30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਬਿਜਲੀ ਕਰਮਚਾਰੀਆਂ ਵਲੋਂ ਮਜ਼ਦੂਰ ਏਕਤਾ ਅਤੇ ਹੱਕਾਂ ਲਈ ਸੰਘਰਸ਼ ਨੂੰ ਨਮਨ ਕੀਤਾ <br/>

ਅਜੀਤ ਡੈਸਕ 02-05-2026
ਰਾਮਾਂ ਮੰਡੀ, 1 ਮਈ (ਤਰਸੇਮ ਸਿੰਗਲਾ)-ਅੱਜ ਕੌਮੀ ਮਜ਼ਦੂਰ ਦਿਵਸ 'ਤੇ ਸਥਾਨਕ ਬਿਜਲੀ ਕਰਮਚਾਰੀਆਂ ਵਲੋਂ ਮਜ਼ਦੂਰਾਂ ਦੇ ਹੱਕਾਂ, ਏਕਤਾ ਅਤੇ ਉਨ੍ਹਾਂ ਦੇ ਇਤਿਹਾਸਕ ਸੰਘਰਸ਼ ਨੂੰ ਸਮਰਪਿਤ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਇਹ ਦਿਨ ਵਿਸ਼ੇਸ਼ ਤੌਰ 'ਤੇ ਅਮਰੀਕਾ ਦੇ ਸ਼ਹਿਰ ਸ਼ਿਕਾਂਗੋ ਵਿਚ ਹੋਏ ਉਸ ਇਤਿਹਾਸਕ ਅੰਦੋਲਨ ਦੀ ਯਾਦ ਦਿਵਾਉਂਦਾ ਹੈ, ਜਿੱਥੇ ਮਜ਼ਦੂਰ ਯੂਨੀਅਨਾਂ ਨੇ 8 ਘੰਟਿਆਂ ਦੇ ਕੰਮਕਾਜ ਸਮੇਂ ਦੀ ਮੰਗ ਲਈ ਸੰਘਰਸ਼ ਕਰਦਿਆਂ ਕਈ ਮਜ਼ਦੂਰਾਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ | ਇਸ ਮੌਕੇ 66 ਕ ੇਵੀ ਗਰਿੱਡ ਰਾਮਾਂ ਮੰਡੀ, 66 ਕੇ ਵੀ ਗਰਿੱਡ ਪਿੰਡ ਬੰਗੀ ਅਤੇ 66 ਕੇ ਵੀ ਗਰਿੱਡ ਪਿੰਡ ਸੇਖੂ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਡਿਵੀਜ਼ਨ ਅਤੇ ਸਬ-ਡਿਵੀਜ਼ਨ ਆਗੂਆਂ, ਸਮੂਹ ਸਾਥੀਆਂ ਅਤੇ ਐਮ.ਐਸ.ਯੂ. ਦੇ ਪ੍ਰਤਿਨਿਧੀਆਂ ਵਲੋਂ ਸਾਂਝੇ ਤੌਰ 'ਤੇ ਲਾਲ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਦੌਰਾਨ ਆਗੂਆਂ ਨੇ ਸ਼ਿਕਾਂਗੋ ਦੇ ਸ਼ਹੀਦ ਮਜ਼ਦੂਰਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਲਾਲ ਸਲਾਮ ਪੇਸ਼ ਕੀਤਾ ਅਤੇ ਮਜ਼ਦੂਰ ਵਰਗ ਦੀ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ | ਉਨ੍ਹਾਂ ਨੇ ਕਿਹਾ ਕਿ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀ ਭਲਾਈ ਲਈ ਇਸ ਤਰ੍ਹਾਂ ਦੇ ਦਿਨ ਸਾਨੂੰ ਆਪਣੇ ਇਤਿਹਾਸ ਅਤੇ ਸੰਘਰਸ਼ ਦੀ ਯਾਦ ਦਿਵਾਉਂਦੇ ਹਨ ਅਤੇ ਅੱਗੇ ਵੱਧਣ ਲਈ ਪ੍ਰੇਰਿਤ ਕਰਦੇ ਹਨ | ਅੰਤ ਵਿਚ ਸਾਰੇ ਹਾਜ਼ਰ ਕਰਮਚਾਰੀਆਂ ਨੇ ਇਕਜੁੱਟ ਹੋ ਕੇ ਮਜ਼ਦੂਰ ਵਰਗ ਦੀ ਭਲਾਈ ਅਤੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣ ਦਾ ਵਚਨ ਲਿਆ |

ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਨੇ ਮਈ ਦਿਵਸ ਮਨਾਉਂਦਿਆਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਨਮਨ <... ਅਗਲੀ ਖ਼ਬਰ ਮੁਫ਼ਤ ਨਸ਼ਾ ਛੁਡਾਓ ਆਯੂਰਵੈਦਿਕ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।