19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਮੈਰਿਟ 'ਚ ਰਹਿਣ ਵਾਲੇ 25 ਵਿਦਿਆਰਥੀਆਂ ਲਈ ਦਵਾਰਕਾ ਦਾਸ ਮਿੱਤਲ ਅਕਾਦਮਿਕ ਸਕਾਲਰਸ਼ਿਪ ਦੀ ਸ਼ੁਰੂਆਤ

ਅਜੀਤ ਡੈਸਕ 30-04-2026
ਬਠਿੰਡਾ, 29 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬੀ.ਸੀ.ਐੱਲ. ਇੰਡਸਟਰੀਜ਼ ਲਿਮਟਿਡ ਬਠਿੰਡਾ ਵਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਲ ਆਪਣੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਦੇ ਹੋਏ ਯੂਨੀਵਰਸਿਟੀ ਦੇ ਮੈਰਿਟ 'ਚ ਰਹਿਣ ਵਾਲੇ 25 ਵਿਦਿਆਰਥੀਆਂ ਲਈ ਵਿਸ਼ੇਸ਼ ਤੌਰ 'ਤੇ ਦਵਾਰਕਾ ਦਾਸ ਮਿੱਤਲ ਅਕਾਦਮਿਕ ਸਕਾਲਰਸ਼ਿਪ ਦੀ ਸ਼ੁਰੂਆਤ ਕੀਤੀ ਹੈ | ਇਸ ਵਿਸ਼ੇਸ਼ ਸਕਾਲਰਸ਼ਿਪ ਤਹਿਤ ਸਿੱਖਿਆ ਦੇ ਖੇਤਰ 'ਚ ਮੱਲਾਂ ਮਾਰਨ ਵਾਲੇ ਚੁਣੇ ਵਿਦਿਆਰਥੀਆਂ ਨੂੰ 25 ਹਜ਼ਾਰ ਰੁਪਏ ਦੀ ਵਿੱਤੀ ਮਦਦ ਦਿੱਤੀ ਜਾਵੇਗੀ ਜਿਸ ਦੀ ਕੁਲ ਕੀਮਤ 6 ਲੱਖ 25 ਹਜ਼ਾਰ ਰੁਪਏ ਬਣਦੀ ਹੈ | ਸਕਾਲਰਸ਼ਿਪ ਦੀ ਸ਼ੁਰੂਆਤ ਨੂੰ ਲੈ ਕੇ ਐਮ.ਆਰ.ਐੱਸ.ਪੀ.ਟੀ.ਯੂ. ਦੇ ਵਾਇਸ ਚਾਂਸਲਰ ਪ੍ਰੋਫੈਸਰ ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ਵਾਲੀ ਵਿਸ਼ੇਸ਼ ਟੀਮ ਨੇ ਬੀਸੀਐੱਲ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਅਤੇ ਜੁਆਇੰਟ ਮੈਨੇਜਿੰਗ ਡਾਇਰੈਕਟਰ ਕੁਸ਼ਲ ਮਿੱਤਲ ਦਾ ਉਨ੍ਹਾਂ ਦੇ ਦਫ਼ਤਰ ਵਿਖੇ ਪਹੰੁਚ ਕੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਯੂਨੀਵਰਸਿਟੀ ਦੀ ਤਰਫ਼ੋਂ ਡਾ. ਮਨਜੀਤ ਬਾਂਸਲ, ਡੀਨ ਕੰਸਲਟੈਂਸੀ ਅਤੇ ਇੰਡਸਟਰੀ ਿਲੰਕੇਜ਼ਜ਼ ਅਤੇ ਡਾਇਰੈਕਟਰ ਟ੍ਰੇਨਿੰਗ ਐਂਡ ਪਲੇਸਮੈਂਟ ਇੰਜੀ ਹਰਜੋਤ ਸਿੰਘ ਸਿੱਧੂ ਵੀ ਹਾਜ਼ਰ ਸਨ | ਇਸ ਦੌਰਾਨ ਬੋਲਦਿਆਂ ਵਾਇਸ ਚਾਂਸਲਰ ਪ੍ਰੋ ਸੰਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਮਿੱਤਲ ਪਰਿਵਾਰ ਵਲੋਂ ਯੂਨੀਵਰਸਿਟੀ ਦੇ ਅੰਦਰ ਵਿਸ਼ੇਸ਼ ਲੈਬ ਨੂੰ ਖੋਲਿ੍ਹਆ ਗਿਆ ਸੀ | ਹੁਣ ਫਿਰ ਯੂਨੀਵਰਸਿਟੀ ਦੇ ਵੱਖ-ਵੱਖ ਵਿਸ਼ਿਆਂ ਦੇ ਮੈਰਿਟ 'ਚ ਆਉਣ ਵਾਲੇ 25 ਵਿਦਿਆਰਥੀਆਂ ਲਈ ਇਹ ਵਿਸ਼ੇਸ਼ ਕਦਮ ਦਵਾਰਕਾ ਦਾਸ ਮਿੱਤਲ ਅਕਾਦਮਿਕ ਸਕਾਲਰਸ਼ਿਪ ਤਹਿਤ ਉਠਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਹਰ ਵਿਦਿਆਰਥੀ ਨੂੰ ਯੂਨੀਵਰਸਿਟੀ ਅਤੇ ਬੀਸੀਐੱਲ ਵਲੋਂ ਸਾਂਝੇ ਤੌਰ 'ਤੇ ਤੈਅ ਕੀਤੀਆਂ ਗਈਆਂ ਸ਼ਰਤਾਂ ਦੇ ਮੁਤਾਬਿਕ ਪ੍ਰਤੀ ਵਿਦਿਆਰਥੀ 25 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾਵੇਗੀ | ਇਸ ਤੋਂ ਇਲਾਵਾ ਦੋਵੇਂ ਧਿਰਾਂ ਦੀ ਸਾਂਝੀ ਕਮੇਟੀ ਵੱਲੋਂ ਜਿਹੜੇ ਨਿਰਧਾਰਿਤ ਨਿਯਮ ਤੈਅ ਕੀਤੇ ਜਾਣਗੇ ਉਸ ਮੁਤਾਬਿਕ ਹੀ ਇਸ ਸੁਵਿਧਾ ਨੂੰ ਜਾਰੀ ਕੀਤਾ ਜਾਵੇਗਾ | ਇਸ ਮੌਕੇ ਬੋਲਦਿਆਂ ਬੀਸੀਐੱਲ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਨੇ ਦੱਸਿਆ ਕਿ ਸਕਾਲਰਸ਼ਿਪ ਯੋਜਨਾ ਨਾਲ ਵੀ ਸਿੱਖਿਆ ਦੇ ਖੇਤਰ 'ਚ ਅੱਗੇ ਵਧਣ ਵਾਲੇ ਵਿਦਿਆਰਥੀਆਂ ਨੂੰ ਕਾਫ਼ੀ ਵਿੱਤੀ ਮਦਦ ਮਿਲੇਗੀ ਤਾਂ ਜੋ ਉਹ ਆਪਣੇ ਸਿਰਜੇ ਹੋਏ ਸੁਪਨਿਆਂ ਅਤੇ ਟੀਚਿਆਂ ਨੂੰ ਪੂਰਾ ਕਰ ਸਕਣ | ਇਸ ਮੌਕੇ ਡੀਨ ਡਾ. ਮਨਜੀਤ ਬਾਂਸਲ ਅਤੇ ਡਾਇਰੈਕਟਰ ਹਰਜੋਤ ਸਿੰਘ ਸਿੱਧੂ ਵਲੋਂ ਵੀ ਬੀ.ਸੀ.ਐੱਲ ਗਰੁੱਪ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਰਕਰਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਕੋਟਲਾ ਬ੍ਰਾਂਚ ਨਹਿਰ ਦੇ ਜੋਧਪੁਰ ਹੈੱਡ 'ਚੋਂ ਗਲੀ-ਸੜੀ ਲਾਸ਼ ਮਿਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।