ਵਿਰਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।