30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

'ਮਜ਼ਦੂਰ ਦਿਵਸ' ਮੌਕੇ ਬਠਿੰਡਾ ਡਿਪੂ ਦੇ ਗੇਟ 'ਤੇ ਝੰਡਾ ਲਹਿਰਾਉਣ ਉਪਰੰਤ ਗੂੰਜੇ ਨਾਅਰੇ <br/>

ਅਜੀਤ ਡੈਸਕ 02-05-2026
ਬਠਿੰਡਾ, 1 ਮਈ (ਅੰਮਿ੍ਤਪਾਲ ਸਿੰਘ ਵਲਾਣ)- ਅੱਜ ਕੌਮਾਂਤਰੀ 'ਮਜ਼ਦੂਰ ਦਿਵਸ' ਮੌਕੇ ਪੰਜਾਬ ਰੋਡਵੇਜ਼/ ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਝੰਡੇ ਹੇਠ ਕੱਚੇ ਮੁਲਾਜ਼ਮਾਂ ਵਲੋਂ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਗੇਟਾਂ 'ਤੇ ਝੰਡਾ ਲਹਿਰਾ ਕੇ ਰੈਲੀ ਕੀਤੀ ਗਈ ਅਤੇ ਜੇਲ੍ਹਾਂ ਵਿਚ ਬੰਦ ਮੁਲਾਜ਼ਮਾਂ ਦੀ ਰਿਹਾਈ ਦੀ ਮੰਗ ਕਰਦਿਆਂ ਸਰਕਾਰ ਖ਼ਿਲਾਫ਼ ਤਿੱਖਾ ਰੋਸ ਜਤਾਇਆ¢ ਰੈਲੀ ਨੂੰ ਸੰਬੋਧਨ ਕਰਦਿਆਂ ਆਗੂ ਸਰਬਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਦੇ ਦਿਨ 1886 ਨੂੰ ਸ਼ਿਕਾਗੋ ਦੇ ਸ਼ਹੀਦਾਂ ਨੇ ਕੁਰਬਾਨੀਆਂ ਦੇ ਕੇ 8 ਘੰਟੇ ਕੰਮ ਕਰਨ ਦਾ ਹੱਕ ਲੋਕਾਂ ਨੂੰ ਦਿਵਾਇਆ ਸੀ ਪਰ ਮੌਜੂਦਾ ਸਮੇਂ ਵਿਚ ਮੁਲਾਜ਼ਮਾਂ ਦੇ ਹੱਕਾਂ 'ਤੇ ਫਿਰ ਤੋਂ ਹੱਲਾ ਬੋਲਿਆ ਜਾ ਰਿਹਾ ਹੈ¢ ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਲੇਬਰ ਕਾਨੂੰਨਾਂ ਵਿਚ ਸੋਧਾਂ ਦੇ ਨਾਂ 'ਤੇ ਮਜ਼ਦੂਰਾਂ ਦੇ ਹੱਕ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ¢ ਦੂਜੇ ਪਾਸੇ ਪੰਜਾਬ ਸਰਕਾਰ ਵੀ ਪਿੱਛੇ ਨਹੀਂ ਰਹੀ | ਜਿਸ ਨੇ ਪ੍ਰਾਈਵੇਟ ਮਾਲਕਾਂ ਦੀਆਂ ਕਿੱਲੋਮੀਟਰ ਸਕੀਮ ਬੱਸਾਂ ਰਾਹੀਂ ਖ਼ਜ਼ਾਨੇ ਦੀ ਕਰੋੜਾਂ ਰੁਪਏ ਦੀ ਲੁੱਟ ਨੂੰ ਖੁੱਲ ਦੇ ਦਿੱਤੀ ਹੈ ਅਤੇ ਵਿਰੋਧ ਕਰਨ ਵਾਲੇ ਮੁਲਾਜ਼ਮਾਂ 'ਤੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕੀਤਾ ਹੈ¢ ਸਰਕਾਰ ਦੇ ਚਿਹਰੇ ਨੂੰ ਨੰਗਾ ਕਰਨ ਲਈ ਅੱਜ ਬੱਸ ਅੱਡੇ 'ਚ ਭੰਡੀ ਪ੍ਰਚਾਰ ਸ਼ੁਰੂ ਕੀਤਾ ਗਿਆ | ਡਿਪੂ ਪ੍ਰਧਾਨ ਹਰਤਾਰ ਸ਼ਰਮਾ, ਮੀਤ ਪ੍ਰਧਾਨ ਕੁਲਵਿੰਦਰ ਰੋਮਾਣਾ ਅਤੇ ਬਲਕਾਰ ਗਿੱਲ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਵਿਚ ਇਕ ਵੀ ਨਵੀਂ ਸਰਕਾਰੀ ਬੱਸ ਨਹੀਂ ਖਰੀਦੀ ਗਈ¢ ਜਦਕਿ ਸੈਂਕੜਿਆਂ ਬੱਸਾਂ ਸਪੇਅਰ ਪਾਰਟਸ ਅਤੇ ਟਾਇਰਾਂ ਦੀ ਘਾਟ ਕਾਰਨ ਡਿਪੂਆਂ ਵਿਚ ਖੜੀਆਂ ਹਨ, ਦੂਜੇ ਪਾਸੇ ਕਿੱਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸਾਂ ਰਾਹੀਂ ਵੱਡੇ ਪੱਧਰ 'ਤੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਕਰਵਾਈ ਜਾ ਰਹੀ ਹੈ¢ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ, ਮੈਡੀਕਲ ਜਾਂ ਹੋਰ ਬੁਨਿਆਦੀ ਸਹੂਲਤਾਂ ਨਹੀਂ ਮਿਲ ਰਹੀਆਂ¢ ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ 10 ਮਈ ਨੂੰ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ 'ਤੇ ਰੋਸ ਰੈਲੀ ਕੀਤੀ ਜਾਵੇਗੀ¢ ਇਸ ਤੋਂ ਬਾਅਦ 18 ਮਈ ਨੂੰ ਇਕ ਦਿਨ ਦੀ ਹੜਤਾਲ ਕਰਕੇ ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ¢ 25 ਤੋਂ 27 ਮਈ ਤੱਕ ਤਿੰਨ ਦਿਨਾਂ ਦੀ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ¢

ਪਿਛਲੀ ਖ਼ਬਰ ਪੁਲਿਸ ਪਾਰਟੀ ਨੂੰ ਘੇਰਨ ਦੇ ਦੋਸ਼ 'ਚ ਦੋ ਦਰਜਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਆਜ਼ਾਦੀ ਤੋਂ ਬਾਅਦ ਭਾਰਤ ਨੇ ਲਗਾਤਾਰ ਮਹਿੰਗਾਈ ਵਿਚ ਹੀ ਤਰੱਕੀ ਕੀਤੀ ਹੈ- ਤਰਸੇਮ, ਗੁਰਜੰਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।